10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਯੂਥ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਠੁਕਰਾਲ ਵਲੋਂ ਵਾਰਡ 38 ਅਤੇ 34 ਦੇ ਯੂਥ ਪ੍ਰਧਾਨਾਂ ਦੀਆਂ ਨਿਯੁਕਤੀਆਂ ਰੱਦ

ਅਜੀਤ ਡੈਸਕ 19-07-2026
ਲੁਧਿਆਣਾ, 18 ਜੁਲਾਈ (ਜਤਿੰਦਰ ਭੰਬੀ)-ਯੂਥ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਮਨਰਾਜ ਸਿੰਘ ਠੁਕਰਾਲ ਨੇ ਪ੍ਰੈੱਸ ਦੇ ਨਾਂਅ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਪਿਛਲੇ ਦਿਨੀਂ ਸੋਸ਼ਲ ਮੀਡੀਆ ਰਾਹੀਂ ਪੋਸਟ ਪਾ ਕੇ ਸ਼ਹਿਰ ਦੇ ਵੱਖ ਵੱਖ ਵਾਰਡਾਂ ਅੰਦਰ ਯੂਥ ਪ੍ਰਧਾਨਾਂ ਦੀਆਂ ਨਿਯੁਕਤੀਆਂ ਕਰਨ ਦਾ ਜਿਹੜਾ ਮਾਮਲਾ ਸਾਹਮਣੇ ਆ ਰਿਹਾ ਹੈ, ਉਹ ਸਚਾਈ ਤੋਂ ਕੋਹਾਂ ਦੂਰ ਹੈ, ਕਿਉਂਕਿ ਨਿਯਮਾਂ ਅਨੁਸਾਰ ਜਦ ਤੱਕ ਯੂਥ ਕਾਂਗਰਸ ਪੰਜਾਬ ਦੀ ਨਵ ਨਿਯੁਕਤ ਟੀਮ ਅਧਿਕਾਰਕ ਤੌਰ ’ਤੇ ਕਾਰਜਕਾਰਨੀ ਨਹੀਂ ਸੰਭਾਲ ਲੈਂਦੀ, ਉਸ ਸਮੇਂ ਤੱਕ ਕੋਈ ਨਿਯੁਕਤੀ ਕਰਨੀ ਸੰਭਵ ਨਹੀਂ ਹੁੰਦੀ। ਉਨ੍ਹਾਂ ਯੂਥ ਨੂੰ ਅਪੀਲ ਕਰਦਿਆਂ ਕਿਹਾ ਕਿ ਅਸੀਂ ਤੁਹਾਡੀਆਂ ਭਾਵਨਾਵਾਂ ਦੀ ਕਦਰ ਕਰਦੇ ਹਾਂ, ਪਰ ਕਿਸੇ ਦੇ ਵੀ ਬਹਿਕਾਵੇ ਵਿਚ ਆ ਕੇ ਗੁੰਮਰਾਹ ਹੋਣ ਦੀ ਲੋੜ ਨਹੀਂ, ਸਮਾਂ ਆਉਣ ’ਤੇ ਨਿਯਮਾਂ ਅਨੁਸਾਰ ਜਿੱਥੇ ਹਰੇਕ ਵਾਰਡ ਅੰਦਰ ਜਿੱਥੇ ਯੂਥ ਪ੍ਰਧਾਨ ਨਿਯੁਕਤ ਕੀਤੇ ਜਾਣਗੇ, ਉਥੇ ਹੀ ਕਾਂਗਰਸ ਦੇ ਯੂਥ ਦੇ ਸਹਿਯੋਗ ਨਾਲ ਕਾਂਗਰਸ ਦੀ ਮਜ਼ਬੂਤੀ ਲਈ ਢੁਕਵੇਂ ਕਦਮ ਚੁੱਕੇ ਜਾਣਗੇ, ਤਾਂ ਕਿ ਪੰਜਾਬ ਅੰਦਰ 2027 ’ਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਯੂਥ ਅਹਿਮ ਰੋਲ ਅਦਾ ਕਰ ਸਕੇ। ਉਨ੍ਹਾਂ ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦੇ ਹੋਇਆਂ ਕਿਹਾ ਕਿ ਯੂਥ ਕਾਂਗਰਸ ਦੀਆਂ ਨਿਯੁਕਤੀ ਨਿਯਮਾਂ ਮੁਤਾਬਿਕ ਪੰਜਾਬ ਯੂਥ ਕਾਂਗਰਸ ਇੰਚਾਰਜ, ਪੰਜਾਬ ਪ੍ਰਧਾਨ, ਜ਼ਿਲ੍ਹਾ ਪ੍ਰਧਾਨ ਦੀ ਸਹਿਮਤੀ ਦੇ ਨਾਲ ਹੀ ਹੋਣਗੀਆਂ ਅਤੇ ਉਨ੍ਹਾਂ ਨੂੰ ਹੀ ਮਾਨਤਾ ਦਿੱਤੀ ਜਾਵੇਗੀ। ਇਹ ਨਿਯੁਕਤੀਆਂ ਇਸ ਕਰਕੇ ਰੱਦ ਕੀਤੀਆਂ ਗਈਆਂ ਹਨ, ਕਿਉਂਕਿ ਨਿਯੁਕਤੀਆਂ ਵਿਚ ਕਿਸੇ ਵੀ ਤਰ੍ਹਾਂ ਨਿਯਮਾਂ ਦੀ ਪਾਲਨਾ ਨਹੀਂ ਕੀਤੀ ਗਈ, ਜਦਕਿ ਨਿਯਮਾਂ ਨੂੰ ਛਿੱਕੇ ਟੰਗ ਕੇ ਯੂਥ ਕਾਂਗਰਸ ਹਲਕਾ ਦੱਖਣੀ ਦੇ ਪ੍ਰਧਾਨ ਵਲੋਂ ਪਾਰਟੀ ਦਾ ਅਨੁਸ਼ਾਸਨ ਭੰਗ ਕੀਤਾ ਗਿਆ ਹੈ, ਇਸ ਸਬੰਧੀ ਲਿਖਤੀ ਰੂਪ ਵਿਚ ਹਾਈਕਮਾਂਡ ਦੇ ਧਿਆਨ ਵਿਚ ਵੀ ਲਿਆਂਦਾ ਜਾਵੇਗਾ।
ਪਿਛਲੀ ਖ਼ਬਰ ਸਨੀ ਮਲਿਕ ਦੀ ਅਗਵਾਈ ਹੇਠ ਵੋਟਰ ਕਾਰਡ ਕੈਂਪ ਲਗਾਇਆ ਅਗਲੀ ਖ਼ਬਰ ‘ਏਕ ਘਰ, ਏਕ ਪੇੜ’ ਮੁਹਿੰਮ ਹੇਠ ਨਵਚੇਤਨਾ ਅਤੇ ਡੀ.ਐੱਮ.ਸੀ. ਦੁਆਰਾ ਗੁਰੂ ਨਾਨਕ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਲਗਾਏ ਬੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।