14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਸੜਕ ਹਾਦਸੇ ਵਿਚ ਸਾਈਕਲ ਸਵਾਰ ਦੀ ਮੌਤ

ਅਜੀਤ ਡੈਸਕ 20-07-2026

ਲੁਧਿਆਣਾ, 19 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦਰੇਸੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਘੰਟਾਘਰ ਨੇੜੇ ਹੋਏ ਸੜਕ ਹਾਦਸੇ ਵਿਚ ਇਕ ਸਾਈਕਲ ਸਵਾਰ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਸ਼ਨਾਖ਼ਤ ਪਾਲੀ ਰਾਮ ਵਜੋਂ ਕੀਤੀ ਗਈ ਹੈ। ਪਾਲੀ ਰਾਮ ਆਪਣੀ ਪਤਨੀ ਨਾਲ ਘੰਟਾ ਘਰ ਨੇੜੇ ਜਾ ਰਿਹਾ ਸੀ ਕਿ ਇਕ ਤੇਜ਼ ਰਫ਼ਤਾਰ ਟਰੱਕ ਨੇ ਉਸ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸਦੇ ਸਿੱਟੇ ਵਜੋਂ ਉਹ ਗੰਭੀਰ ਜ਼ਖਮੀ ਹੋ ਗਿਆ। ਗੰਭੀਰ ਹਾਲਤ ਵਿਚ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਕਿ ਉਹ ਦਮ ਤੋੜ ਗਿਆ। ਹਾਦਸੇ ਤੋਂ ਵਾਅਦ ਟਰੱਕ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਵਲੋਂ ਇਸ ਸਬੰਧੀ ਅਣਪਛਾਤੇ ਟਰੱਕ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤੀ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੇ ਜਾਣ ਬਾਰੇ ਕਿਹਾ ਜਾ ਰਿਹਾ ਹੈ।
ਪਿਛਲੀ ਖ਼ਬਰ ਪਾਣੀ ਦਾ ਮੀਟਰ ਨਾ ਲਗਵਾਉਣ ’ਤੇ ਡੇਅਰੀ ਮਾਲਕਾਂ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਸਰਕਾਰ ਦੀਆਂ ਟਾਲਮਟੋਲ ਨੀਤੀਆਂ ਵਿਰੁੱਧ 3 ਅਗਸਤ ਤੋਂ ਹੜਤਾਲ ਕਰਕੇ ਕੀਤੇ ਜਾਣਗੇ ਸੰਘਰਸ਼-ਰੇਸ਼ਮ ਸਿੰਘ ਗਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।