10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਹਾਈਡ੍ਰੋਜਨ ਰੇਲ ਨਾਲ ਆਤਮ ਨਿਰਭਰ ਭਾਰਤ ਨੂੰ ਮਿਲੇਗੀ ਨਵੀਂ ਰਫਤਾਰ-ਗੁਰਦੇਵ ਸ਼ਰਮਾ ਦੇਬੀ

ਅਜੀਤ ਡੈਸਕ 19-07-2026
ਲੁਧਿਆਣਾ, 18 ਜੁਲਾਈ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਖਜਾਨਚੀ ਗੁਰਦੇਵ ਸ਼ਰਮਾ ਦੇਬੀ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਦੇਸ਼ ਦੀ ਪਹਿਲੀ ਸਵਦੇਸ਼ੀ ਹਾਈਡ੍ਰੋਜਨ ਰੇਲ ਭਾਰਤੀ ਰੇਲਵੇ ਲਈ ਇਤਿਹਾਸਕ ਪ੍ਰਾਪਤੀ ਹੈ, ਜੋ ਆਤਮ ਨਿਰਭਰ ਭਾਰਤ ਅਤੇ ਹਰੀ ਊਰਜਾ ਆਧਾਰਿਤ ਵਿਕਾਸ ਨੂੰ ਨਵੀਂ ਗਤੀ ਦੇਵੇਗੀ। ਉਨ੍ਹਾਂ ਕਿਹਾ ਕਿ ਹਾਈਡ੍ਰੋਜਨ ਬਾਲਣ ਨਾਲ ਚੱਲਣ ਵਾਲੀ ਇਹ ਰੇਲ ਕਾਰਬਨ ਨਿਕਾਸ ਨੂੰ ਘਟਾਉਣ ਦੇ ਨਾਲ-ਨਾਲ ਵਾਤਾਵਰਣ ਸੁਰੱਖਿਆ ਅਤੇ ਊਰਜਾ ਖੇਤਰ ਵਿਚ ਆਤਮ ਨਿਰਭਰਤਾ ਨੂੰ ਵੀ ਮਜ਼ਬੂਤ ਕਰੇਗੀ। ਦੇਬੀ ਨੇ ਕਿਹਾ ਕਿ ਕੇਂਦਰ ਸਰਕਾਰ ਰੇਲਵੇ ਦੇ ਨਵੀਨੀਕਰਨ ਅਤੇ ਸਵਦੇਸ਼ੀ ਤਕਨੀਕ ਨੂੰ ਲਗਾਤਾਰ ਉਤਸ਼ਾਹਿਤ ਕਰ ਰਹੀ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਅਜਿਹੀਆਂ ਨਵੀਆਂ ਪਹਿਲਾਂ ਨਾਲ ਭਾਰਤ ਨੂੰ ਵਿਸ਼ਵ ਪੱਧਰ ‘ਤੇ ਨਵੀਂ ਪਛਾਣ ਮਿਲੇਗੀ ਅਤੇ ਦੇਸ਼ ਦੀ ਵਿਕਾਸ ਯਾਤਰਾ ਨੂੰ ਹੋਰ ਬਲ ਮਿਲੇਗਾ।
ਪਿਛਲੀ ਖ਼ਬਰ ਰੈਪੀਡੋ ਡਰਾਈਵਰ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਲੜਕੀ ਸਮੇਤ 28 ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਪੰਜਾਬ ਸਿਹਤ ਵਿਭਾਗ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।