10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਵੱਖ-ਵੱਖ ਸੜਕ ਹਾਦਸਿਆਂ ਵਿਚ ਦੋ ਦੀ ਮੌਤ

ਅਜੀਤ ਡੈਸਕ 19-07-2026

ਲੁਧਿਆਣਾ, 18 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਵਿਚ ਹੋਏ ਵੱਖ-ਵੱਖ ਸੜਕ ਹਾਦਸਿਆਂ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਲੁਧਿਆਣਾ ਜਲੰਧਰ ਸੜਕ ’ਤੇ ਲਵਲੀ ਸਾਬਣ ਫ਼ੈਕਟਰੀ ਦੇ ਨੇੜੇ ਹੋਏ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਸ਼ਨਾਖ਼ਤ ਓਮ ਪ੍ਰਕਾਸ਼ ਵਜੋਂ ਕੀਤੀ ਗਈ ਹੈ। ਓਮ ਪ੍ਰਕਾਸ਼ ਆਪਣੇ ਮੋਟਰਸਾਈਕਲ ’ਤੇ ਜਾ ਰਿਹਾ ਸੀ ਕਿ ਤੇਜ਼ ਰਫ਼ਤਾਰ ਦੇ ਇਕ ਮੋਟਰਸਾਈਕਲ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਦੇ ਸਿੱਟੇ ਵਜੋਂ ਉਹ ਗੰਭੀਰ ਜ਼ਖਮੀ ਹੋ ਗਿਆ। ਗੰਭੀਰ ਹਾਲਤ ਵਿਚ ਉਸ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਕਿ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਦੂਜੇ ਮਾਮਲੇ ਵਿਚ ਢੰਡਾਰੀ ਕਲਾਂ ਨੇੜੇ ਹੋਏ ਸੜਕ ਹਾਦਸੇ ਵਿਚ ਮੁੰਨਾ ਕੁਮਾਰ ਨਾਮੀ ਨੌਜਵਾਨ ਦੀ ਮੌਤ ਹੋ ਗਈ। ਮੁੰਨਾ ਕੁਮਾਰ ਢੰਡਾਰੀ ਕਲਾਂ ਨੇੜੇ ਜਾ ਰਿਹਾ ਸੀ ਕਿ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਲਪੇਟ ਵਿਚ ਲੈ ਲਿਆ। ਸਿੱਟੇ ਵਜੋਂ ਉਹ ਮੌਕੇ ’ਤੇ ਹੀ ਦਮ ਤੋੜ ਗਿਆ। ਪੁਲਿਸ ਨੇ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਦੋਵੇਂ ਲਾਸ਼ਾਂ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ।
ਪਿਛਲੀ ਖ਼ਬਰ ਪੰਜਾਬ ਸਿਹਤ ਵਿਭਾਗ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਸਨੀ ਮਲਿਕ ਦੀ ਅਗਵਾਈ ਹੇਠ ਵੋਟਰ ਕਾਰਡ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।