26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਦਾਜ ਖ਼ਾਤਰ ਵਿਆਹੁਤਾ ਨੂੰ ਤੰਗ-ਪ੍ਰੇਸ਼ਾਨ ਕਰਨ ਦੇ ਮਾਮਲੇ ’ਚ ਪਤੀ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 22-07-2026

ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਦਾਜ ਖ਼ਾਤਰ ਵਿਆਹੁਤਾ ਨੂੰ ਤੰਗ ਪਰੇਸ਼ਾਨ ਕਰਨ ਦੇ ਮਾਮਲੇ ਵਿਚ ਪਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਰਮਨਦੀਪ ਕੌਰ ਵਾਸੀ ਇੰਦਰ ਵਿਹਾਰ ਕਾਲੋਨੀ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਗੌਰਵ ਕੁਮਾਰ ਵਾਸੀ ਬਸਤੀ ਜੋਧੇਵਾਲ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਉਤੇ ਉਸ ਨੂੰ ਦਾਜ ਖ਼ਾਤਰ ਤੰਗ ਪਰੇਸ਼ਾਨ ਕਰਨ ਅਤੇ ਕੁੱਟਮਾਰ ਕੇ ਘਰੋਂ ਕੱਢਣ ਦਾ ਦੋਸ਼ ਲਗਾਇਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰ ਨਹੀਂ ਕੀਤੀ ਗਈ।
ਪਿਛਲੀ ਖ਼ਬਰ ਹਥਿਆਰਬੰਦ ਲੁਟੇਰੇ ਸੋਨੇ ਦੀ ਚੇਨ ਲੁੱਟ ਕੇ ਹੋਏ ਫ਼ਰਾਰ ਅਗਲੀ ਖ਼ਬਰ ਵਿਦਿਆਰਥੀ ’ਤੇ ਤਸ਼ੱਦਦ ਕਰਨ ਵਾਲੇ ਅਧਿਆਪਕ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।