11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਦਾ ਖੇਡ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 24-07-2026
ਫੁੱਲਾਂਵਾਲ, 23 ਜੁਲਾਈ (ਮਨਜੀਤ ਸਿੰਘ ਦੁੱਗਰੀ)-ਧਾਂਦਰਾ ਸੜਕ (ਜਸਟਿਸ ਗੁਰਨਾਮ ਸਿੰਘ ਮਾਰਗ), ਸਥਿਤ ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੀਤੇ ਦਿਨ ਕਰਵਾਏ ਗਏ ਜ਼ੋਨਲ ਖੋ-ਖੋ ਅਤੇ ਰੱਸਾਕਸ਼ੀ ਟੂਰਨਾਮੈਂਟ ਮੁਕਾਬਲਿਆਂ ਵਿਚ ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੀ ‘ਅੰਡਰ-19’ ਲੜਕੀਆਂ ਦੀ ਟੀਮ ਨੇ ਪਹਿਲਾ ਸਥਾਨ ਅਤੇ ਰੱਸਾਕਸ਼ੀ ਮੁਕਾਬਲੇ ਵਿਚ, ਸਕੂਲ ਨੇ ‘ਅੰਡਰ-19’ ਵਰਗ ਵਿਚ ਸੋਨ ਤਗਮਾ ਅਤੇ ‘ਅੰਡਰ-14’ ਤੇ ‘ਅੰਡਰ-17’ ਵਰਗਾਂ ਵਿਚ ਕਾਂਸੀ ਦੇ ਤਗਮੇ ਜਿੱਤ ਕੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਫਲਤਾ ਹਾਸਲ ਕੀਤੀ। ਚੇਅਰਮੈਨ ਗੁਰਮੇਲ ਸਿੰਘ ਗਿੱਲ ਅਤੇ ਡਾਇਰੈਕਟਰ ਸੁਖਦੀਪ ਗਿੱਲ ਨੇ ਜੇਤੂ ਟੀਮਾਂ ਨੂੰ ਵਧਾਈ ਦਿੱਤੀ ਅਤੇ ਸਾਰੇ ਭਾਗ ਲੈਣ ਵਾਲਿਆਂ ਦੇ ਸੁਹਿਰਦ ਯਤਨਾਂ ਦੀ ਸ਼ਲਾਘਾ ਕੀਤੀ। ਜੇਤੂ ਟੀਮਾਂ ਅਤੇ ਖਿਡਾਰੀਆਂ ਨੂੰ ਸਤਨਾਮ ਸਿੰਘ (ਕਨਵੀਨਰ), ਸਤਵੰਤ ਸਿੰਘ (ਸਹਿ-ਕਨਵੀਨਰ) ਅਤੇ ਹਰਪ੍ਰੀਤ ਕੌਰ ਵਲੋਂ ਤਗਮੇ ਭੇਟ ਕੀਤੇ ਗਏ। ਉਨ੍ਹਾਂ ਨੇ ਖਿਡਾਰੀਆਂ ਦੀ ਲਗਨ, ਆਤਮ-ਵਿਸ਼ਵਾਸ ਅਤੇ ਦ੍ਰਿੜ੍ਹਤਾ ਦੀ ਸ਼ਲਾਘਾ ਕੀਤੀ ਅਤੇ ਉਮੀਦ ਪ੍ਰਗਟਾਈ ਕਿ ਉਹ ਮੁਕਾਬਲਿਆਂ ਦੇ ਉੱਚ ਪੱਧਰਾਂ ‘ਤੇ ਸਕੂਲ ਦਾ ਨਾਂ ਰੌਸ਼ਨ ਕਰਨਾ ਜਾਰੀ ਰੱਖਣਗੇ।
ਪਿਛਲੀ ਖ਼ਬਰ ਸਫਾਈ ਕਾਮਿਆਂ ’ਤੇ ਲਾਠੀਚਾਰਜ ਨਿੰਦਣਯੋਗ- ਗੁਰਦੇਵ ਸ਼ਰਮਾ ਦੇਬੀ ਅਗਲੀ ਖ਼ਬਰ ਮਾਤਾ ਚਿੰਤਪੁਰਨੀ ਸੇਵਾ ਸੁਸਾਇਟੀ ਵਲੋਂ ਪ੍ਰਧਾਨ ਰਮਨ ਕੌੜਾ ਦੀ ਅਗਵਾਈ ਹੇਠ ਮਹਾਂਮਾਈ ਦੇ ਦਰਸ਼ਨਾਂ ਲਈ 157ਵੀਂ ਬੱਸ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।