26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਮੇਅਰ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਅਲੰਕਾਰ ਨੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਣ ਲਈ ਕੌਂਸਲਰਾਂ ਨਾਲ ਕੀਤੀ ਮੀਟਿੰਗ

ਅਜੀਤ ਡੈਸਕ 22-07-2026

ਲੁਧਿਆਣਾ, 21 ਜੁਲਾਈ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਦੇ ਸਮੁੱਚੇ ਵਿਕਾਸ ਦੇ ਏਜੰਡੇ ਨੂੰ ਅੱਗੇ ਵਧਾਉਂਦੇ ਹੋਏ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਨੇ ਮੰਗਲਵਾਰ ਨੂੰ ਨਗਰ ਨਿਗਮ ਦੇ ਜ਼ੋਨ ਡੀ ਦੇ ਅਧੀਨ ਆਉਂਦੇ ਇਲਾਕਿਆਂ ਦੇ ਕੌਂਸਲਰਾਂ ਨਾਲ ਇਕ ਮੀਟਿੰਗ ਕੀਤੀ। ਸਰਾਭਾ ਨਗਰ ਸਥਿਤ ਨਗਰ ਨਿਗਮ ਜ਼ੋਨ ਡੀ ਦੇ ਦਫ਼ਤਰ ਵਿਖੇ ਹੋਈ ਮੀਟਿੰਗ ਮੌਕੇ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਲਈ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਗਏ। ਸੜਕਾਂ ਦੀ ਉਸਾਰੀ, ਸਟਰੀਟ ਲਾਈਟਾਂ ਦੀ ਤੇਜ਼ੀ ਨਾਲ ਮੁਰੰਮਤ, ਫੌਗਿੰਗ ਸਮੇਤ ਵੱਖ-ਵੱਖ ਪਹਿਲੂਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਸਬੰਧਿਤ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਮੀਟਿੰਗ ਦੌਰਾਨ ਨਗਰ ਨਿਗਮ ਵਿਚ ਈ-ਆਫਿਸ ਲਾਗੂ ਕਰਨ ਵਿਚ ਤੇਜ਼ੀ ਲਿਆਉਣ ਲਈ ਕੌਂਸਲਰਾਂ ਨੂੰ ਟੈਬਲੇਟ ਵੀ ਵੰਡੇ ਗਏ। ਮੇਅਰ ਇੰਦਰਜੀਤ ਕੌਰ ਨੇ ਕਿਹਾ ਕਿ ਕੌਂਸਲਰਾਂ ਨੂੰ ਟੈਬਲੇਟ ਵੰਡੇ ਜਾ ਰਹੇ ਹਨ ਅਤੇ ਜਲਦੀ ਹੀ ਨਗਰ ਨਿਗਮ ਦੇ ਜਨਰਲ ਹਾਊਸ ਅਤੇ ਵਿੱਤ ਅਤੇ ਠੇਕਾ ਕਮੇਟੀ ਦੀਆਂ ਮੀਟਿੰਗਾਂ ਕਾਗ਼ਜ਼ ਰਹਿਤ ਹੋ ਜਾਣਗੀਆਂ। ਇਸ ਨਾਲ ਸਮਾਂ, ਕਾਗ਼ਜ਼ ਬਚਣਗੇ ਅਤੇ ਨਗਰ ਨਿਗਮ ਦਫ਼ਤਰਾਂ ਵਿਚ ਪਾਰਦਰਸ਼ਤਾ ’ਚ ਸੁਧਾਰ ਹੋਵੇਗਾ। ਉਨ੍ਹਾਂ ਕਿਹਾ ਕਿ ਜਲਦੀ ਹੀ ਬਾਕੀ ਕੌਂਸਲਰਾਂ ਵਿਚ ਵੀ ਟੈਬਲੇਟ ਵੰਡੇ ਜਾਣਗੇ ਅਤੇ ਜਿੱਥੇ ਵੀ ਲੋੜ ਹੋਵੇਗੀ, ਕੌਂਸਲਰਾਂ ਨੂੰ ਸਿਖਲਾਈ ਵੀ ਪ੍ਰਦਾਨ ਕੀਤੀ ਜਾਵੇਗੀ। ਮੇਅਰ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਅਲੰਕਾਰ ਨੇ ਕਿਹਾ ਕਿ ਸਬੰਧਿਤ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਅਤੇ ਮੀਟਿੰਗ ਵਿਚ ਵਿਚਾਰੇ ਗਏ ਕੰਮਾਂ ਦੀ ਸਥਿਤੀ ਦੀ ਸਮੀਖਿਆ ਕਰਨ ਲਈ ਉਹ ਫਾਲੋ-ਅੱਪ ਮੀਟਿੰਗਾਂ ਵੀ ਕਰਨਗੇ।

ਪਿਛਲੀ ਖ਼ਬਰ ਨਸ਼ਾ ਤਸਕਰੀ ਦੇ ਮਾਮਲੇ ਵਿਚ ਪਤੀ-ਪਤਨੀ ਸਮੇਤ ਤਿੰਨ ਕਾਬੂ ਅਗਲੀ ਖ਼ਬਰ ਹਿਮਾਚਲ ਪ੍ਰਦੇਸ਼ ਸਰਕਾਰ ਵਲੋਂ ਫਲੈਸ਼ ਫਲੱਡ ਨੂੰ ਲੈ ਕੇ ਦਿੱਤੀ ਚਿਤਾਵਨੀ ਤੋਂ ਬਾਅਦ ਸਤਲੁਜ ਕੰਢੇ ਵਸਦੇ ਲੋਕ ਚਿੰਤਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।