11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਘਰ ਦੇ ਤਾਲੇ ਤੋੜ ਕੇ ਲੱਖਾਂ ਦੇ ਗਹਿਣੇ, ਨਕਦੀ ਅਤੇ ਹੋਰ ਸਾਮਾਨ ਚੋਰੀ

ਅਜੀਤ ਡੈਸਕ 24-07-2026
ਲੁਧਿਆਣਾ, 23 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਛੇ ਦੇ ਘੇਰੇ ਅੰਦਰ ਪੈਂਦੇ ਇਲਾਕੇ ਵਿਸ਼ਵਕਰਮਾ ਕਾਲੋਨੀ ਵਿਚ ਚੋਰ ਇਕ ਘਰ ਵਿਚੋਂ ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ, ਨਗਦੀ ਅਤੇ ਹੋਰ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਸੁਖਵਿੰਦਰ ਕੌਰ ਵਾਸੀ ਵਿਸ਼ਵਕਰਮਾ ਕਾਲੋਨੀ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਉਕਤ ਘਰ ਵਿਚ ਇਕੱਲੀ ਹੀ ਰਹਿੰਦੀ ਹੈ। ਬੀਤੇ ਦਿਨ ਰਾਤ ਸਮੇਂ ਚੋਰ ਉਸਦੇ ਘਰ ਦਾਖਲ ਹੋਏ ਅਤੇ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ, ਸਵਾ ਲੱਖ ਰੁਪਏ ਦੀ ਨਗਦੀ ਅਤੇ ਹੋਰ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ। ਸ਼ਿਕਾਇਤਕਰਤਾ ਵਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ।
ਨਾਜਾਇਜ਼ ਸ਼ਰਾਬ ਬਰਾਮਦ-ਪੁਲਿਸ ਨੇ ਦਵਿੰਦਰ ਪੁੱਤਰ ਸੁਰਜੀਤ ਵਾਸੀ ਹੈਬੋਵਾਲ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਪੁਲਿਸ ਵਲੋਂ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ।
ਕੁੱਟਮਾਰ ਦਾ ਮਾਮਲਾ-ਪੁਲਿਸ ਨੇ ਸੁਮੀਤ ਕੁਮਾਰ ਵਾਸੀ ਚੰਦਰ ਨਗਰ ਦੀ ਸ਼ਿਕਾਇਤ ‘ਤੇ ਦਿਕਸ਼ਾਂਤ ਕਪੂਰ ਵਾਸੀ ਸਲੇਮ ਟਾਬਰੀ ਅਤੇ ਅਭਿਸ਼ੇਕ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉਤੇ ਉਸਦੀ ਬੁਰੀ ਤਰ੍ਹਾਂ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ। ਲੜਾਈ ਦਾ ਕਾਰਨ ਨਿੱਜੀ ਰੰਜਿਸ਼ ਦੱਸਿਆ ਜਾਂਦਾ ਹੈ।
ਮੋਟਰਸਾਈਕਲ ਅਤੇ ਕਾਰ ਚੋਰੀ -ਸਥਾਨਕ ਰੱਖ ਬਾਗ਼ ਦੇ ਬਾਹਰੋਂ ਚੋਰਾਂ ਵਲੋਂ ਅਮਨੀਤ ਸਿੰਘ ਵਾਸੀ ਕੋਟ ਮੰਗਲ ਸਿੰਘ ਦਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ। ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ। ਦੂਜੇ ਮਾਮਲੇ ਵਿਚ ਰੱਖ ਬਾਗ਼ ਦੇ ਬਾਹਰੋਂ ਹੀ ਚੋਰਾਂ ਵਲੋਂ ਗੁਨੀਸ਼ ਜੈਨ ਵਾਸੀ ਸਿਵਲ ਲਾਈਨ ਦੀ ਕਾਰ ਵੀ ਚੋਰੀ ਕਰ ਲਈ ਗਈ। ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕੀਤਾ ਗਿਆ ਹੈ।
ਮਾਂ-ਧੀ ’ਤੇ ਹਮਲਾ-ਪੁਲਿਸ ਨੇ ਜਸਵਿੰਦਰ ਕੌਰ ਵਾਸੀ ਤਿਲਕ ਨਗਰ ਦੀ ਸ਼ਿਕਾਇਤ ‘ਤੇ ਰਛਪਾਲ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਕਾਕੋਵਾਲ ਨੂੰ ਕਾਬੂ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਦੀ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉਤੇ ਉਸਦੀ ਅਤੇ ਉਸਦੀ ਲੜਕੀ ‘ਤੇ ਤੇਜ ਹਥਿਆਰ ਨਾਲ ਹਮਲਾ ਕਰਨ ਅਤੇ ਉਨ੍ਹਾਂ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪਿਛਲੀ ਖ਼ਬਰ ਤਿੰਨ ਵਾਰਡਾਂ ਦੀ ਸਾਂਝੀ ਸੜਕ ਵਾਹਿਗੁਰੂ ਰੋਡ ਦਾ ਉਦਘਾਟਨ ਅਗਲੀ ਖ਼ਬਰ ਕੂੜਾ ਸੁੱਟਣ ਵਾਲੇ ਸਾਵਧਾਨ !

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।