09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਲੁਧਿਆਣਾ ’ਚ ਦਿਨ ਦਿਹਾੜੇ ਚੇਨ ਖੋਹਣ ਦੀ ਵਾਰਦਾਤ ਨੂੰ ਲੋਕਾਂ ਨੇ ਕੀਤਾ ਨਾਕਾਮ

ਅਜੀਤ ਡੈਸਕ 15-07-2026

ਲੁਧਿਆਣਾ, 14 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਦਸਮੇਸ਼ ਨਗਰ ਇਲਾਕੇ ਵਿਚ ਦਿਨ ਦਿਹਾੜੇ ਚੇਨ ਖੋਹਣ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਇਕ ਨੌਜਵਾਨ ਨੇ ਸੜਕ ’ਤੇ ਜਾ ਰਹੀ ਔਰਤ ਦੇ ਗਲੇ ਵਿਚੋਂ ਚੇਨ ਖੋਹ ਕੇ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ, ਪਰ ਉਸ ਦੀ ਇਹ ਕੋਸ਼ਿਸ਼ ਕਾਮਯਾਬ ਨਾ ਹੋ ਸਕੀ, ਜਿਵੇਂ ਹੀ ਔਰਤ ਨੇ ਰੌਲਾ ਪਾਇਆ, ਆਲੇ-ਦੁਆਲੇ ਮੌਜੂਦ ਲੋਕ ਤੁਰੰਤ ਹਰਕਤ ਵਿਚ ਆ ਗਏ ਤੇ ਲੋਕਾਂ ਨੇ ਮੁਲਜ਼ਮ ਦਾ ਪਿੱਛਾ ਕਰਕੇ ਕੁੱਝ ਹੀ ਦੂਰੀ ’ਤੇ ਉਸ ਨੂੰ ਕਾਬੂ ਕਰ ਲਿਆ। ਗੁੱਸੇ ਵਿਚ ਆਏ ਲੋਕਾਂ ਨੇ ਉਸ ਦੀ ਛਿੱਤਰ-ਪਰੇਡ ਕਰਨ ਤੋਂ ਬਾਅਦ ਪੁਲਿਸ ਦੇ ਹਵਾਲੇ ਕਰ ਦਿੱਤਾ। ਇਹ ਸਾਰੀ ਘਟਨਾ ਇਲਾਕੇ ਵਿਚ ਲੱਗੇ ਸੀ.ਸੀ. ਟੀਵੀ ਕੈਮਰਿਆਂ ਵਿਚ ਕੈਦ ਹੋ ਗਈ, ਜਿਸ ਦੀਆਂ ਤਸਵੀਰਾਂ ਹੁਣ ਸਾਹਮਣੇ ਆਈਆਂ ਹਨ ਅਤੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।
ਪਿਛਲੀ ਖ਼ਬਰ ਪੰਜਾਬ ਭਰ ਦੀ ਹੜਤਾਲ ਦਾ ਅਸਰ ਪੱਟੀ ’ਚ ਗਹਿਰਾਇਆ ਅਗਲੀ ਖ਼ਬਰ ਲੱਖਾਂ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।