09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ-ਕੌਂਸਲਰ ਵੀਰੂ

ਅਜੀਤ ਡੈਸਕ 15-07-2026

ਢੰਡਾਰੀ ਕਲਾਂ/ਲੁਧਿਆਣਾ, 14 ਜੁਲਾਈ (ਜਸਵੀਰ ਸਿੰਘ ਬੰਗਾ)-ਵਿਧਾਨ ਸਭਾ ਹਲਕਾ ਦੱਖਣੀ ਅਧੀਨ ਆਉਂਦੇ ਵਾਰਡ ਨੰਬਰ 32 ਤੋਂ ਕੌਂਸਲਰ ਜਸਵਿੰਦਰ ਸਿੰਘ ਵੀਰੂ ਨੇ ਨਸ਼ਾ ਵੇਚਣ ਵਾਲਿਆਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਜੇਕਰ ਵਾਰਡ ਵਿਚ ਕੋਈ ਵੀ ਵਿਅਕਤੀ ਨਸ਼ਾ ਵੇਚਦਾ ਫੜਿਆ ਗਿਆ ਤਾਂ ਉਸ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਵਾਰਡ ਅਧੀਨ ਆਉਂਦੇ ਇਲਾਕੇ ਢੰਡਾਰੀ ਕਲਾਂ, ਗਿਆਸਪੁਰਾ, ਕੰਗਣਵਾਲ, ਜੁਗਿਆਣਾ ਤੇ ਸ਼ੇਰਪੁਰ ਖ਼ੁਰਦ ’ਚ ਨਸ਼ਾ ਵੇਚਣ ਵਾਲਿਆਂ ਨੂੰ ਸਖ਼ਤ ਸ਼ਬਦਾਂ ਵਿਚ ਚਿਤਾਵਨੀ ਦਿੰਦਿਆਂ ਕਿਹਾ ਕਿ ਅਜਿਹੇ ਅਨਸਰਾਂ ਨੂੰ ਫੜ ਕੇ ਪੁਲਿਸ ਹਵਾਲੇ ਕੀਤਾ ਜਾਵੇਗਾ ਅਤੇ ਸਖ਼ਤ ਕਾਰਵਾਈ ਕਰਵਾਉਣ ਲਈ ਹਰ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਵਾਰਡ ਨੂੰ ਨਸ਼ਾ ਮੁਕਤ ਰੱਖਣਾ ਉਨ੍ਹਾਂ ਦਾ ਪਹਿਲਾਂ ਫ਼ਰਜ਼ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਵਾਰਡ ਵਿਚ ਕੋਈ ਵੀ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਉਸ ਦੀ ਜਾਣਕਾਰੀ ਉਨ੍ਹਾਂ ਨੂੰ ਦਿੱਤੀ ਜਾਵੇ। ਉਹ ਤੁਰੰਤ ਸਖ਼ਤ ਕਾਰਵਾਈ ਲਈ ਪੁਲਿਸ ਨੂੰ ਕਹਿਣਗੇ। ਕੌਂਸਲਰ ਵੀਰੂ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਬਣਦੀ ਹੈ, ਇਸ ਲਈ ਉਹ ਨਸ਼ਾ ਤਸਕਰਾਂ ’ਤੇ ਨੱਥ ਪਾਉਣ ਲਈ ਉਨ੍ਹਾਂ ਨੂੰ ਜ਼ਰੂਰ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 32 ਸਿਰਫ਼ ਉਨ੍ਹਾਂ ਦਾ ਵਾਰਡ ਹੀ ਨਹੀਂ, ਬਲਕਿ ਉਨ੍ਹਾਂ ਦਾ ਆਪਣਾ ਪਰਿਵਾਰ ਹੈ ਅਤੇ ਪਰਿਵਾਰ ਦੇ ਕਿਸੇ ਵੀ ਮੈਂਬਰ ਨੂੰ ਅਜਿਹੇ ਕੋਹੜ ਵਿਚ ਫਸਣ ਤੋਂ ਰੋਕਣਾ ਉਨ੍ਹਾਂ ਦੀ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਨਸ਼ਾ ਵੇਚਣ ਵਾਲਿਆਂ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਵਾਰਡ ਵਿਚ ਨਸ਼ਾ ਵੇਚਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਪਿਛਲੀ ਖ਼ਬਰ ਮਿਕਸਡ ਲੈਂਡ ਯੂਜ਼ ਖੇਤਰਾਂ ਨੂੰ ਉਦਯੋਗਿਕ ਖੇਤਰ ਘੋਸ਼ਿਤ ਕੀਤਾ ਜਾਵੇ-ਫਿਕੋ ਅਗਲੀ ਖ਼ਬਰ ਪਤਨੀ ਤੋਂ ਦੁਖੀ ਹੋ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।