14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਜ਼ਿਲ੍ਹੇ ਵਿਚ ਐੱਸ.ਆਈ.ਆਰ. ਤਹਿਤ ਪੋਲਿੰਗ ਬੂਥਾਂ ’ਤੇ ਲੱਗੇ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ-ਜ਼ਿਲ੍ਹਾ ਚੋਣ ਅਫ਼ਸਰ

ਅਜੀਤ ਡੈਸਕ 20-07-2026
ਲੁਧਿਆਣਾ, 19 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਮੁਹਿੰਮ ਤਹਿਤ ਐਤਵਾਰ ਨੂੰ ਲੁਧਿਆਣਾ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਗਏ। ਕੈਂਪਾਂ ਦੌਰਾਨ ਬੂਥ ਪੱਧਰੀ ਅਧਿਕਾਰੀ (ਬੀ.ਐਲ.ਓ.) ਆਪਣੇ-ਆਪਣੇ ਪੋਲਿੰਗ ਬੂਥਾਂ ’ਤੇ ਹਾਜ਼ਰ ਰਹੇ ਅਤੇ ਵੋਟਰਾਂ ਨੂੰ ਗਣਨਾ ਫਾਰਮ ਭਰਨ, ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣ ਅਤੇ ਡਿਜੀਟਾਈਜ਼ੇਸ਼ਨ ਸਬੰਧੀ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਭਰ ਵਿਚ ਲੱਗੇ ਇਨ੍ਹਾਂ ਵਿਸ਼ੇਸ਼ ਕੈਂਪਾਂ ਨੂੰ ਲੋਕਾਂ ਵਲੋਂ ਚੰਗਾ ਹੁੰਗਾਰਾ ਮਿਲਿਆ ਅਤੇ ਵੱਡੀ ਗਿਣਤੀ ਵਿਚ ਯੋਗ ਵੋਟਰਾਂ ਨੇ ਆਪਣੇ ਗਣਨਾ ਫਾਰਮ ਭਰ ਕੇ ਜਮ੍ਹਾਂ ਕਰਵਾਏ, ਜਿਨ੍ਹਾਂ ਬੂਥਾਂ ’ਤੇ ਡਿਜੀਟਾਈਜ਼ੇਸ਼ਨ ਦਾ ਕੰਮ ਬਾਕੀ ਸੀ, ਉੱਥੇ ਫਾਰਮਾਂ ਦੀ ਡਿਜੀਟਾਈਜ਼ੇਸ਼ਨ ਅਤੇ ਇਕੱਤਰਤਾ ਦਾ ਕੰਮ ਤੇਜ਼ੀ ਨਾਲ ਕੀਤਾ ਗਿਆ, ਜਦਕਿ ਹੋਰ ਬੂਥਾਂ ’ਤੇ ਦਸਤਾਵੇਜ਼ਾਂ ਦੀ ਜਾਂਚ ਅਤੇ ਤਰੁੱਟੀਆਂ ਦੂਰ ਕਰਨ ਦਾ ਕੰਮ ਜਾਰੀ ਰਿਹਾ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਐੱਸ.ਆਈ.ਆਰ. ਤਹਿਤ ਘਰ-ਘਰ ਸਰਵੇ ਅਤੇ ਗਣਨਾ ਫਾਰਮ ਇਕੱਤਰ ਕਰਨ ਦਾ ਕੰਮ 3 ਅਗਸਤ 2026 ਤੱਕ ਜਾਰੀ ਰਹੇਗਾ। ਉਨ੍ਹਾਂ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੇ ਹਾਲੇ ਤੱਕ ਆਪਣਾ ਗਣਨਾ ਫਾਰਮ ਜਮ੍ਹਾਂ ਨਹੀਂ ਕਰਵਾਇਆ ਤਾਂ ਉਹ ਆਪਣੇ ਬੀ.ਐਲ.ਓ. ਨਾਲ ਸੰਪਰਕ ਕਰਕੇ ਜਾਂ ਨਜ਼ਦੀਕੀ ਪੋਲਿੰਗ ਬੂਥ ਰਾਹੀਂ ਲੋੜੀਂਦੇ ਦਸਤਾਵੇਜ਼ ਸਮੇਤ ਫਾਰਮ ਜਮ੍ਹਾਂ ਕਰਵਾਉਣ ਤਾਂ ਜੋ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ ਦਾ ਕੰਮ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ।
ਪਿਛਲੀ ਖ਼ਬਰ ਭਾਜਪਾ ਵਰਕਰਾਂ ਨੇ ਭਗਵਾਨ ਵਾਲਮੀਕਿ ਤੀਰਥ ਵਿਖੇ ਕੀਤੀ ਕਾਰ ਸੇਵਾ ਅਗਲੀ ਖ਼ਬਰ ਸ਼ਹੀਦ ਭਾਈ ਤਾਰੂ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਕਥਾ ਅਤੇ ਕੀਰਤਨ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।