11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਕੂੜਾ ਸੁੱਟਣ ਵਾਲੇ ਸਾਵਧਾਨ !

ਅਜੀਤ ਡੈਸਕ 24-07-2026
ਲੁਧਿਆਣਾ, 23 ਜੁਲਾਈ (ਭੁਪਿੰਦਰ ਸਿੰਘ ਬੈਂਸ)-ਮਿਸ਼ਨ ਕਲੀਨ ਪੰਜਾਬ ਤਹਿਤ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਵੀਰਵਾਰ ਨੂੰ 100 ਫੁੱਟ ਰੋਡ, ਸ਼ੇਰਪੁਰ ਚੌਕ ਅਤੇ ਆਸ-ਪਾਸ ਦੇ ਇਲਾਕਿਆਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਖੁੱਲ੍ਹੇ ਵਿਚ ਕੂੜਾ ਸੁੱਟੇ ਜਾਣ ਦੇ ਉਨ੍ਹਾਂ ਨੇ ਸਖ਼ਤ ਨਾਰਾਜ਼ਗੀ ਜ਼ਾਹਿਰ ਕਰਦਿਆਂ ਨਿਗਮ ਦੇ ਸਿਹਤ ਸ਼ਾਖਾ ਅਧਿਕਾਰੀਆਂ ਅਤੇ ਵਸਨੀਕਾਂ ਨੂੰ ਚੇਤਾਵਨੀ ਦਿੱਤੀ। ਮੇਅਰ ਨੇ ਕਿਹਾ ਕਿ ਖੁੱਲ੍ਹੇ ਵਿਚ ਕੂੜਾ ਸੁੱਟਣ ਵਾਲਿਆਂ ਦੇ ਵੱਡੇ ਚਲਾਨ ਕੀਤੇ ਜਾਣਗੇ, ਜਦਕਿ ਸਫ਼ਾਈ ਵਿਚ ਲਾਪਰਵਾਹੀ ਕਰਨ ਵਾਲੇ ਨਿਗਮ ਅਧਿਕਾਰੀਆਂ ਖ਼ਿਲਾਫ਼ ਵਿਭਾਗੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਇਲਾਕਾ ਨਿਵਾਸੀਆਂ ਨਾਲ ਗੱਲਬਾਤ ਕਰਕੇ ਸਫ਼ਾਈ ਸਬੰਧੀ ਸੁਝਾਅ ਵੀ ਲਏ ਅਤੇ ਬੰਦ ਪਈ ਸੀਵਰੇਜ ਲਾਈਨ ਨੂੰ ਤੁਰੰਤ ਸਾਫ਼ ਕਰਨ ਦੇ ਨਿਰਦੇਸ਼ ਦਿੱਤੇ। ਮੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸ਼ਹਿਰ ਨੂੰ ਸਾਫ਼ ਸੁਥਰਾ ਬਣਾਉਣ ਲਈ ਮਿਸ਼ਨ ਕਲੀਨ ਪੰਜਾਬ ਤਹਿਤ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਅਚਨਚੇਤ ਨਿਰੀਖਣ ਅੱਗੇ ਵੀ ਜਾਰੀ ਰਹਿਣਗੇ।
ਪਿਛਲੀ ਖ਼ਬਰ ਘਰ ਦੇ ਤਾਲੇ ਤੋੜ ਕੇ ਲੱਖਾਂ ਦੇ ਗਹਿਣੇ, ਨਕਦੀ ਅਤੇ ਹੋਰ ਸਾਮਾਨ ਚੋਰੀ ਅਗਲੀ ਖ਼ਬਰ ਬਰਨਾਲਾ ਵਿਚ ਸਫ਼ਾਈ ਸੇਵਕਾਂ ਪ੍ਰਤੀ ਪੁਲਿਸ ਦਾ ਗੈਰ-ਮਨੁੱਖੀ ਰਵੱਈਆ ਨਿੰਦਣਯੋਗ-ਪਵਨ ਦੀਵਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।