13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਸੜਕ ਹਾਦਸੇ ’ਚ ਵਾਲ-ਵਾਲ ਬਚੇ ਕੌਂਸਲਰ ਨਿਧੀ ਗੁਪਤਾ ਟਰੱਕ ਡਰਾਈਵਰ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 20-07-2026

ਲੁਧਿਆਣਾ, 19 ਜੁਲਾਈ (ਡਾ: ਤਰਲੋਚਨ ਸਿੰਘ)-ਥਾਣਾ ਮੋਤੀ ਨਗਰ ਅਧੀਨ ਆਉਂਦੇ ਇਲਾਕੇ ਸੈਕਟਰ-39 ’ਚ ਵਾਪਰੇ ਸੜਕ ਹਾਦਸੇ ਵਿਚ ਕੌਂਸਲਰ ਨਿਧੀ ਗੁਪਤਾ ਵਾਲ-ਵਾਲ ਬਚ ਗਏ, ਜਦਕਿ ਉਨ੍ਹਾਂ ਦੀ ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ। ਜਾਣਕਾਰੀ ਅਨੁਸਾਰ ਨਸ਼ੇ ਵਿਚ ਧੁੱਤ ਟਰੱਕ ਡਰਾਈਵਰ ਵਲੋਂ ਅਣਗਹਿਲੀ ਨਾਲ ਵਾਹਨ ਚਲਾਉਂਦੇ ਹੋਏ ਕੌਂਸਲਰ ਨਿਧੀ ਗੁਪਤਾ ਦੀ ਕਾਰ ਵਿਚ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ। ਕੌਂਸਲਰ ਹਾਦਸੇ ਤੋਂ ਸਿਰਫ਼ ਪੰਜ ਮਿੰਟ ਪਹਿਲਾਂ ਹੀ ਆਪਣੀ ਕਾਰ ਵਿਚੋਂ ਬਾਹਰ ਨਿਕਲੇ ਸਨ ਅਤੇ ਇਹ ਹਾਦਸਾ ਵਾਪਰ ਗਿਆ। ਜੇਕਰ ਉਹ ਉਸ ਸਮੇਂ ਗੱਡੀ ਦੇ ਅੰਦਰ ਹੁੰਦੇ ਤਾਂ ਕੋਈ ਵੱਡਾ ਹਾਦਸਾ ਵਾਪਰ ਸਕਦਾ ਸੀ। ਘਟਨਾ ਤੋਂ ਬਾਅਦ ਮੌਕੇ ’ਤੇ ਸਥਾਨਕ ਲੋਕ ਇਕੱਠੇ ਹੋਣੇ ਸ਼ੁਰੂ ਹੋ ਗਏ। ਘਟਨਾ ਤੋਂ ਬਾਅਦ ਪੁਲਿਸ ਮੁਲਾਜ਼ਮ ਮੌਕੇ ’ਤੇ ਪਹੁੰਚੇ। ਪੁਲਿਸ ਨੇ ਟਰੱਕ ਡਰਾਈਵਰ ਅਤੇ ਟਰੱਕ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਟਰੱਕ ਡਰਾਈਵਰ ਖ਼ਿਲਾਫ਼ 307 ਦਾ ਮਾਮਲਾ ਦਰਜ ਕਰ ਲਿਆ ਹੈ।

ਪਿਛਲੀ ਖ਼ਬਰ ਪਵਨ ਕੁਮਾਰ ਦੱਤ ਬ੍ਰਾਹਮਣ ਵੈੱਲਫੇਅਰ ਬੋਰਡ ਹਲਕਾ ਗਿੱਲ ਦੇ ਚੇਅਰਮੈਨ ਨਿਯੁਕਤ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਨਗਰ ’ਚ ਗੈਰ ਕਾਨੂੰਨੀ ਵਪਾਰੀਕਰਨ ਦੀ ਸ਼ਿਕਾਇਤ ’ਤੇ ਮਨੁੱਖੀ ਅਧਿਕਾਰ ਕਮਿਸ਼ਨ ਨੇ ਲਿਆ ਨੋਟਿਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।