10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਸਵ: ਬਖਸ਼ੀ ਮਹਿੰਦਰ ਸਿੰਘ ਦੀ 12ਵੀਂ ਬਰਸੀ ਨੂੰ ਸਮਰਪਿਤ ਸਮਾਗਮ

ਅਜੀਤ ਡੈਸਕ 19-07-2026
ਲੁਧਿਆਣਾ, 18 ਜੁਲਾਈ (ਡਾ. ਤਰਲੋਚਨ ਸਿੰਘ)-ਗੁਰੂ ਤੇਗ ਬਹਾਦਰ ਸਾਹਿਬ (ਚੈ.) ਹਸਪਤਾਲ ਅਤੇ ਇੰਸਟੀਚਿਊਟ ਆਫ ਨਰਸਿੰਗ ਐਜੂਕੇਸ਼ਨ ਦੇ ਸੰਸਥਾਪਕ ਸਵ: ਬਖਸ਼ੀ ਮਹਿੰਦਰ ਸਿੰਘ ਦੀ 12ਵੀਂ ਬਰਸੀ ਨੂੰ ਸਮਰਪਿਤ ਸਮਾਗਮ ਇੰਸਟੀਟਿਊਟ ਆਫ਼ ਨਰਸਿੰਗ ਐਜੂਕੇਸ਼ਨ ਗੁਰੂ ਤੇਗ ਬਹਾਦਰ ਸਾਹਿਬ ਚੈਰੀਟੇਬਲ ਹਸਪਤਾਲ ਸੁਸਾਇਟੀ, ਮਾਡਲ ਟਾਊਨ ਲੁਧਿਆਣਾ ਵਿਖੇ ਕਰਵਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਅਤੇ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਹਜੂਰੀ ਰਾਗੀ ਭਾਈ ਸਤਿੰਦਰਬੀਰ ਸਿੰਘ ਦੇ ਰਾਗੀ ਜਥੇ ਵਲੋਂ ਕੀਰਤਨ ਕੀਤਾ ਗਿਆ। ਉਪਰੰਤ ਸ੍ਰੀ ਸਹਿਜ ਪਾਠ ਦੀ ਸੰਪੂਰਨਤਾ ਦਾ ਭੋਗ ਪਾਇਆ ਗਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਦਲਜੀਤ ਸਿੰਘ ਨੇ ਕਿਹਾ ਕਿ ਸਵ. ਬਖਸ਼ੀ ਮਹਿੰਦਰ ਸਿੰਘ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਨਿਰਸਵਾਰਥ ਸੇਵਾ ਲਈ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ ਬਖਸ਼ੀ ਮਹਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ ਸੇਵਾ ਕਾਰਜਾਂ ਨੂੰ ਉਸੇ ਸਮਰਪਣ ਅਤੇ ਨਿਸ਼ਠਾ ਨਾਲ ਅੱਗੇ ਵਧਾਇਆ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਲੋੜਵੰਦ ਲੋਕਾਂ ਨੂੰ ਇਸ ਦਾ ਲਾਭ ਮਿਲ ਸਕੇ। ਇਸ ਮੌਕੇ ਐਡਵੋਕੇਟ ਭਾਰਤਵੀਰ ਸਿੰਘ ਸੋਬਤੀ ਨੇ ਕਿਹਾ ਕਿ ਸਵ. ਬਖਸ਼ੀ ਮਹਿੰਦਰ ਸਿੰਘ ਦਾ ਜੀਵਨ ਸਮਾਜ ਸੇਵਾ, ਸਿੱਖਿਆ ਅਤੇ ਸਿਹਤ ਸੇਵਾਵਾਂ ਲਈ ਸਮਰਪਣ ਦੀ ਵਿਲੱਖਣ ਮਿਸਾਲ ਹੈ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮਰਦੀਪ ਸਿੰਘ ਬਖਸ਼ੀ, ਬਲਜੀਤ ਸਿੰਘ ਮੱਕੜ, ਜੁਗਿੰਦਰ ਸਿੰਘ ਈਰੋਜ, ਗੁਰਪ੍ਰੀਤ ਕੌਰ ਬਖਸ਼ੀ, ਅਰਵੀਨ ਕੌਰ ਮੱਕੜ, ਬਖਸ਼ੀ ਜਸਮੀਤ ਸਿੰਘ, ਸੁਧੀਰ ਸਹਿਗਲ, ਵਾਈ.ਕੇ. ਭੂਸ਼ਣ ਸਮੇਤ ਮੈਡੀਕਲ ਡਾਇਰੈਕਟਰ ਡਾ. ਹਰੀਸ਼ ਸਹਿਗਲ, ਸੁਪਰਡੈਂਟ ਡਾ. ਨੀਰਜ ਸਿੰਗਲਾ, ਸਮੂਹ ਫੈਕਲਟੀ ਮੈਂਬਰ, ਹਸਪਤਾਲ ਦਾ ਸਟਾਫ਼ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਇਤਿਹਾਸਕ ਨਗਰ ਤਲਵੰਡੀ ਸਾਬੋ ਦੇ ਬਦਹਾਲ ਬੱਸ ਅੱਡੇ ਦੀ ਹੁਣ ਬਿਜਲੀ ਹੋਈ ਗੁੱਲ, ਦੁਕਾਨਦਾਰ ਤੇ ਸਵਾਰੀਆਂ ਪ੍ਰੇਸ਼ਾਨ ਅਗਲੀ ਖ਼ਬਰ ਬੱਚੇ ਦੀ ਕੁੱਟਮਾਰ ਕਰਨ ਵਾਲੀ ਸਰਕਾਰੀ ਸਕੂਲ ਦੀ ਅਧਿਆਪਿਕਾ ਖਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।