10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਸਨੀ ਮਲਿਕ ਦੀ ਅਗਵਾਈ ਹੇਠ ਵੋਟਰ ਕਾਰਡ ਕੈਂਪ ਲਗਾਇਆ

ਅਜੀਤ ਡੈਸਕ 19-07-2026
ਭਾਮੀਆਂ ਕਲਾਂ, 18 ਜੁਲਾਈ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਤਾਜਪੁਰ ਰੋਡ ’ਤੇ ਸਥਿਤ ਵ੍ਰਿੰਦਾਵਨ ਵਿਲਾ ਭਾਮੀਆਂ ਕਲਾਂ ਵਿਖੇ ਸਨੀ ਮਲਿਕ ਦੀ ਅਗਵਾਈ ਹੇਠ ਵਿਸ਼ੇਸ਼ ਵੋਟਰ ਕਾਰਡ ਕੈਂਪ ਲਗਾਇਆ ਗਿਆ। ਇਸ ਸਬੰਧੀ ਗੱਲਬਾਤ ਕਰਦਿਆਂ ਭਾਰਤੀ ਜਨਤਾ ਪਾਰਟੀ ਆਗੂ ਸਨੀ ਮਲਿਕ ਨੇ ਦੱਸਿਆ ਕਿ ਕੈਂਪ ਵਿਚ ਲਗਭਗ 120 ਲੋਕਾਂ ਨੇ ਭਾਗ ਲਿਆ। ਕੈਂਪ ਦੌਰਾਨ ਨਵੇਂ ਵੋਟਰ ਕਾਰਡ ਬਣਾਉਣ, ਵੋਟਰ ਕਾਰਡ ਵਿਚ ਨਾਮ, ਪਤਾ ਅਤੇ ਹੋਰ ਵੇਰਵਿਆਂ ਦੀ ਸੋਧ (ਕਰੈਕਸ਼ਨ) ਸਮੇਤ ਵੱਖ-ਵੱਖ ਚੋਣ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ। ਇਸ ਸਬੰਧੀ ਉਨ੍ਹਾਂ ਹੋਰ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਲੋਕਾਂ ਲਈ ਭਵਿੱਖ ਵਿਚ ਵੀ ਅਜਿਹੇ ਕੈਂਪ ਲਗਾਏ ਜਾਂਦੇ ਰਹਿਣਗੇ ਤਾਂ ਕਿ ਹਲਕੇ ਦੇ ਲੋਕਾਂ ਨੂੰ ਕੋਈ ਸਰਕਾਰੀ ਸੇਵਾਵਾਂ ਲੈਣ ਵਿਚ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਏ ਅਤੇ ਇਸ ਦਾ ਲਾਭ ਆਸਾਨੀ ਨਾਲ ਮਿਲੇ ਸਕੇ। ਇਸ ਕੈਂਪ ਦਾ ਜਿੱਥੇ ਹਲਕਾ ਸਾਹਨੇਵਾਲ ਦੇ ਲੋਕਾਂ ਨੇ ਭਰਪੂਰ ਲਾਹਾ ਲਿਆ, ਉਥੇ ਹੀ ਸਨੀ ਮਲਿਕ ਵਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਵੱਖ-ਵੱਖ ਸੜਕ ਹਾਦਸਿਆਂ ਵਿਚ ਦੋ ਦੀ ਮੌਤ ਅਗਲੀ ਖ਼ਬਰ ਯੂਥ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਠੁਕਰਾਲ ਵਲੋਂ ਵਾਰਡ 38 ਅਤੇ 34 ਦੇ ਯੂਥ ਪ੍ਰਧਾਨਾਂ ਦੀਆਂ ਨਿਯੁਕਤੀਆਂ ਰੱਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।