13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਔਰਤ ਦੇ ਗਲੇ ’ਚੋਂ ਸੋਨੇ ਦੀ ਚੇਨ ਖੋਹ ਕੇ ਲੁਟੇਰਾ ਹੋਇਆ ਫ਼ਰਾਰ

ਅਜੀਤ ਡੈਸਕ 20-07-2026

ਲੁਧਿਆਣਾ, 19 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਵਿਸ਼ਾਲ ਕਾਲੋਨੀ ਵਿਚ ਇਕ ਨੌਜਵਾਨ ਸੈਰ ਕਰ ਰਹੀ ਔਰਤ ਦੇ ਗਲੇ ਵਿਚੋਂ ਸੋਨੇ ਦੀ ਚੇਨ ਖੋਹ ਕੇ ਫ਼ਰਾਰ ਹੋ ਗਿਆ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਸਰੋਜ ਤਿਵਾੜੀ ਪਤਨੀ ਰਜੇਸ਼ ਕੁਮਾਰ ਵਾਸੀ ਕਾਕੋਵਾਲ ਰੋਡ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਕਾਕੋਵਾਲ ਤੋਂ ਪਿੰਡ ਨੂਰਵਾਲਾ ਪੈਦਲ ਹੀ ਜਾ ਰਹੀ ਸੀ, ਜਦੋਂ ਉਹ ਨਿਊ ਵਿਸ਼ਾਲ ਕਾਲੋਨੀ ਪਾਸ ਪਹੁੰਚੀ ਤਾਂ ਇਕ ਨੌਜਵਾਨ ਉਥੇ ਆਇਆ ਤੇ ਉਸਦੇ ਗਲੇ ਵਿਚੋਂ ਸੋਨੇ ਦੀ ਚੇਨ ਖੋਹ ਕੇ ਫ਼ਰਾਰ ਹੋ ਗਿਆ। ਸ਼ਿਕਾਇਤਕਰਤਾ ਵਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਪੁਲਿਸ ਵਲੋਂ ਉਥੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰਿਆਂ ਦੀ ਫੁਟੇਜ ਵੀ ਚੈਕ ਕੀਤੀ ਗਈ ਤਾਂ ਜੋ ਲੁਟੇਰੇ ਦਾ ਪਤਾ ਲਗਾਇਆ ਜਾ ਸਕੇ, ਪਰ ਹਾਲ ਦੀ ਘੜੀ ਪੁਲਿਸ ਨੂੰ ਸਫਲਤਾ ਨਹੀਂ ਮਿਲੀ ਸੀ।
ਪਿਛਲੀ ਖ਼ਬਰ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਤਹਿਤ ਸਰਕਾਰੀ ਸਕੂਲ ਵਡਾਲਾ ਗ੍ਰੰਥੀਆਂ ਦੇ ਵਿਦਿਆਰਥੀਆਂ ਨੂੰ 100 ਬੂਟੇ ਵੰਡੇ ਅਗਲੀ ਖ਼ਬਰ ਮਹਾਂਨਗਰ ਦੇ ਕੁਝ ਇਲਾਕਿਆਂ ’ਚ ਪਿਆ ਮੀਂਹ, ਕੁਝ ਰਹਿ ਗਏ ਮੀਂਹ ਤੋਂ ਵਾਂਝੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।