10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਹੈਰੋਇਨ ਸਮੇਤ ਨੌਜਵਾਨ ਕਾਬੂ

ਅਜੀਤ ਡੈਸਕ 19-07-2026

ਲੁਧਿਆਣਾ, 18 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਕਾਂਸ਼ੀ ਪੁੱਤਰ ਕ੍ਰਿਸ਼ਨ ਨਾਲ ਵਾਸੀ ਮੁਹੱਲਾ ਵਾਲਮੀਕ ਨਗਰ ਬਸਤੀ ਜੋਧੇਵਾਲ ਵਜੋਂ ਕੀਤੀ ਗਈ ਹੈ। ਪੁਲਿਸ ਨੇ ਉਸ ਨੂੰ ਬਾਲ ਸਿੰਘ ਨਗਰ ਨੇੜਿਓਂ ਉਸ ਵੇਲੇ ਕਾਬੂ ਕੀਤਾ ਜਦੋਂ ਕਿ ਉਹ ਹੈਰੋਇਨ ਦੀ ਸਪਲਾਈ ਦੇਣ ਲਈ ਜਾ ਰਿਹਾ ਸੀ। ਪੁਲਿਸ ਵਲੋਂ ਉਸਦੇ ਕਬਜ਼ੇ ਵਿਚੋਂ 70 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ਵਿਚ ਸੀ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਇਹ ਹੈਰੋਇਨ ਸਪਲਾਈ ਕਰਦਾ ਸੀ। ਪੁਲਿਸ ਵਲੋਂ ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਅਤੇ ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਜੇਕਰ ਕੋਈ ਹੋਰ ਦੋਸ਼ੀ ਪਾਇਆ ਗਿਆ ਤਾਂ ਉਸ ਖਿਲਾਫ ਵੀ ਸਖਤ ਕਾਰਵਾਈ ਕੀਤੀ ਜਾਵੇਗੀ।

ਪਿਛਲੀ ਖ਼ਬਰ ਬਿਜਲੀ ਨਾ ਆਉਣ ਤੋਂ ਸਤਾਏ ਜੱਸੋਵਾਲ ਨਿਵਾਸੀਆਂ ਨੇ ਆਲਮਗੀਰ ਦਫ਼ਤਰ ਸਾਹਮਣੇ ਲਗਾਇਆ ਰੋਸ ਧਰਨਾ ਅਗਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਵਿਸ਼ੇਸ਼ ਲੋਕ ਅਦਾਲਤ ਆਯੋਜਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।