10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਸਰਕਾਰੀ ਬੱਸਾਂ ਵਿਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਡਰਾਈਵਰ ਅਤੇ ਕੰਡਕਟਰ ਖਿਲਾਫ਼ ਕੇਸ ਦਰਜ

ਅਜੀਤ ਡੈਸਕ 19-07-2026
ਲੁਧਿਆਣਾ, 18 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਸਰਕਾਰੀ ਬੱਸਾਂ ਵਿਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਬੱਸ ਡਰਾਈਵਰ ਅਤੇ ਕੰਡਕਟਰ ਖਿਲਾਫ਼ ਕੇਸ ਦਰਜ ਕਰਕੇ ਕੰਡਕਟਰ ਨੂੰ ਕਾਬੂ ਕੀਤਾ ਹੈ| ਉਸ ਦੇ ਕਬਜ਼ੇ ਵਿਚੋਂ 12 ਕਿਲੋ ਭੁੱਕੀ ਬਰਾਮਦ ਕੀਤੀ ਗਈ ਹੈ। ਪੁਲਿਸ ਵਲੋਂ ਇਹ ਕਾਰਵਾਈ ਪਨਬੱਸ ਡਿਪੂ ਮੈਨੇਜਰ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਪੁਲਿਸ ਨੇ ਡਰਾਈਵਰ ਗੋਬਿੰਦਰ ਸਿੰਘ ਵਾਸੀ ਸੰਗਰੂਰ ਅਤੇ ਮਨਪ੍ਰੀਤ ਸਿੰਘ ਉਰਫ ਕਾਕੂ ਵਾਸੀ ਰੂਪਨਗਰ ਖਿਲਾਫ਼ ਕੇਸ ਦਰਜ ਕਰਨ ਉਪਰੰਤ ਮਨਪ੍ਰੀਤ ਨੂੰ ਕਾਬੂ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਸਰਕਾਰੀ ਬੱਸਾਂ ਵਿਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰ ਰਹੇ ਸਨ। ਜਿਸ ਤੇ ਸ਼ਿਕਾਇਤ ਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਮਨਪ੍ਰੀਤ ਸਿੰਘ ਉਰਫ ਕਾਕੂ ਨੂੰ ਕਾਬੂ ਕਰ ਲਿਆ ਅਤੇ ਉਸ ਦੇ ਕਬਜ਼ੇ ਵਿਚੋਂ 12 ਕਿਲੋ ਭੁੱਕੀ ਬਰਾਮਦ ਕੀਤੀ ਹੈ। ਪੁਲਿਸ ਵਲੋਂ ਕਾਬੂ ਕੀਤੇ ਕਥਿਤ ਦੋਸ਼ੀ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਜਦਕਿ ਗੋਬਿੰਦਰ ਸਿੰਘ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਇਸ ਮਾਮਲੇ ਵਿਚ ਕੋਈ ਹੋਰ ਦੋਸ਼ੀ ਪਾਇਆ ਗਿਆ ਤਾਂ ਉਸ ਖਿਲਾਫ਼ ਵੀ ਸਖਤ ਕਾਰਵਾਈ ਕੀਤੀ ਜਾਵੇਗੀ| ਪੁਲਿਸ ਨੇ ਦੋਵਾਂ ਖਿਲਾਫ ਵੱਖ-ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ।
ਪਿਛਲੀ ਖ਼ਬਰ ਬੱਚੇ ਦੀ ਕੁੱਟਮਾਰ ਕਰਨ ਵਾਲੀ ਸਰਕਾਰੀ ਸਕੂਲ ਦੀ ਅਧਿਆਪਿਕਾ ਖਿਲਾਫ਼ ਕੇਸ ਦਰਜ ਅਗਲੀ ਖ਼ਬਰ ਰੈਪੀਡੋ ਡਰਾਈਵਰ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਲੜਕੀ ਸਮੇਤ 28 ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।