26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਹਥਿਆਰਬੰਦ ਲੁਟੇਰੇ ਸੋਨੇ ਦੀ ਚੇਨ ਲੁੱਟ ਕੇ ਹੋਏ ਫ਼ਰਾਰ

ਅਜੀਤ ਡੈਸਕ 22-07-2026

ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ.ਏ.ਯੂ. ਦੇ ਘੇਰੇ ਅੰਦਰ ਪੈਂਦੇ ਇਲਾਕੇ ਸਾਊਥ ਸਿਟੀ ਵਿਚ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਦੀ ਕੁੱਟਮਾਰ ਕਰਨ ਉਪਰੰਤ ਸੋਨੇ ਦੀ ਚੇਨ ਲੁੱਟ ਕੇ ਫ਼ਰਾਰ ਹੋ ਗਏ। ਚੇਨ ਦੀ ਕੀਮਤ ਲੱਖਾਂ ਰੁਪਏ ਦੱਸੀ ਜਾਂਦੀ ਹੈ। ਜਾਣਕਾਰੀ ਅਨੁਸਾਰ ਘਟਨਾ ਬੀਤੀ ਰਾਤ ਉਸ ਵਕਤ ਵਾਪਰੀ, ਜਦੋਂ ਮਨਨ ਅਰੋੜਾ ਨਾਮੀ ਨੌਜਵਾਨ ਆਪਣੀ ਕਾਰ ਵਿਚ ਸਾਊਥ ਸਿਟੀ ਨੇੜੇ ਜਾ ਰਿਹਾ ਸੀ ਕਿ ਉਸ ਦੇ ਉਥੇ ਦੋਸਤ ਮਿਲ ਗਏ। ਮਨਨ ਦੋਸਤਾਂ ਨਾਲ ਸੜਕ ’ਤੇ ਹੀ ਗੱਲਬਾਤ ਕਰ ਰਿਹਾ ਸੀ ਕਿ ਇਸ ਦੌਰਾਨ ਦੋ ਲੁਟੇਰੇ ਉਸ ਪਾਸ ਆਏ ਅਤੇ ਉਸ ਨਾਲ ਉਲਝ ਪਏ। ਲੁਟੇਰਿਆਂ ਨੇ ਮੰਨਣ ਦੀ ਕੁੱਟਮਾਰ ਵੀ ਕੀਤੀ। ਇਹਨਾਂ ਲੁਟੇਰਿਆਂ ਨੇ ਉਸ ਦੇ ਪਾਈ ਸੋਨੇ ਦੀ ਚੇਨ ਲੁੱਟ ਲਈ ਅਤੇ ਉੱਥੇ ਨੇੜੇ ਖੜੀ ਇਕ ਸਵਿਫਟ ਕਾਰ ਵਿਚ ਫ਼ਰਾਰ ਹੋ ਗਏ। ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਉੱਥੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰਿਆਂ ਦੀ ਫੁਟੇਜ ਵੀ ਚੈੱਕ ਕੀਤੀ ਤਾਂ ਜੋ ਲੁਟੇਰਿਆਂ ਦਾ ਪਤਾ ਲਗਾਇਆ ਜਾ ਸਕੇ।
ਪਿਛਲੀ ਖ਼ਬਰ ਪਾਵਰਕਾਮ-ਟਰਾਂਸਕੋ ਮੁਲਾਜ਼ਮਾਂ ਦੀ ਦੋ ਰੋਜ਼ਾ ਹੜਤਾਲ ਨੂੰ ਪੈਨਸ਼ਨਰ ਐਸੋਸੀਏਸ਼ਨ ਦਾ ਭਰਵਾਂ ਸਮਰਥਨ ਅਗਲੀ ਖ਼ਬਰ ਦਾਜ ਖ਼ਾਤਰ ਵਿਆਹੁਤਾ ਨੂੰ ਤੰਗ-ਪ੍ਰੇਸ਼ਾਨ ਕਰਨ ਦੇ ਮਾਮਲੇ ’ਚ ਪਤੀ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।