13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਲੁਧਿਆਣਾ ਦੇ ਵਿਕਾਸ ਲਈ ਮੇਅਰ ਨੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਕੋਲ ਰੱਖੀ ਫੰਡਾਂ ਦੀ ਮੰਗ

ਅਜੀਤ ਡੈਸਕ 21-07-2026
ਲੁਧਿਆਣਾ, 20 ਜੁਲਾਈ (ਭੁਪਿੰਦਰ ਸਿੰਘ ਬੈਂਸ)-ਮਹਾਂਨਗਰ ਦੇ ਟਿਕਾਊ ਅਤੇ ਸਰਵਪੱਖੀ ਵਿਕਾਸ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਨਵੀਂ ਦਿੱਲੀ ਵਿਚ ਕੇਂਦਰੀ ਰਿਹਾਇਸ਼ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕਰਕੇ ਸ਼ਹਿਰ ਦੇ ਵਿਕਾਸ ਨਾਲ ਸਬੰਧਤ ਵੱਖ-ਵੱਖ ਪ੍ਰੌਜੈਕਟਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਇਹ ਮੀਟਿੰਗ ਆਲ ਇੰਡੀਆ ਕੌਂਸਲ ਆਫ ਮੇਅਰਜ ਵਲੋਂ ਨਵੀ ਦਿੱਲੀ ਸਥਿਤ ਦਫਤਰ ਵਿਚ ਕਰਵਾਈ ਗਈ ਜਿਸ ਵਿਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋ ਸਿਰਫ 11 ਮੇਅਰਾਂ ਨੂੰ ਸੱਦਾ ਦਿੱਤਾ ਗਿਆ ਸੀ। ਮੀਟਿੰਗ ਦੌਰਾਨ ਸ਼ਹਿਰੀ ਵਿਕਾਸ, ਬੁਨਿਆਦੀ ਢਾਂਚੇ ਦੇ ਮਜਬੂਤੀਕਰਨ, ਵਾਤਾਵਰਨ ਸੁਰੱਖਿਆ ਅਤੇ ਲੋਕ ਭਲਾਈ ਨਾਲ ਜੁੜੇ ਕਈ ਮਹੱਤਵਪੂਰਨ ਮੁੱਦਿਆਂ ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੇਅਰ ਇੰਦਰਜੀਤ ਕੌਰ ਨੇ ਕੇਂਦਰੀ ਮੰਤਰੀ ਕੋਲ ਲੁਧਿਆਣਾ ਲਈ ਨੈਸ਼ਨਲ ਕਲੀਨ ਏਅਰ ਪ੍ਰੋਗਰਾਮ, ਮਿਊਂਸੀਪਲ ਡਿਵੈਲਪਮੈਂਟ ਫੰਡ ਅਤੇ ਹੋਰ ਕੇਂਦਰੀ ਸਕੀਮਾਂ ਤਹਿਤ ਵੱਧ ਵਿੱਤੀ ਸਹਾਇਤਾ ਜਾਰੀ ਕਰਨ ਦੀ ਮੰਗ ਰੱਖੀ। ਉਨ੍ਹਾਂ ਕਿਹਾ ਕਿ ਵੱਧ ਫੰਡ ਮਿਲਣ ਨਾਲ ਸ਼ਹਿਰ ਦੀ ਸਫਾਈ, ਹਰਿਆਵਲੀ, ਹਵਾ ਦੀ ਗੁਣਵੱਤਾ ਵਿਚ ਸੁਧਾਰ, ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਹੋਰ ਜਨਤਕ ਸਹੂਲਤਾਂ ਨੂੰ ਹੋਰ ਬਿਹਤਰ ਬਣਾਇਆ ਜਾ ਸਕੇਗਾ।
ਪਿਛਲੀ ਖ਼ਬਰ ਗ਼ਲਤ ਟੀਕਾ ਲਗਾਉਣ ਕਾਰਨ ਔਰਤ ਦੀ ਮੌਤ ਹੋਣ ਦੇ ਮਾਮਲੇ ’ਚ ਡਾਕਟਰ ਦੇ ਪੁੱਤਰ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਪ੍ਰਾਪਰਟੀ ਟੈਕਸ ਅਤੇ ਪਾਣੀ-ਸੀਵਰੇਜ ਬਕਾਇਆ ਵਸੂਲੀ ਲਈ ਨਿਗਮ ਸਖ਼ਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।