08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਵਿਧਾਇਕ ਇਆਲੀ ਤੇ ਸ਼ਿਵਾਲਿਕ ਵਲੋਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਦਾ ਸਨਮਾਨ

ਅਜੀਤ ਡੈਸਕ 15-07-2026
ਡੇਹਲੋਂ, 14 ਜੁਲਾਈ (ਅੰਮ੍ਰਿਤਪਾਲ ਸਿੰਘ ਕੈਲੇ)- ਵਿਧਾਨ ਸਭਾ ਹਲਕਾ ਗਿੱਲ ਅੰਦਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਨੰਗਲ ਅਤੇ ਸਾਇਆਂ ਕਲਾਂ ਸਮੇਤ ਪਿੰਡਾਂ ਦੇ ਸਾਬਕਾ ਸਰਪੰਚ , ਮੌਜੂਦਾ ਪੰਚਾਇਤ ਮੈਂਬਰਾਂ ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਹਲਕਾ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਦੀ ਅਗਵਾਈ ਹੇਠ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਲਵਾ ਜ਼ੋਨ ਇੰਚਾਰਜ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੀ ਮੌਜੂਦਗੀ ਸਮੇਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। ਇਸ ਸਮੇਂ ‘ਵਾਰਿਸ ਪੰਜਾਬ ਦੇ’ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਪਿੰਡ ਸਾਇਆਂ ਕਲਾਂ ਦੇ ਸਾਬਕਾ ਸਰਪੰਚ ਹਰਪਾਲ ਸਿੰਘ ਪਾਲੀ, ਗੁਰਦੀਪ ਸਿੰਘ ਸਾਇਆਂ, ਪਿੰਡ ਨੰਗਲ ਦੇ ਪੰਚਾਇਤ ਮੈਂਬਰ ਜਸਵਿੰਦਰ ਸਿੰਘ ਜੱਸੀ ਨੰਗਲ ਨਾਲ ਅਵਨੀਤ ਸਿੰਘ, ਸਤਨਾਮ ਸਿੰਘ, ਵਰਿੰਦਰਪਾਲ ਸਿੰਘ, ਹਰਵਿੰਦਰ ਸਿੰਘ, ਨਵਜੋਤ ਸਿੰਘ ਸਮੇਤ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਪੰਜਾਬ ਦੀ ਨੌਜਵਾਨੀ ਦੇ ਹੱਕਾਂ ਲਈ ਲੜਨ ਵਾਲੀ ਇਕੋ ਇਕ ਪਾਰਟੀ ਹੈ, ਜਿਸ ਨੇ ਸੈਂਕੜੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਹਟਾਕੇ ਨਰੋਈ ਜਿੰਦਗੀ ਜਿਊਣ ਦਾ ਮੌਕਾ ਦਿੱਤਾ ਹੈ ਅਤੇ ਪਾਰਟੀ ਦੀਆਂ ਉਸਾਰੂ ਨੀਤੀਆਂ ਨੂੰ ਦੇਖਦਿਆਂ ਉਹ ਅੱਜ ਸ਼ਾਮਿਲ ਹੋਏ ਹਨ। ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਨੌਜਵਾਨਾਂ ਨੂੰ ਮਾਲਵਾ ਜ਼ੋਨ ਇੰਚਾਰਜ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਸਾਬਕਾ ਸੰਸਦੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਿਕ ਨੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਇਸ ਸਮੇਂ ਵਿਧਾਇਕ ਇਆਲੀ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਵਲੋਂ ਆਰੰਭੀ ਸੋਚ ਤੇ ਪਹਿਰਾ ਦਿੰਦਿਆਂ ਸੂਬੇ ਦੀ ਭਲਾਈਹਿੱਤ ਕਾਰਜ ਕਰ ਰਹੀ ਹੈ ਅਤੇ ਪਾਰਟੀ ਦੀਆਂ ਉਸਾਰੂ ਨੀਤੀਆਂ ਨੂੰ ਬੂਥ ਪੱਧਰ ਤੱਕ ਪਹੁੰਚਾਉਣ ਲਈ ਪਿੰਡਾਂ ਅੰਦਰ ਸਿੱਧਾ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ, ਤਾਂ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਦੀ ਸ਼ਾਨਦਾਰ ਜਿੱਤ ਹੋ ਸਕੇ। ਇਸ ਸਮੇਂ ਸਾਬਕਾ ਸੰਸਦੀ ਸਕੱਤਰ ਸ਼ਿਵਾਲਿਕ ਨੇ ਦਾਅਵਾ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਅੰਦਰ ਹਲਕਾ ਗਿੱਲ ਤੋਂ ਵੱਡੀ ਗਿਣਤੀ ਵਿੱਚ ਆਗੂਆਂ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਿੱਚ ਸ਼ਾਮਿਲ ਕੀਤਾ ਜਾ ਰਿਹਾ ਹੈ, ਤਾਂ ਕਿ ਆਗਾਮੀ ਵਿਧਾਨ ਸਭਾ ਚੋਣ ਦੌਰਾਨ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਉਮੀਦਵਾਰ ਨੂੰ ਭਾਰੀ ਬਹੁਮਤ ਨਾਲ ਜਿੱਤ ਮਿਲ ਸਕੇ। ਇਸ ਸਮੇਂ ਮਨਦੀਪ ਸਿੰਘ ਹਸਨਪੁਰ, ਜਗਦੀਪ ਸਿੰਘ ਬਿੱਟੂ ਡੇਹਲੋਂ, ਮਨਜੋਤ ਸਿੰਘ ਗਿੱਲ ਅਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਸੂਬਾ ਸਰਕਾਰ ਵਲੋਂ ਵਾਰ-ਵਾਰ ਕੇਂਦਰ ਤੋਂ ਕਰਜ਼ਾ ਲੈਣਾ ਪੰਜਾਬੀਆਂ ਲਈ ਚਿੰਤਾ ਦਾ ਵਿਸ਼ਾ-ਇੰਚਾਰਜ ਸਿੰਮਕ ਅਗਲੀ ਖ਼ਬਰ ਨੌਜਵਾਨਾਂ ਨੂੰ ਚੁਨੌਤੀਆਂ ਦਾ ਸਾਹਮਣਾ ਹੱਸਦੇ-ਖੇਡਦੇ ਕਰਨਾ ਚਾਹੀਦਾ ਹੈ-ਡਾ. ਜਾਚਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।