11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਸਫਾਈ ਕਾਮਿਆਂ ’ਤੇ ਲਾਠੀਚਾਰਜ ਨਿੰਦਣਯੋਗ- ਗੁਰਦੇਵ ਸ਼ਰਮਾ ਦੇਬੀ

ਅਜੀਤ ਡੈਸਕ 24-07-2026
ਲੁਧਿਆਣਾ, 23 ਜੁਲਾਈ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਖਜਾਨਚੀ ਗੁਰਦੇਵ ਸ਼ਰਮਾ ਦੇਬੀ ਨੇ ਬਰਨਾਲਾ ਵਿਖੇ ਸਫਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਲਈ ਆਵਾਜ ਚੁੱਕਣ ਵਾਲੇ ਸਫਾਈ ਕਾਮਿਆਂ ‘ਤੇ ਲਾਠੀਆਂ ਵਰਸਾਉਣਾ ਬੇਹੱਦ ਮੰਦਭਾਗਾ ਹੈ। ਦੇਬੀ ਨੇ ਮੰਗ ਕੀਤੀ ਕਿ ਲਾਠੀਚਾਰਜ ਲਈ ਜ਼ਿੰਮੇਵਾਰ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਖਿਲਾਫ਼ ਤੁਰੰਤ ਐਫ.ਆਈ.ਆਰ. ਦਰਜ ਕੀਤੀ ਜਾਵੇ ਅਤੇ ਜ਼ਖਮੀ ਸਫਾਈ ਕਾਮਿਆਂ ਦਾ ਇਲਾਜ ਸਰਕਾਰੀ ਖਰਚੇ ਤੇ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਹੱਥਾਂ ਨਾਲ ਸਮਾਜ ਸਾਫ ਸੁਥਰਾ ਰਹਿੰਦਾ ਹੈ, ਉਨ੍ਹਾਂ ਦਾ ਸਨਮਾਨ ਹੋਣਾ ਚਾਹੀਦਾ ਹੈ। ਨਾ ਕਿ ਉਨ੍ਹਾਂ ‘ਤੇ ਲਾਠੀਆਂ ਵਰਸਾਈਆਂ ਜਾਣ। ਇਸ ਮੌਕੇ ਅਨਿਲ ਖਟਵਾਲ ਤੇ ਹੋਰ ਮੌਜੂਦ ਸਨ।
ਪਿਛਲੀ ਖ਼ਬਰ ਗਲਾਡਾ ਤੇ ਨਗਰ ਨਿਗਮ ਲੁਧਿਆਣਾ ਨੇ ਸਾਂਝੀ ਕਾਰਵਾਈ ਕਰਦਿਆਂ 200 ਫੁੱਟੀ ਮਿਸੰਗ ਲਿੰਕ ਸੜਕ ਤੋਂ ਲੱਗੀਆਂ ਰੇਹੜੀਆਂ ਫੜ੍ਹੀਆਂ... ਅਗਲੀ ਖ਼ਬਰ ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਦਾ ਖੇਡ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।