14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਮਹਾਨ ਅਕੱਥ ਕਥਾ ਤੇ ਨਾਮ ਸਿਮਰਨ ਅਭਿਆਸ ਸਮਾਗਮ

ਅਜੀਤ ਡੈਸਕ 12-07-2026
ਲੁਧਿਆਣਾ, 11 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਕਰਵਾਏ ਮਹਾਨ ਅਕੱਥ ਕਥਾ ਤੇ ਨਾਮ ਸਿਮਰਨ ਅਭਿਆਸ ਸਮਾਗਮ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਇਸ ਦੌਰਾਨ ਭਾਈ ਸਿਮਰਨਜੀਤ ਸਿੰਘ ਟੋਹਾਣਾ ਵਾਲਿਆਂ ਨੇ ਸਮਾਗਮ ’ਚ ਵਿਚਾਰਾਂ ਦੀ ਸਾਂਝ ਪਾਈ ਤੇ ਹਾਜ਼ਰੀਆਂ ਭਰਨ ਵਾਲੀਆਂ ਸਮੂਹ ਸੰਗਤਾਂ ਅਤੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਨਾਮ ਸਿਮਰਨ ਅਭਿਆਸ ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਚੇਅਰਮੈਨ ਬਲਜੀਤ ਸਿੰਘ ਸੇਠੀ, ਮਲਕੀਤ ਸਿੰਘ, ਪਰਮਿੰਦਰ ਸਿੰਘ, ਗੁਰਦੀਪ ਸਿੰਘ ਕਾਲੜਾ, ਦਰਸ਼ਨ ਸਿੰਘ, ਸਰਬਜੀਤ ਸਿੰਘ ਚੰਗਰ, ਮਲਕੀਤ ਸਿੰਘ, ਤਰਲੋਕ ਸਿੰਘ ਤੇ ਗੁਰਦੁਆਰਾ ਸਾਹਿਬ ਦੀ ਇਸਤਰੀ ਸਤਿਸੰਗ ਸਭਾ ਦੀਆਂ ਪ੍ਰਮੁੱਖ ਬੀਬੀਆਂ ਕੁਲਜੀਤ ਕੌਰ, ਮਨਜੀਤ ਕੌਰ, ਪਰਮਜੀਤ ਕੌਰ, ਕਰਮਜੀਤ ਕੌਰ, ਸਿਮਰਨ ਕੌਰ, ਕਰਮਜੀਤ ਕੌਰ, ਇੰਦਰਪਾਲ ਕੌਰ ਨੇ ਹਾਜ਼ਰੀਆਂ ਭਰੀਆਂ।
ਪਿਛਲੀ ਖ਼ਬਰ 2 ਬੱਚਿਆਂ ਦੀ ਮਾਂ ਲੱਖਾਂ ਦੇ ਗਹਿਣੇ ਅਤੇ ਨਕਦੀ ਲੈ ਕੇ ਪ੍ਰੇਮੀ ਨਾਲ ਫ਼ਰਾਰ ਅਗਲੀ ਖ਼ਬਰ ਪੀ. ਸੀ. ਐਮ. ਐਸ. ਏ. ਵਲੋਂ ਸਿਹਤ ਵਿਭਾਗ ਵਲੋਂ ਅਹਿਮ ਫ਼ੈਸਲੇ ਦਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।