22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਸਨਾਤਨ ਧਰਮ ਦੇ ਗ੍ਰੰਥਾਂ ਤੇ ਦੇਵੀ ਦੇਵਤਿਆਂ ਦੀ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਬਣੇ-ਪ੍ਰਵੀਨ ਬਾਂਸਲ

ਅਜੀਤ ਡੈਸਕ 22-07-2026

ਲੁਧਿਆਣਾ, 21 ਜੁਲਾਈ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਪ੍ਰਵੀਨ ਬਾਂਸਲ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਸਨਾਤਨ ਧਰਮ ਦੇ ਪਵਿੱਤਰ ਗ੍ਰੰਥਾਂ, ਦੇਵੀ ਦੇਵਤਿਆਂ ਦੇ ਸਵਰੂਪਾਂ ਅਤੇ ਧਾਰਮਿਕ ਪ੍ਰਤੀਕਾਂ ਦੀ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਸਬੰਧੀ ਕਾਨੂੰਨ ਦਾ ਦਾਇਰਾ ਸਾਰੇ ਧਰਮਾਂ ਦੇ ਪਵਿੱਤਰ ਗ੍ਰੰਥਾਂ, ਧਾਰਮਿਕ ਪ੍ਰਤੀਕਾਂ, ਮਹਾਪੁਰਖਾਂ ਅਤੇ ਪਰੰਪਰਾਵਾਂ ਤਕ ਵਧਾਇਆ ਜਾਣਾ ਚਾਹੀਦਾ ਹੈ। ਬਾਂਸਲ ਨੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਘਟਨਾਵਾਂ ਤੇ ਸਰਕਾਰ ਨੂੰ ਤੁਰੰਤ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਬੇਅਦਬੀ ਕਰਨ ਵਾਲਿਆਂ ਨੂੰ, ਭਾਵੇਂ ਉਹ ਕਿਸੇ ਵੀ ਜਾਤ ਜਾ ਧਰਮ ਨਾਲ ਸਬੰਧਿਤ ਹੋਣ, ਕਾਨੂੰਨ ਅਨੁਸਾਰ ਸਖ਼ਤ ਸਜਾ ਦਿੱਤੀ ਜਾਵੇ। ਇਸਦੇ ਨਾਲ ਹੀ ਉਨ੍ਹਾਂ 9 ਅਗਸਤ ਨੂੰ ਹਿੰਦੂ ਨਿਆਏ ਪੀਠ ਵਲੋਂ ਬੇਅਦਬੀ ਕਾਨੂੰਨ ਵਿਚ ਸੋਧ ਦੀ ਮੰਗ ਲਈ ਕੀਤੀ ਜਾ ਰਹੀ ਇਕ ਰੋਜ਼ਾ ਪ੍ਰਤੀਕਾਤਮਿਕ ਭੁੱਖ ਹੜਤਾਲ ਦਾ ਸਮਰਥਨ ਕਰਦਿਆਂ ਸਨਾਤਨੀਆਂ ਨੂੰ ਇਸ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਟੈਂਗੋ ਨੰਬਰ 30 ਦੇ ਪੁਲਿਸ ਮੁਲਾਜ਼ਮਾਂ ਨੇ ਲਾਪਤਾ ਬਜ਼ੁਰਗ ਨੂੰ ਲੱਭ ਕੇ ਪਰਿਵਾਰ ਹਵਾਲੇ ਕੀਤਾ ਅਗਲੀ ਖ਼ਬਰ ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵੁਮੈਨ ਵਿਖੇ ਸੈਸ਼ਨ 2026-27 ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।