14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਵੜਿੰਗ ਦੀ ਅਗਵਾਈ ਹੇਠ 2027 ’ਚ ਕਾਂਗਰਸ ਸਰਕਾਰ ਬਣਾਏਗੀ-ਮੁਹੰਮਦ ਗੁਲਾਬ

ਅਜੀਤ ਡੈਸਕ 12-07-2026
ਲੁਧਿਆਣਾ, 11 ਜਲਾਈ (ਜਤਿੰਦਰ ਭੰਬੀ)-ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਮੁਹੰਮਦ ਗੁਲਾਬ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵਜੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਮੁੜ ਨਿਯੁਕਤੀ ‘ਤੇ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚ ਕੇ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਹਾਈਕਮਾਨ ਦੇ ਫ਼ੈਸਲੇ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ। ਮੁਹੰਮਦ ਗੁਲਾਬ ਨੇ ਕਿਹਾ ਕਿ ਰਾਜਾ ਵੜਿੰਗ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਪਹਿਲਾਂ ਨਾਲੋਂ ਵੱਧ ਮਜ਼ਬੂਤ ਤੇ ਸੰਗਠਿਤ ਹੋ ਕੇ ਉਭਰੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਦਾ ਹਰ ਕਾਂਗਰਸੀ ਵਰਕਰ ਪੂਰੀ ਨਿਸ਼ਠਾ ਤੇ ਦ੍ਰਿੜ੍ਹਤਾ ਨਾਲ ਵੜਿੰਗ ਦੀ ਅਗਵਾਈ ਵਿਚ ਕੰਮ ਕਰ ਰਿਹਾ ਹੈ। ਗੁਲਾਬ ਨੇ ਵਿਸ਼ਵਾਸ ਜਤਾਇਆ ਕਿ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਇਤਿਹਾਸਕ ਜਿੱਤ ਦਰਜ ਕਰੇਗੀ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਇਕ ਊਰਜਾਵਾਨ, ਮਿਹਨਤੀ, ਸੰਘਰਸ਼ਸ਼ੀਲ ਤੇ ਦੂਰ-ਅੰਦੇਸ਼ੀ ਆਗੂ ਹਨ। ਇਸ ਮੌਕੇ ਗੁਲਾਬ ਦੇ ਨਾਲ ਦਿਲਸ਼ਾਦ ਖ਼ਾਨ, ਮੇਹਰਬਾਨ ਇਦਰੀਸੀ, ਜਾਫ਼ਰ ਅਲੀ ਤੇ ਨਾਜ਼ਿਮ ਹੁਸੈਨ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।
ਪਿਛਲੀ ਖ਼ਬਰ ‘ਆਪ’ ਆਗੂ ਵਲੋਂ ਵੀ. ਆਈ .ਪੀ. ਕਲਚਰ ਅਪਣਾਉਣ ਦਾ ਮਾਮਲਾ ਭਖਿਆ ਅਗਲੀ ਖ਼ਬਰ ਨੱਤਾਂ ਵਾਲੇ ਸੰਤਾਂ ਦੀ 46ਵੀਂ ਬਰਸੀ ਸੰਬੰਧੀ ਸਮਾਗਮ ਅੱਜ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।