08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਗੈਂਗਸਟਰਾਂ ਵਲੋਂ ਧਮਕੀਆਂ ਦੇਣ ਦੇ ਮਾਮਲੇ ਵਿਚ ਕੇਸ ਦਰਜ

ਅਜੀਤ ਡੈਸਕ 15-07-2026

ਲੁਧਿਆਣਾ, 14 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਵੱਖ-ਵੱਖ ਕਾਰਵਾਈਆਂ ਕਾਰਨ ਚਰਚਾ ਵਿਚ ਰਹਿਣ ਵਾਲੇ ਆਗੂ ਗੁਰਸਿਮਰਨ ਸਿੰਘ ਮੰਡ ਨੂੰ ਗੈਂਗਸਟਰਾਂ ਵਲੋਂ ਧਮਕੀਆਂ ਦੇਣ ਦੇ ਮਾਮਲੇ ਵਿਚ ਪੁਲਿਸ ਵਲੋਂ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਵਲੋਂ ਇਹ ਕਾਰਵਾਈ ਮੰਡ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ। ਪੁਲਿਸ ਪਾਸ ਲਿਖਵਾਈ ਮੁਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਸ ਨੂੰ ਮੋਬਾਈਲ ‘ਤੇ ਇਕ ਕਾਲ ਆਈ, ਜਿਸ ਵਿਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਫ਼ੋਟੋ ਲੱਗੀ ਹੋਈ ਸੀ। ਉਸ ਨੇ ਦੱਸਿਆ ਕਿ ਕਾਲ ਕਰਨ ਵਾਲੇ ਨੌਜਵਾਨ ਨੇ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ, ਜਿਸ ‘ਤੇ ਉਸ ਨੇ ਇਹ ਸਾਰਾ ਮਾਮਲਾ ਪੁਲਿਸ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ।
ਪਿਛਲੀ ਖ਼ਬਰ ਨੌਜਵਾਨਾਂ ਨੂੰ ਚੁਨੌਤੀਆਂ ਦਾ ਸਾਹਮਣਾ ਹੱਸਦੇ-ਖੇਡਦੇ ਕਰਨਾ ਚਾਹੀਦਾ ਹੈ-ਡਾ. ਜਾਚਕ ਅਗਲੀ ਖ਼ਬਰ ਸੁੰਦਰ ਨਗਰ ਬਹੁ ਮੰਜ਼ਿਲਾ ਇਮਾਰਤ ਮਾਮਲੇ ’ਚ ਵੱਡੀ ਕਾਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।