14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਸ਼ਹੀਦ ਭਾਈ ਤਾਰੂ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਕਥਾ ਅਤੇ ਕੀਰਤਨ ਸਮਾਗਮ

ਅਜੀਤ ਡੈਸਕ 20-07-2026
ਲੁਧਿਆਣਾ, 19 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਦੁੱਗਰੀ ਫੇਸ-1 ਲੁਧਿਆਣਾ ਦੀ ਪ੍ਰਬੰਧਕ ਕਮੇਟੀ ਵਲੋਂ ਸ਼ਰਧਾ ਭਾਵਨਾ ਨਾਲ ਗੁਰਦੁਆਰਾ ਸਾਹਿਬ ਵਿਖੇ ਸ਼ਹੀਦ ਭਾਈ ਤਾਰੂ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਕਥਾ ਅਤੇ ਕੀਰਤਨ ਸਮਾਗਮ ਕਰਵਾਏ, ਜਿਸ ਵਿਚ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀਆਂ ਭਰੀਆਂ। ਸਮਾਗਮ ਦੌਰਾਨ ਸੰਗਤਾਂ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਪੰਥ ਪ੍ਰਸਿੱਧ ਕਥਾ ਵਾਚਕ ਗਿਆਨੀ ਹਰਪਾਲ ਸਿੰਘ ਦਿੱਲੀ ਵਾਲਿਆਂ ਨੇ ਕਿਹਾ ਕਿ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਸਮੁੱਚੇ ਪੰਥ ਲਈ ਇਕ ਮਹਾਨ ਸ਼ਹੀਦ ਹਨ। ਉਨ੍ਹਾਂ ਆਪਣਾ ਸਮੁੱਚਾ ਜੀਵਨ ਗੁਰਬਾਣੀ ਅਨੁਸਾਰ ਬਤੀਤ ਕਰਦੇ ਹੋਏ ਆਪਣਾ ਸਮੁੱਚਾ ਪਰਿਵਾਰ ਕੌਮ ਨੂੰ ਸਮਰਪਿਤ ਕੀਤਾ, ਜਿਨ੍ਹਾਂ ਕੌਮੀ ਸੋਚ ਨੂੰ ਅਪਣਾ ਕੇ ਧਰਮ ਵਿਚ ਪਰਪੱਕਤਾ ਕਾਇਮ ਰੱਖਦੇ ਹੋਏ ਸ਼ਹਾਦਤ ਪ੍ਰਾਪਤ ਕੀਤੀ ਅਤੇ ਸਮੁੱਚੀ ਕੌਮ ਨੂੰ ਕੌਮੀਅਤ ਦਾ ਪੈਗ਼ਾਮ ਦਿੱਤਾ। ਇਸ ਦੌਰਾਨ ਪੰਥ ਦੇ ਪ੍ਰਸਿੱਧ ਕੀਰਤਨੀਏ ਬੀਬੀ ਦਿਲਪ੍ਰੀਤ ਕੌਰ ਪਟਿਆਲਾ ਵਾਲਿਆਂ ਅਤੇ ਗੁਰਦੁਆਰਾ ਸਾਹਿਬ ਦੀ ਇਸਤਰੀ ਸਤਿਸੰਗ ਸਭਾ ਦੇ ਕੀਰਤਨੀ ਜਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ। ਇਸ ਮੌਕੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਯਸ਼ਪਾਲ ਸਿੰਘ, ਤਰਲੋਕ ਸਿੰਘ ਸਚਦੇਵਾ, ਰਜਿੰਦਰ ਸਿੰਘ ਭਾਟੀਆ, ਬਲਬੀਰ ਸਿੰਘ, ਗੁਰਦੀਪ ਸਿੰਘ ਕਾਲੜਾ, ਪਰਮਜੀਤ ਸਿੰਘ, ਅਵਤਾਰ ਸਿੰਘ, ਅਰਜਨ ਸਿੰਘ, ਹਰਮੀਤ ਸਿੰਘ, ਐਡਵੋਕੇਟ ਰਜਿੰਦਰ ਪਾਲ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸ਼ਪਾਲ ਸਿੰਘ, ਡਾ: ਪ੍ਰੇਮ ਸਿੰਘ ਚਾਵਲਾ, ਮਨਜੀਤ ਸਿੰਘ, ਚਰਨਜੀਤ ਸਿੰਘ, ਕੰਵਲਜੀਤ ਸਿੰਘ ਅਤੇ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਮਨਜੀਤ ਕੌਰ, ਬਲਵਿੰਦਰ ਕੌਰ ਬੱਤਰਾ, ਦਵਿੰਦਰ ਕੌਰ, ਕਰਮਜੀਤ ਕੌਰ, ਕੁਲਜੀਤ ਕੌਰ, ਅੰਮ੍ਰਿਤਪਾਲ ਕੌਰ, ਸਿਮਰਨ ਕੌਰ, ਜਸਵਿੰਦਰ ਕੌਰ ਸੋਢੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹੇ ਵਿਚ ਐੱਸ.ਆਈ.ਆਰ. ਤਹਿਤ ਪੋਲਿੰਗ ਬੂਥਾਂ ’ਤੇ ਲੱਗੇ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ-ਜ਼ਿਲ੍ਹਾ ਚੋਣ ਅਫ਼... ਅਗਲੀ ਖ਼ਬਰ ਯੂਨਾਈਟਿਡ ਫ਼ਰੰਟ ਆਫ਼ ਟਰੇਡ ਯੂਨੀਅਨਜ਼ ਨੇ ਸੋਨਮ ਵਾਂਗਚੁੱਕ ਨੂੰ ਭੁੱਖ ਹੜਤਾਲ ਤੋਂ ਚੁੱਕਣ ਦੀ ਕੀਤੀ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।