11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਸੰਬੰਧੀ ਕਾਨੂੰਨ ਬਣਾ ਕੇ ਸ਼ਲਾਘਾਯੋਗ ਕਾਰਜ ਕੀਤਾ-ਐਮ.ਪੀ. ਜਵੱਦੀ

ਅਜੀਤ ਡੈਸਕ 14-07-2026

ਲੁਧਿਆਣਾ, 13 ਜੁਲਾਈ (ਡਾ. ਤਰਲੋਚਨ ਸਿੰਘ)-ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿਚ ਪ੍ਰਾਈਵੇਟ ਸਕੂਲਾਂ ਦੇ ਵਿਰੁੱਧ ਕਾਨੂੰਨ ਬਣਾ ਕੇ ਸ਼ਲਾਘਾਯੋਗ ਕਾਰਜ ਕੀਤਾ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਮਰਿੰਦਰ ਸਿੰਘ ਐਮ.ਪੀ. ਜਵੱਦੀ ਨੇ ਕਰਦਿਆਂ ਕਿਹਾ ਕਿ ਹੁਣ ਪ੍ਰਾਈਵੇਟ ਸਕੂਲ ਆਪਣੀ ਮਰਜ਼ੀ ਦੀਆਂ ਫ਼ੀਸਾਂ ਨਹੀਂ ਲੈ ਸਕਣਗੇ। ਉਨ੍ਹਾਂ ਕਿਹਾ ਕਿ ਹੁਣ ਪ੍ਰਾਈਵੇਟ ਸਕੂਲ 5 ਫ਼ੀਸਦੀ ਹੀ ਸਾਲਾਨਾ ਫ਼ੀਸ ਵਧਾ ਸਕਣਗੇ, ਜਿਸ ਨਾਲ ਬੱਚਿਆਂ ਦੇ ਮਾਪਿਆਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸਕੂਲਾਂ ਵਾਲਿਆਂ ਨੇ ਸਿੱਖਿਆ ਨੂੰ ਵਪਾਰ ਹੀ ਬਣਾ ਲਿਆ ਸੀ, ਜਿਸ ਕਾਰਨ ਬੱਚਿਆਂ ਦੇ ਮਾਪਿਆਂ ਉੱਪਰ ਵੱਡਾ ਆਰਥਿਕ ਬੋਝ ਪੈ ਰਿਹਾ ਸੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਫ਼ੈਸਲੇ ਨਾਲ ਬੱਚਿਆਂ ਦੇ ਮਾਪਿਆਂ ’ਤੇ ਆਰਥਿਕ ਬੋਝ ਵੀ ਘੱਟ ਜਾਵੇਗਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਸਿੱਖਿਆ ਨੂੰ ਵਪਾਰ ਨਹੀਂ ਬਣਨ ਦੇਵੇਗੀ। ਸਰਕਾਰ ਆਮ ਲੋਕਾਂ ਦੀ ਜੇਬ ’ਤੇ ਪੈਣ ਵਾਲੇ ਜ਼ਿਆਦਾ ਆਰਥਿਕ ਬੋਝ ਨੂੰ ਘੱਟ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਫ਼ੈਸਲੇ ਨਾਲ ਪਿਛਲੇ ਤਿੰਨ ਸਾਲਾਂ ਵਿਚ 15 ਫ਼ੀਸਦੀ ਤੋਂ ਜ਼ਿਆਦਾ ਫ਼ੀਸ ਵਧਾਉਣ ਵਾਲੇ ਪ੍ਰਾਈਵੇਟ ਸਕੂਲਾਂ ਨੂੰ ਜ਼ਿਆਦਾ ਵਸੂਲ ਕੀਤੀ ਗਈ ਰਕਮ ਇਕ ਮਹੀਨੇ ਦੇ ਵਿਚ- ਵਿਚ ਮਾਪਿਆਂ ਨੂੰ ਵਾਪਸ ਕਰਨੀ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਫ਼ੈਸਲੇ ਨਾਲ ਸੂਬੇ ਦੇ 7800 ਪ੍ਰਾਈਵੇਟ ਸਕੂਲਾਂ ਵਿਚ ਪੜ੍ਹਨ ਵਾਲੇ 32 ਲੱਖ ਵਿਦਿਆਰਥੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਫ਼ੈਸਲਾ ਪੰਜਾਬ ਸਕੂਲ ਐਜੂਕੇਸ਼ਨ ਬੋਰਡ, ਸੀ.ਬੀ.ਐਸ.ਈ, ਆਈ.ਸੀ.ਐਸ.ਈ. ਸਕੂਲਾਂ ’ਤੇ ਲਾਗੂ ਹੋਵੇਗਾ।

ਪਿਛਲੀ ਖ਼ਬਰ ਪੰਜਾਬੀ ਲੇਖਕ ਸਭਾ ਵਲੋਂ ਅਸ਼ਵਨੀ ਜੇਤਲੀ ‘ਪ੍ਰੇਮ’ ਦਾ ਪਲੇਠਾ ਗ਼ਜ਼ਲ ਸੰਗ੍ਰਹਿ ‘ਇਸ਼ਕ ਕੈਨਵਸ’ ਲੋਕ ਅਰਪਣ ਅਗਲੀ ਖ਼ਬਰ ਆਈ.ਸੀ.ਐਸ.ਈ. ਤੇ ਆਈ.ਐਸ.ਸੀ. ਦੇ ਟਾਪਰਾਂ ਦੇ ਸਨਮਾਨ ’ਚ ਸਜਿਆ ਸੈਕਰਡ ਹਾਰਟ ਕਾਨਵੈਂਟ ਸਕੂਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।