10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਸਤਲੁਜ ਦਰਿਆ ਵਿਚ ਡੁੱਬਣ ਕਾਰਨ 14 ਸਾਲ ਦੇ ਲੜਕੇ ਦੀ ਮੌਤ

ਅਜੀਤ ਡੈਸਕ 19-07-2026

ਲੁਧਿਆਣਾ, 18 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪਿੰਡ ਕਾਸਾ ਬਾਦ ਨੇੜੇ ਜਾਂਦੇ ਸਤਲੁਜ ਦਰਿਆ ਵਿਚ ਡੁੱਬਣ ਕਰਨ 14 ਸਾਲ ਦੇ ਲੜਕੇ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਸ਼ਨਾਖਤ ਸੂਰਿਆ ਤਿਵਾੜੀ ਪੁੱਤਰ ਸੰਤੋਸ਼ ਤਿਵਾੜੀ ਵਜੋਂ ਕੀਤੀ ਗਈ ਹੈ। ਉਸ ਦੀ ਉਮਰ 14 ਸਾਲ ਦੇ ਕਰੀਬ ਸੀ ਅਤੇ ਉਹ ਸੱਤਵੀਂ ਕਲਾਸ ਵਿਚ ਪੜਦਾ ਸੀ। ਬੀਤੀ ਸ਼ਾਮ ਉਹ ਆਪਣੇ ਦੋਸਤਾਂ ਨਾਲ ਸਤਲੁਜ ਦਰਿਆ ‘ਤੇ ਨਹਾਉਣ ਲਈ ਗਿਆ ਸੀ ਕਿ ਡੁੱਬ ਗਿਆ। ਪਰਿਵਾਰਕ ਮੈਂਬਰਾਂ ਵਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਤਾਂ ਪੁਲਿਸ ਵਲੋਂ ਗੋਤਾਖੋਰਾਂ ਦੀ ਮਦਦ ਨਾਲ ਬੱਚੇ ਦੀ ਲਾਸ਼ ਬਾਹਰ ਕੱਢੀ ਗਈ। ਹਾਲ ਦੀ ਘੜੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਦੀ ਭੇਜ ਦਿੱਤੀ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਅੱਜ ਦਿਖਾਈ ਜਾਵੇਗੀ ਫਿਲਮ ‘ਸਤਲੁਜ’­ ਅਗਲੀ ਖ਼ਬਰ ਭੇਦਭਰੇ ਹਾਲਾਤਾਂ ਵਿਚ 19 ਸਾਲਾ ਲੜਕੀ ਨੇ ਕੀਤੀ ਖ਼ੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।