14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਟਿੰਬਰ ਕਾਰੋਬਾਰੀ ਦੀ ਕੁੱਟਮਾਰ ਕਰਨ ਦੇ ਮਾਮਲੇ ’ਚ ਅੱਠ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 12-07-2026
ਲੁਧਿਆਣਾ, 11 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਟਿੰਬਰ ਕਾਰੋਬਾਰੀ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਅੱਠ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਮਨਰਾਜ ਪ੍ਰੀਤ ਸਿੰਘ ਵਾਸੀ ਸਲੇਮ ਟਾਬਰੀ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਪਵਨ, ਸਾਗਰ ਬੂਟਾਂਵਾਲਾ, ਜੱਸੀ, ਲਾਲਾ ਅਤੇ ਉਨ੍ਹਾਂ ਦੇ ਹੋਰ ਚਾਰ ਸਾਥੀਆਂ ਖ਼ਿਲਾਫ਼ ਕੇਸ.ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਪਿਤਾ ਕਰਨੈਲ ਸਿੰਘ ਨਾਲ ਦੁਕਾਨ ‘ਤੇ ਬੈਠਾ ਸੀ ਕਿ ਉਕਤ ਕਥਿਤ ਦੋਸ਼ੀ ਉਸਦੀ ਦੁਕਾਨ ‘ਤੇ ਆਏ ਤੇ ਉਸ ਉਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਸਿੱਟੇ ਉਹ ਜ਼ਖਮੀ ਹੋ ਗਿਆ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਨੇ ਦੋ ਮਹੀਨਿਆਂ ਬਾਅਦ ਇਸ ਮਾਮਲੇ ਵਿਚ ਕੇਸ ਦਰਜ ਕੀਤਾ। ਪੁਲਿਸ ਵਲੋਂ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ।
ਪਿਛਲੀ ਖ਼ਬਰ ਜੇਲ੍ਹ ਵਿਚ ਬੰਦੀ ਦੀ ਮੌਤ ਦੇ ਮਾਮਲੇ ’ਚ ਕੇਸ ਦਰਜ ਅਗਲੀ ਖ਼ਬਰ ‘ਆਪ’ ਆਗੂ ਵਲੋਂ ਵੀ. ਆਈ .ਪੀ. ਕਲਚਰ ਅਪਣਾਉਣ ਦਾ ਮਾਮਲਾ ਭਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।