11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਡੀ. ਏ. ਵੀ. ਸਪੋਰਟਸ ਸਸ਼ਕਤੀਕਰਨ ਡੀਏਵੀਅਨਜ਼ ਕਲੱਸਟਰ ਪੱਧਰੀ ਟੂਰਨਾਮੈਂਟ ਕਰਵਾਇਆ

ਅਜੀਤ ਡੈਸਕ 24-07-2026
ਫੁੱਲਾਂਵਾਲ, 23 ਜੁਲਾਈ (ਮਨਜੀਤ ਸਿੰਘ ਦੁੱਗਰੀ)-ਡੀ.ਏ.ਵੀ. ਪਬਲਿਕ ਸਕੂਲ, ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ (ਪੱਖੋਵਾਲ ਸੜਕ) ਵਿਖੇ ਡੀ.ਏ.ਵੀ. ਸਪੋਰਟਸ-ਸਸ਼ਕਤੀਕਰਨ ਡੀ.ਏ.ਵੀਅਨਜ਼ ਕਲੱਸਟਰ ਪੱਧਰੀ ਟੂਰਨਾਮੈਂਟ ਬੜੇ ਉਤਸ਼ਾਹ ਨਾਲ ਕਰਵਾਇਆ ਗਿਆ, ਜਿਸ ਵਿਚ ਲੁਧਿਆਣਾ ਜ਼ੋਨ ਦੇ 7 ਡੀ.ਏ.ਵੀ. ਸਕੂਲਾਂ ਦੇ 342 ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ, ਜਿਨ੍ਹਾਂ ਨੇ ਕਰਾਟੇ, ਬਾਕਸਿੰਗ, ਵੁਸ਼ੂ ਅਤੇ ਤਾਇਕਵਾਂਡੋ ਦੇ ਵੱਖ-ਵੱਖ ਮੁਕਾਬਲਿਆਂ ਵਿਚ ਆਪਣੀ ਪ੍ਰਤਿਭਾ, ਦ੍ਰਿੜ੍ਹ ਇਰਾਦੇ, ਸਹਿਣਸ਼ੀਲਤਾ ਤੇ ਅਨੁਸ਼ਾਸਨ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਾਰੇ ਮੁਕਾਬਲੇ ਯੋਗ ਅਤੇ ਤਜਰਬੇਕਾਰ ਅਧਿਕਾਰੀਆਂ ਵਲੋਂ ਪੂਰੀ ਨਿਰਪੱਖਤਾ, ਪਾਰਦਰਸ਼ਤਾ ਅਤੇ ਨਿਯਮਾਂ ਦੀ ਸਖ਼ਤੀ ਨਾਲ ਪਾਲਨਾ ਕਰਦਿਆਂ ਕਰਵਾਏ ਗਏ, ਜਿਨ੍ਹਾਂ ਵਿਚ ਸਾਰੇ ਜ਼ੋਨਾਂ ਦੇ ਸਕੂਲਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੇ ਆਪਣੇ ਸਕੂਲਾਂ ਦਾ ਨਾਮ ਰੌਸ਼ਨ ਕੀਤਾ, ਜਿਨ੍ਹਾਂ ਨੂੰ ਪ੍ਰਬੰਧਕਾਂ ਵਲੋਂ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸਕੂਲ ਦੇ ਪ੍ਰਿੰਸੀਪਲ ਡਾ. ਸਤਵੰਤ ਕੌਰ ਭੁੱਲਰ ਨੇ ਆਰੀਆ ਰਤਨ, ਪਦਮ ਸ਼੍ਰੀ ਐਵਾਰਡੀ, ਡਾ. ਪੂਨਮ ਸੂਰੀ ਪ੍ਰਧਾਨ, ਡੀ.ਏ.ਵੀ. ਕਾਲਜ ਮੈਨੇਜਿੰਗ ਕਮੇਟੀ, ਨਵੀਂ ਦਿੱਲੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਡਾ. ਪੂਨਮ ਸੂਰੀ ਦੀ ਦੂਰਦਰਸ਼ੀ ਅਗਵਾਈ ਅਤੇ ਨਿਰੰਤਰ ਉਤਸ਼ਾਹ ਸਦਕਾ ਡੀ.ਏ.ਵੀ. ਸੰਸਥਾਵਾਂ ਵਿਚ ਖੇਡਾਂ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਲਗਾਤਾਰ ਪ੍ਰੋਤਸਾਹਨ ਮਿਲ ਰਿਹਾ ਹੈ।
ਪਿਛਲੀ ਖ਼ਬਰ ਦਿੱਲੀ ਵਿਚ ਵਿਦਿਆਰਥੀਆਂ ’ਤੇ ਅੰਨ੍ਹਾ ਤਸ਼ੱਦਦ ਮਨੁੱਖੀ ਅਧਿਕਾਰਾਂ ਦਾ ਘਾਣ-ਜੱਸਾ ਨੂਰਪੁਰ ਅਗਲੀ ਖ਼ਬਰ ­ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਨੇ ਐਂਟੀ ਲਾਰਵਾ ਵਿੰਗ ਦੇ ਸਹਿਯੋਗ ਨਾਲ ਜਾਗਰੂਕਤਾ ਮੁਹਿੰਮ ਚਲਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।