11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਡੇਂਗੂ ਦੀ ਰੋਕਥਾਮ ਲਈ ਜ਼ਿਲ੍ਹੇ ਭਰ ਵਿਚ ਜਾਗਰੂਕਤਾ ਮੁਹਿੰਮ ਜਾਰੀ-ਸਿਵਲ ਸਰਜਨ

ਅਜੀਤ ਡੈਸਕ 14-07-2026

ਲੁਧਿਆਣਾ, 13 ਜੁਲਾਈ (ਡਾ. ਤਰਲੋਚਨ ਸਿੰਘ)-ਡੇਂਗੂ ਦੀ ਬਿਮਾਰੀ ਤੋਂ ਬਚਾਅ ਲਈ ਜ਼ਿਲ੍ਹੇ ਭਰ ਵਿਚ ਆਮ ਜਨਤਾ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਕਿ ਡੇਂਗੂ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਇਸ ਸਬੰਧੀ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਲਗਾਤਾਰ ਜਾਂਚ ਵੀ ਕੀਤੀ ਜਾ ਰਹੀ ਹੈ ਤਾਂ ਕਿ ਮੱਛਰਾਂ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ। ਇਸ ਮੁਹਿੰਮ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਰਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਨੂੰ ਡੇਂਗੂ ਮੁਕਤ ਬਣਾਉਣ ਲਈ ਜਾਂਚ ਅਤੇ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਵੱਖ-ਵੱਖ ਖੇਤਰਾਂ ਵਿਚ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਟੀਮਾਂ ਵਲੋਂ ਘਰ-ਘਰ ਜਾ ਕੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਲੁਧਿਆਣਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਡੇਂਗੂ ਤੋਂ ਬਚਾਅ ਲਈ ਆਪਣੇ ਘਰਾਂ ਅਤੇ ਆਲ਼ੇ-ਦੁਆਲੇ ਨੂੰ ਸਾਫ਼ ਰੱਖਣ। ਕੂਲਰਾਂ, ਡਰੰਮਾਂ, ਫ਼ਰਿਜਾਂ ਦੀਆਂ ਟਰੇਆਂ, ਪੁਰਾਣੇ ਟਾਇਰਾਂ ਅਤੇ ਗਮਲਿਆਂ ਵਿਚ ਪਾਣੀ ਖੜ੍ਹਾ ਨਾ ਹੋਣ ਦੇਣ। ਮੱਛਰਾਂ ਦੇ ਕੱਟਣ ਤੋਂ ਬਚਣ ਲਈ ਪੂਰੇ ਸਰੀਰ ਢੱਕਣ ਵਾਲੇ ਕੱਪੜੇ ਪਾਏ ਜਾਣ, ਮੱਛਰ ਭਜਾਓ ਕਰੀਮਾਂ ਤੇ ਯੰਤਰਾਂ ਦੀ ਵਰਤੋਂ ਕੀਤੀ ਜਾਵੇ, ਘਰਾਂ ਦੇ ਜਾਲੀਦਾਰ ਦਰਵਾਜ਼ੇ ਲਗਾ ਕੇ ਰੱਖਣ ਅਤੇ ਮੱਛਰਦਾਨੀਆਂ ਦੀ ਵਰਤੋਂ ਕਰਨ। ਉਨ੍ਹਾਂ ਦੱਸਿਆ ਕਿ ਤੇਜ ਬੁਖ਼ਾਰ, ਸਿਰ ਦਰਦ, ਮਾਸਪੇਸ਼ੀਆਂ ਤੇ ਜੋੜਾਂ ਵਿਚ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ ਹੋਣਾ ਆਦਿ ਡੇਂਗੂ ਬੁਖ਼ਾਰ ਦੇ ਲੱਛਣ ਹਨ। ਜੇਕਰ ਕਿਸੇ ਵੀ ਇਨਸਾਨ ਵਿਚ ਅਜਿਹੇ ਲੱਛਣ ਪਾਏ ਜਾਂਦੇ ਹਨ ਤਾਂ ਉਹ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਜਾਂ ਹਸਪਤਾਲ ਵਿਚ ਜਾ ਕੇ ਡੇਂਗੂ ਦੀ ਜਾਂਚ ਕਰਵਾਉਣ। ਡੇਂਗੂ ਦਾ ਟੈੱਸਟ ਅਤੇ ਇਲਾਜ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਿਹਤ ਕੇਂਦਰਾਂ ਅਤੇ ਆਮ ਆਦਮੀ ਕਲੀਨਿਕਾਂ ਵਿਚ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ। ਇਸ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਮਾਸ ਮੀਡੀਆ ਵਿੰਗ ਦੇ ਜ਼ਿਲ੍ਹਾ ਬੀ.ਸੀ.ਸੀ ਕੋਆਰਡੀਨੇਟਰ ਬਰਜਿੰਦਰ ਸਿੰਘ ਬਰਾੜ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੋਲੇਵਾਲ ਵਿਖੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ।

ਪਿਛਲੀ ਖ਼ਬਰ ਬੀ.ਐਲ.ਓ, ਐਸ.ਆਈ.ਆਰ. ਡਿਊਟੀ ਦੌਰਾਨ ਮਰੇ ਕੰਪਿਊਟਰ ਅਧਿਆਪਕ ਦੇ ਪਰਿਵਾਰ ਲਈ ਵਿਸ਼ੇਸ਼ ਵਿੱਤੀ ਮਦਦ ਦੀ ਮੰਗ ਅਗਲੀ ਖ਼ਬਰ ਤੇਜ਼ ਰਫਤਾਰ ਮੋਟਰਸਾਈਕਲ ਦੀ ਟੱਕਰ ਨਾਲ ਐਕਟਿਵਾ ਨੂੰ ਲੱਗੀ ਅੱਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।