14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਜੇਲ੍ਹ ਵਿਚ ਬੰਦੀ ਦੀ ਮੌਤ ਦੇ ਮਾਮਲੇ ’ਚ ਕੇਸ ਦਰਜ

ਅਜੀਤ ਡੈਸਕ 12-07-2026
ਲੁਧਿਆਣਾ, 11 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਬੀਤੇ ਦਿਨੀਂ ਇਕ ਬੰਦੀ ਦੀ ਮੌਤ ਦੇ ਮਾਮਲੇ ਵਿਚ ਪੁਲਿਸ ਵਲੋਂ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ, ਜਦਕਿ ਮ੍ਰਿਤਕ ਬੰਦੀ ਦੇ ਪਰਿਵਾਰਿਕ ਮੈਂਬਰਾਂ ਵਲੋਂ ਜੇਲ੍ਹ ਅਧਿਕਾਰੀਆਂ ’ਤੇ ਗੰਭੀਰ ਦੋਸ਼ ਲਗਾਉਂਦੇ ਕਾਰਵਾਈ ਦੀ ਮੰਗ ਕੀਤੀ ਹੈ। ਪੁਲਿਸ ਵਲੋਂ ਇਹ ਕਾਰਵਾਈ ਮ੍ਰਿਤਕ ਬੰਦੀ ਅਰਸ਼ਦੀਪ ਸਿੰਘ 19 ਦੀ ਮਾਂ ਸਰਬਜੀਤ ਕੌਰ ਵਾਸੀ ਸ਼ਤੁਰਾਨਾ ਪਟਿਆਲਾ ਦੀ ਸ਼ਿਕਾਇਤ ’ਤੇ ਅਮਲ ਵਿਚ ਜਾਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਵਲੋਂ ਵੱਖ-ਵੱਖ ਧਾਰਾਵਾਂ ਤਹਿਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੇ ਲੜਕੇ ਨੂੰ ਪੁਲਿਸ ਨੇ ਪੋਸਕੋ ਐਕਟ ਅਧੀਨ ਗ੍ਰਿਫ਼ਤਾਰ ਕੀਤਾ ਸੀ ਅਤੇ ਜਿਸ ਦੀ ਕਿ 3 ਜੁਲਾਈ ਨੂੰ ਜੇਲ੍ਹ ਵਿਚ ਮੌਤ ਹੋ ਗਈ ਸੀ। ਉੱਚ ਅਧਿਕਾਰੀਆਂ ਵਲੋਂ ਇਸ ਦੀ ਨਿਆਇਕ ਜਾਂਚ ਦੇ ਹੁਕਮ ਦਿੱਤੇ ਗਏ ਸਨ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੇ ਲੜਕੇ ਦੀ ਮੌਤ ਜੇਲ੍ਹ ਪ੍ਰਸ਼ਾਸਨ ਦੀ ਅਣਗਹਿਲੀ ਅਤੇ ਲਾਪਰਵਾਹੀ ਕਾਰਨ ਹੋਈ ਹੈ। ਹਾਲ ਦੀ ਘੜੀ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ।
ਪਿਛਲੀ ਖ਼ਬਰ ਆਸਟ੍ਰੇਲੀਆ ਤੋਂ ਯੂਰੇਨੀਅਮ ਖ਼ਰੀਦਣ ਦਾ ਭਾਰਤ ਦਾ ਫ਼ੈਸਲਾ ਕੌਮੀ ਹਿਤਾਂ ਦੇ ਵਿਰੁੱਧ-ਆਈ. ਡੀ. ਪੀ. ਡੀ. ਅਗਲੀ ਖ਼ਬਰ ਟਿੰਬਰ ਕਾਰੋਬਾਰੀ ਦੀ ਕੁੱਟਮਾਰ ਕਰਨ ਦੇ ਮਾਮਲੇ ’ਚ ਅੱਠ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।