14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਪਾਣੀ ਦਾ ਮੀਟਰ ਨਾ ਲਗਵਾਉਣ ’ਤੇ ਡੇਅਰੀ ਮਾਲਕਾਂ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 20-07-2026

ਲੁਧਿਆਣਾ, 19 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ.ਏ.ਯੂ. ਦੀ ਪੁਲਿਸ ਨੇ ਡੇਅਰੀ ਵਿਚ ਪਾਣੀ ਦਾ ਮੀਟਰ ਨਾ ਲਗਵਾਉਣ ‘ਤੇ ਡੇਅਰੀ ਮਾਲਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਸਹਾਇਕ ਇੰਜੀਨੀਅਰ ਓ. ਐਂਡ ਐਮ. ਸੈੱਲ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਸੋਮਨਾਥ, ਬਲਬੀਰ, ਪਿੰਟੂ, ਲਾਲਾ, ਗੋਰਾ, ਅਸ਼ਵਨੀ ਕੁਮਾਰ, ਵਿਪਨ, ਜੀਤਾ, ਕਮਲ, ਹੈਪੀ, ਸੌਰਵ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀਆਂ ਵਲੋਂ ਆਪਣੀਆਂ ਡੇਅਰੀਆਂ ਵਿਚ ਪਾਣੀ ਦਾ ਮੀਟਰ ਨਹੀਂ ਲਗਵਾਇਆ ਗਿਆ ਸੀ ਅਤੇ ਗੈਰ ਕਾਨੂੰਨੀ ਢੰਗ ਨਾਲ ਪਾਣੀ ਦੀ ਵਰਤੋਂ ਕਰ ਰਹੇ ਸਨ, ਜਿਸ ‘ਤੇ ਸ਼ਿਕਾਇਤ ਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ।
ਪਿਛਲੀ ਖ਼ਬਰ ਹਾਦਸੇ ਤੋਂ ਬਾਅਦ ਚੋਰ ਜ਼ਖਮੀ ਦਾ ਐਕਟਿਵਾ ਚੋਰੀ ਕਰਕੇ ਹੋਏ ਫ਼ਰਾਰ ਅਗਲੀ ਖ਼ਬਰ ਸੜਕ ਹਾਦਸੇ ਵਿਚ ਸਾਈਕਲ ਸਵਾਰ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।