22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਪਟਵਾਰੀ ਸਵੇਰੇ 9 ਤੋਂ 1:30 ਵਜੇ ਤੱਕ ਦਫ਼ਤਰਾਂ ਵਿਚ ਹਾਜ਼ਰ ਰਹਿਣਗੇ, ਡੀ. ਸੀ. ਨੇ ਜਾਰੀ ਕੀਤੇ ਹੁਕਮ

ਅਜੀਤ ਡੈਸਕ 22-07-2026
ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪਟਵਾਰਖਾਨੇ ਵਿਚ ਲੋਕਾਂ ਦੀ ਹੋ ਰਹੀ ਖੱਜਲ ਖ਼ੁਆਰੀ ਨੂੰ ਵੇਖਦਿਆਂ ਡਿਪਟੀ ਕਮਿਸ਼ਨਰ ਵਲੋਂ ਅੱਜ ਇਕ ਹੁਕਮ ਜਾਰੀ ਕਰਕੇ ਸਾਰੇ ਪਟਵਾਰੀਆਂ ਨੂੰ ਸਵੇਰੇ 9 ਤੋਂ ਡੇਢ ਵਜੇ ਤੱਕ ਦਫ਼ਤਰ ਵਿਚ ਹਾਜ਼ਰ ਰਹਿਣ ਦੇ ਹੁਕਮ ਦਿੱਤੇ ਹਨ। ਜਾਣਕਾਰੀ ਅਨੁਸਾਰ ਪਿਛਲੇ ਕੁੱਝ ਸਮੇਂ ਤੋਂ ਪਟਵਾਰਖਾਨਿਆਂ ਵਿਚ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਅਤੇ ਪਟਵਾਰੀ ਕਈ-ਕਈ ਦਿਨ ਦਫ਼ਤਰਾਂ ਵਿਚੋਂ ਗੈਰ ਹਾਜ਼ਰ ਰਹਿ ਰਹੇ ਸਨ। ਕਈ ਪਟਵਾਰਖਾਨੇ ਤਾਂ ਸ਼ਹਿਰ ਤੋਂ ਕਾਫ਼ੀ ਦੂਰ ਹੋਣ ਕਾਰਨ ਲੋਕਾਂ ਨੂੰ ਲਗਾਤਾਰ ਪਟਵਾਰੀ ਨਾ ਮਿਲਣ ਕਾਰਨ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸ ਨੂੰ ਵੇਖਦਿਆਂ ਹੋਇਆਂ ਡਿਪਟੀ ਕਮਿਸ਼ਨਰ ਵਲੋਂ ਇਹ ਹੁਕਮ ਜਾਰੀ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਦੱਸਿਆ ਗਿਆ ਹੈ ਕਿ ਕਈ ਵਾਰ ਪਟਵਾਰੀਆਂ ਨੂੰ ਫ਼ੀਲਡ ਦੇ ਕੰਮ ਲਈ ਬਾਹਰ ਜਾਣਾ ਪੈਂਦਾ ਹੈ, ਪਰ ਇਸ ਦੌਰਾਨ ਪਟਵਾਰਖਾਨਿਆਂ ਵਿਚ ਕੋਈ ਪਟਵਾਰੀ ਨਾ ਹੋਣ ਕਾਰਨ ਲੋਕਾਂ ਨੂੰ ਕੰਮ ਕਾਜ ਕਰਵਾਉਣ ਵਿਚ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸ ਕਾਰਨ ਇਸ ਪਰੇਸ਼ਾਨੀ ਨੂੰ ਵੇਖਦਿਆਂ ਪਟਵਾਰੀਆਂ ਨੂੰ ਸਵੇਰੇ 9 ਵਜੇ ਤੋਂ ਡੇਢ ਵਜੇ ਤੱਕ ਦਫ਼ਤਰਾਂ ਵਿਚ ਹਾਜ਼ਰ ਰਹਿਣ ਦੇ ਹੁਕਮ ਦਿੱਤੇ ਹਨ, ਜਦਕਿ ਫ਼ੀਲਡ ਦੇ ਕੰਮ ਉਹ ਡੇਢ ਵਜੇ ਤੋਂ 5 ਵਜੇ ਤੱਕ ਕਰਨਗੇ। ਡਿਪਟੀ ਕਮਿਸ਼ਨਰ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਪਟਵਾਰੀਆਂ ਨੂੰ ਇਹਨਾਂ ਹੁਕਮਾਂ ਨੂੰ ਇਨ ਬਿਨ ਲਾਗੂ ਕਰਨ ਦੇ ਹੁਕਮ ਦਿੱਤੇ ਗਏ ਹਨ ਅਤੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਵੀ ਕਿਹਾ ਗਿਆ ਹੈ।
ਪਿਛਲੀ ਖ਼ਬਰ ਡਰਾਈਵਰ ਨੂੰ ਅਗਵਾ ਕਰਕੇ ਲੁਟੇਰੇ ਟਰੱਕ ਲੁੱਟ ਕੇ ਹੋਏ ਫ਼ਰਾਰ ਅਗਲੀ ਖ਼ਬਰ ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਨੇ ਪੰਜਢੇਰਾ ਵਿਚ ਵਿਕ ਰਹੇ ਚਿੱਟੇ ਖ਼ਿਲਾਫ਼ ਕਾਰਵਾਈ ਦੀ ਕੀਤੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।