13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਸ਼ਹੀਦ ਭਗਤ ਸਿੰਘ ਨਗਰ ਦੀ 475 ਏਕੜ ਸਕੀਮ ਦੇ ਜੀ ਬਲਾਕ ’ਚ ਮੀਂਹ ’ਚ ਸੜਕ ਬਣਾਉਣ ਦੇ ਦੋਸ਼

ਅਜੀਤ ਡੈਸਕ 20-07-2026
ਲੁਧਿਆਣਾ, 19 ਜੁਲਾਈ (ਭੁਪਿੰਦਰ ਸਿੰਘ ਬੈਂਸ)-ਸ਼ਹੀਦ ਭਗਤ ਸਿੰਘ ਨਗਰ ਦੀ 475 ਏਕੜ ਸਕੀਮ ਦੇ ਜੀ ਬਲਾਕ ਵਿਚ ਮੀਂਹ ਦੌਰਾਨ ਸੜਕ ਨਿਰਮਾਣ ਕੀਤੇ ਜਾਣ ਦੇ ਦੋਸ਼ਾਂ ਨੇ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਕੰਮਕਾਜ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਦੋਸ਼ ਹੈ ਕਿ ਮੌਸਮ ਵਿਭਾਗ ਵਲੋ ਮੀਂਹ ਦੀ ਸੰਭਾਵਨਾ ਪ੍ਰਗਟ ਕੀਤੇ ਜਾਣ ਦੇ ਬਾਵਜੂਦ ਸੜਕ ਦਾ ਕੰਮ ਸ਼ੁਰੂ ਕੀਤਾ ਗਿਆ ਅਤੇ ਮੀਂਹ ਪੈਣ ਸਮੇਂ ਵੀ ਨਿਰਮਾਣ ਜਾਰੀ ਰਿਹਾ। ਦੋਸ਼ਾਂ ਮੁਤਾਬਿਕ ਮਾਮਲੇ ਦੀ ਜਾਣਕਾਰੀ ਸਬੰਧਿਤ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦੀ ਗਈ ਸੀ, ਪਰ ਇਸ ਦੇ ਬਾਵਜੂਦ ਕੰਮ ਨਹੀਂ ਰੁਕਿਆ। ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਕੰਮ ਦੌਰਾਨ ਮੌਕੇ ’ਤੇ ਕੋਈ ਸੀਨੀਅਰ ਅਧਿਕਾਰੀ ਨਿਗਰਾਨੀ ਲਈ ਮੌਜੂਦ ਨਹੀਂ ਸੀ ਅਤੇ ਠੇਕੇਦਾਰ ਵਲੋਂ ਮੀਂਹ ਵਿਚ ਵੀ ਸੜਕ ਦਾ ਕੰਮ ਜਾਰੀ ਰੱਖਿਆ ਗਿਆ। ਮੀਂਹ ਦੌਰਾਨ ਸੜਕ ਦਾ ਨਿਰਮਾਣ ਹੋਣ ਕਾਰਨ ਉਸ ਦੀ ਗੁਣਵੱਤਾ ਅਤੇ ਟਿਕਾਊਪਣ ਨੂੰ ਲੈ ਕੇ ਵੀ ਸਵਾਲ ਚੁੱਕੇ ਗਏ ਹਨ। ਇਸ ਮਾਮਲੇ ਦੀ ਉਚ ਪੱਧਰੀ ਜਾਂਚ ਕਰਵਾਉਣ, ਨਿਰਧਾਰਿਤ ਇੰਜੀਨੀਅਰਿੰਗ ਮਾਪਦੰਡਾਂ ਦੀ ਪਾਲਨਾ ਦੀ ਜਾਂਚ ਕਰਨ, ਨਿਯਮਾਂ ਦੀ ਉਲੰਘਣਾ ਸਾਬਤ ਹੋਣ ’ਤੇ ਸਬੰਧਿਤ ਠੇਕੇਦਾਰ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਜੇਕਰ ਸੜਕ ਦੀ ਗੁਣਵੱਤਾ ਮਿਆਰਾਂ ਅਨੁਸਾਰ ਨਾ ਪਾਈ ਜਾਵੇ ਤਾਂ ਉਸ ਨੂੰ ਉਖਾੜ ਕੇ ਮੁੜ ਬਣਾਉਣ ਦੀ ਮੰਗ ਕੀਤੀ ਗਈ ਹੈ। ਨਾਲ ਹੀ ਇਸ ਲਈ ਜ਼ਿੰਮੇਵਾਰ ਅਧਿਕਾਰੀਆਂ ਦੀ ਜਵਾਬਦੇਹੀ ਵੀ ਤੈਅ ਕਰਨ ਦੀ ਮੰਗ ਕੀਤੀ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਨੂੰ ਲੋਕ ਹਿਤ ਵਿਚ ਤੁਰੰਤ ਦਖ਼ਲ ਦੇ ਕੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਸਰਕਾਰੀ ਪੈਸੇ ਦੀ ਸਹੀ ਵਰਤੋ ਯਕੀਨੀ ਬਣਾਉਣ ਦੀ ਅਪੀਲ ਵੀ ਕੀਤੀ ਗਈ ਹੈ।
ਪਿਛਲੀ ਖ਼ਬਰ ਵਪਾਰ ਵਿਚ ਵੱਧ ਮੁਨਾਫ਼ਾ ਦੇਣ ਦਾ ਝਾਂਸਾ ਦੇ ਕੇ ਕਰੋੜਾਂ ਦੀ ਧੋਖਾਧੜੀ ਕਰਨ ਦੇ ਮਾਮਲੇ ’ਚ ਕੇਸ ਦਰਜ ਅਗਲੀ ਖ਼ਬਰ ਸੁਨੀਲ ਮੌਦਗਿਲ ਨੇ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪਣ ’ਤੇ ਪ੍ਰਗਟਾਈ ਖ਼ੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।