14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਭਾਜਪਾ ਵਰਕਰਾਂ ਨੇ ਭਗਵਾਨ ਵਾਲਮੀਕਿ ਤੀਰਥ ਵਿਖੇ ਕੀਤੀ ਕਾਰ ਸੇਵਾ

ਅਜੀਤ ਡੈਸਕ 20-07-2026
ਲੁਧਿਆਣਾ, 19 ਜੁਲਾਈ (ਬੈਂਸ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਖ਼ਜ਼ਾਨਚੀ ਗੁਰਦੇਵ ਸ਼ਰਮਾ ਦੇਬੀ ਦੀ ਅਗਵਾਈ ਹੇਠ ਪਾਰਟੀ ਕਾਰਕੁਨਾਂ ਨੇ ਅੰਮ੍ਰਿਤਸਰ ਸਥਿਤ ਭਗਵਾਨ ਵਾਲਮੀਕਿ ਤੀਰਥ ਸਥਾਨ ਤੇ ਸ਼ਰਧਾ ਅਤੇ ਸੇਵਾ ਭਾਵਨਾ ਨਾਲ ਕਾਰ ਸੇਵਾ ਕਰਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਦੇਬੀ ਨੇ ਕਿਹਾ ਕਿ ਭਗਵਾਨ ਵਾਲਮੀਕਿ ਦੀ ਪਾਵਨ ਧਰਤੀ ਤੇ ਕਾਰ ਸੇਵਾ ਕਰਨ ਦਾ ਮੌਕਾ ਮਿਲਣਾ, ਉਨ੍ਹਾਂ ਲਈ ਵੱਡਾ ਸਨਮਾਨ ਹੈ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਵਲੋਂ ਰਚੀ ਗਈ ਪਵਿੱਤਰ ਰਾਮਾਇਣ ਸਾਨੂੰ ਪਰਿਵਾਰਕ ਰਿਸ਼ਤਿਆਂ ਦੀ ਮਹੱਤਤਾ, ਮਨੁੱਖੀ ਕਦਰਾਂ-ਕੀਮਤਾਂ ਅਤੇ ਆਦਰਸ਼ ਜੀਵਨ ਜਿਊਣ ਦੀ ਸਿੱਖਿਆ ਦਿੰਦੀ ਹੈ। ਇਸ ਮੌਕੇ ਚੌਧਰੀ ਯਸ਼ਪਾਲ, ਸਾਹਿਲ, ਸ਼ਿੱਬੂ, ਸ਼ਿੰਦਰਪਾਲ, ਅਸ਼ੋਕ, ਪਵਨ, ਬੰਟੀ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਠੱਕਰਵਾਲ ਵਿਖੇ ਸਮਰ ਸਪਲੈਸ਼ ਬੈਸ਼ ਪੂਲ ਪਾਰਟੀ ਅਗਲੀ ਖ਼ਬਰ ਜ਼ਿਲ੍ਹੇ ਵਿਚ ਐੱਸ.ਆਈ.ਆਰ. ਤਹਿਤ ਪੋਲਿੰਗ ਬੂਥਾਂ ’ਤੇ ਲੱਗੇ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ-ਜ਼ਿਲ੍ਹਾ ਚੋਣ ਅਫ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।