13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਸਤਲੁਜ ਫ਼ਿਲਮ ’ਤੇ ਪਾਬੰਦੀ ਲਗਾ ਕੇ ਸੱਚ ਨੂੰ ਦਬਾਇਆ ਨਹੀਂ ਜਾ ਸਕਦਾ-ਐਡਵੋਕੇਟ ਹਰਨਾਮਪੁਰਾ

ਅਜੀਤ ਡੈਸਕ 17-07-2026
ਆਲਮਗੀਰ, 16 ਜੁਲਾਈ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ ਮੀਤ ਪ੍ਰਧਾਨ ਤੇ ਨੈਸ਼ਨਲ ਐਵਾਰਡ ਜੇਤੂ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ ਸਾਬਕਾ ਸਰਪੰਚ ਨੇ ਕਿਹਾ ਕਿ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਵਲੋਂ ਸੂਬਾ ਪੰਜਾਬ ਵਿਚਲੇ ਬੀਤੇ ਸਮੇਂ ਦੇ ਹਾਲਾਤਾਂ ਨੂੰ ਦਰਸਾਉਂਦੀ ਫ਼ਿਲਮ ਸਤਲੁਜ ’ਤੇ ਸਰਕਾਰਾਂ ਵਲੋਂ ਪਾਬੰਦੀ ਲਗਾਉਣਾ ਉਚਿੱਤ ਨਹੀਂ, ਕਿਉਂਕਿ ਸੱਚਾਈ ਨੂੰ ਜ਼ਿਆਦਾ ਦੇਰ ਦਬਾਇਆ ਨਹੀਂ ਜਾ ਸਕਦਾ। ਐਡਵੋਕੇਟ ਹਰਨਾਮਪੁਰਾ ਨੇ ਮਨੁੱਖੀ ਅਧਿਕਾਰਾਂ ਦੀ ਰਾਖੀ ਕਰਨ ਵਾਲਿਆਂ ’ਤੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਸਤਲੁਜ ਫ਼ਿਲਮ ਬਾਰੇ ਮਨੁੱਖੀ ਅਧਿਕਾਰਾਂ ਦੇ ਰਾਖਿਆਂ ਨੂੰ ਬਣਦੀ ਕਾਰਵਾਈ ਕਰਕੇ ਫ਼ਿਲਮ ਨੂੰ ਰਿਲੀਜ਼ ਕਰਵਾਉਣਾ ਚਾਹੀਦਾ ਹੈ, ਕਿਉਂਕਿ ਫ਼ਿਲਮ ਵਿਚ ਦਿਖਾਇਆ ਗਿਆ ਹੈ ਕਿ ਸ਼ਹੀਦ ਜਸਵੰਤ ਸਿੰਘ ਖਾਲੜਾ ਮਨੁੱਖੀ ਅਧਿਕਾਰਾਂ ਦੀ ਲੜਾਈ ਲੜਦਿਆਂ ਹੀ ਸ਼ਹੀਦੀ ਜਾਮ ਪੀ ਗਏ ਸਨ, ਜਿਸ ਦੀ ਸੱਚਾਈ ਸਭ ਦੇ ਸਾਹਮਣੇ ਆਉਣੀ ਚਾਹੀਦੀ ਹੈ ਕਿ ਉਸ ਸਮੇਂ ਕਿਹੜੀ ਧਿਰ ਗ਼ਲਤ ਅਤੇ ਕਿਹੜੀ ਧਿਰ ਠੀਕ ਚੱਲ ਰਹੀ ਸੀ। ਐਡਵੋਕੇਟ ਹਰਨਾਮਪੁਰਾ ਨੇ ਕਿਹਾ ਕਿ ਸ਼ਹੀਦ ਜਸਵੰਤ ਸਿੰਘ ਖਾਲੜਾ ਉਸ ਸਮੇਂ ਸਮਾਜ ਦੇ ਹਰੇਕ ਵਰਗ ਲਈ ਮਨੁੱਖੀ ਅਧਿਕਾਰਾਂ ਦੀ ਲੜਾਈ ਲੜ ਰਹੇ ਸਨ, ਜਿਸ ਵਿਚ ਜਾਤ, ਕੌਮ ਤੋਂ ਉੱਪਰ ਉੱਠ ਕੇ ਪੰਜਾਬ ਦੇ ਬਾਸ਼ਿੰਦਿਆਂ ਦੇ ਅਧਿਕਾਰਾਂ ਦੀ ਕਾਨੂੰਨੀ ਲੜਾਈ ਸੀ। ਇਸ ਸਮੇਂ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਬੈਂਸ ਨੇ ਕਿਹਾ ਕਿ ਸਤਲੁਜ ਫ਼ਿਲਮ ’ਤੇ ਪਾਬੰਦੀ ਲਗਾ ਕੇ ਸਿੱਖ ਕੌਮ ਨੂੰ ਇਕ ਵਾਰ ਮੁੜ ਤੋਂ ਗ਼ੁਲਾਮੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਮਨਪ੍ਰੀਤ ਸਿੰਘ ਝੱਜ, ਰਸ਼ਪਾਲ ਸਿੰਘ ਪਾਲੀ, ਦਰਸ਼ਨ ਸਿੰਘ ਹਾਜ਼ਰ ਸਨ।
ਪਿਛਲੀ ਖ਼ਬਰ ਦੋਸ਼ੀਆਂ ਦੀ ਜਲਦ ਗ੍ਰਿਫਤਾਰੀ ਨਾ ਕਰਨ ’ਤੇ ਬਸਪਾ ਨੇ ਰੋਸ ਮਾਰਚ ਕਰਨ ਦਾ ਕੀਤਾ ਐਲਾਨ ਅਗਲੀ ਖ਼ਬਰ 80 ਸਾਲਾ ਅੰਗਦਾਤਾ ਦੀ ਕਿਡਨੀ ਨਾਲ 63 ਸਾਲਾ ਮਰੀਜ਼ ਨੂੰ ਇਕਾਈ ਹਸਪਤਾਲ ਵਿਚ ਮਿਲੀ ਨਵੀਂ ਜ਼ਿੰਦਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।