11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਮਾਨ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਦਿੱਤੀਆਂ ਆਪਣੀਆਂ ਗਾਰੰਟੀਆਂ ਨੂੰ ਪੂਰਾ ਕੀਤਾ-ਵਿਧਾਇਕ ਸੰਗੋਵਾਲ

ਅਜੀਤ ਡੈਸਕ 24-07-2026
ਫੁੱਲਾਂਵਾਲ, 23 ਜੁਲਾਈ (ਮਨਜੀਤ ਸਿੰਘ ਦੁੱਗਰੀ)- ਹਲਕਾ ਗਿੱਲ ਤੋਂ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਅੱਜ ਲੋਕ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਗੁਰੂ ਤੇਗ ਬਹਾਦਰ ਨਗਰ ਵਿਖੇ ਸਰਪੰਚ ਨਿਰਮਲ ਸਿੰਘ ਬੇਰਕਲਾਂ ਵਲੋਂ ਰੱਖੀ ਮੀਟਿੰਗ ਦੌਰਾਨ ਇਲਾਕਾ ਨਿਵਾਸੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਆਮ ਆਦਮੀ ਪਾਰਟੀ ਦੇ ਪਿਛਲੇ ਸਾਢੇ 4 ਸਾਲ ਦੇ ਕੀਤੇ ਕੰਮਾਂ ਦਾ ਲੇਖਾ-ਜੋਖਾ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਸਰਕਾਰ ਵਲੋਂ ਸਿੱਖਿਆ, ਸਿਹਤ, ਬਿਜਲੀ ਅਤੇ ਲੋਕ ਭਲਾਈ ਨਾਲ ਜੁੜੀਆਂ ਕਈ ਯੋਜਨਾਵਾਂ ਨੂੰ ਸਫਲਤਾ ਪੂਰਵਕ ਲਾਗੂ ਕੀਤਾ ਗਿਆ ਹੈ, ਜਿਸ ਦਾ ਲਾਭ ਸੂਬੇ ਦੇ ਲੱਖਾਂ ਪਰਿਵਾਰਾਂ ਨੂੰ ਮਿਲ ਰਿਹਾ ਹੈ। ਮਾਨ ਸਰਕਾਰ ਨੇ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੀਆਂ ਆਪਣੀਆਂ ਗਾਰੰਟੀਆਂ ਨੂੰ ਪੂਰਾ ਕੀਤਾ ਹੈ ਅਤੇ ਇਸੇ ਕਰਕੇ ਸਰਕਾਰ ਪ੍ਰਤੀ ਲੋਕਾਂ ਦਾ ਵਿਸ਼ਵਾਸ਼ ਲਗਾਤਾਰ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮਾਂ ਦਾ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਦਰਵਾਜ਼ੇ ‘ਤੇ ਸੁਣਨਾ ਅਤੇ ਉਨ੍ਹਾਂ ਦਾ ਜਲਦ ਤੋਂ ਜਲਦ ਹੱਲ ਕਰਵਾਉਣਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਹਲਕੇ ਦੇ ਵਿਕਾਸ ਕਾਰਜਾਂ ਵਿਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਰ ਜਾਇਜ਼ ਮੰਗ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ। ਇਸ ਮੌਕੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ‘ਮੇਰੀ ਰਸੋਈ’ ਸਕੀਮ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੀ ਵੰਡੀਆਂ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਸਮਾਜ ਦੇ ਹਰ ਲੋੜਵੰਦ ਵਿਅਕਤੀ ਤੱਕ ਭਲਾਈ ਯੋਜਨਾਵਾਂ ਦਾ ਲਾਭ ਪਹੁੰਚਾਉਣਾ ਹੈ, ਤਾਂ ਜੋ ਕੋਈ ਵੀ ਪਰਿਵਾਰ ਸਰਕਾਰੀ ਸਹਾਇਤਾ ਤੋਂ ਵਾਂਝਾ ਨਾ ਰਹੇ। ਇਸ ਮੌਕੇ ਸਰਪੰਚ ਨਿਰਮਲ ਸਿੰਘ ਬੇਰਕਲਾਂ ਨੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕ ਮਿਲਣੀ ਵਰਗੇ ਪ੍ਰੋਗਰਾਮ ਲੋਕਾਂ ਅਤੇ ਜਨ-ਪ੍ਰਤੀਨਿਧੀਆਂ ਵਿਚਕਾਰ ਸਿੱਧਾ ਸੰਪਰਕ ਬਣਾਉਣ ਲਈ ਬਹੁਤ ਲਾਭਦਾਇਕ ਸਾਬਤ ਹੋ ਰਹੇ ਹਨ। ਇਸ ਮੌਕੇ ਸੋਨੂ ਗਿੱਲ ਮੈਂਬਰ ਜ਼ਿਲ੍ਹਾਂ ਪ੍ਰੀਸ਼ਦ, ਲਾਡੀ ਸੰਗੋਵਾਲ ਬਲਾਕ ਸੰਮਤੀ ਮੈਂਬਰ, ਸਾਬੀ ਜਰਖੜ ਚੇਅਰਮੈਨ ਬਲਾਕ ਸਮਤੀ ਡੇਹਲੋਂ, ਪੰਚ ਕੁਲਵਿੰਦਰ ਕੌਰ, ਪੰਚ ਗੁਰਜੋਤ ਸਿੰਘ, ਪੰਚ ਅਸ਼ਵਨੀ ਕੁਮਾਰ, ਜਸਵੰਤ ਸਿੰਘ, ਅਵਤਾਰ ਸਿੰਘ ਤਾਰੀ, ਮੁਲਕਰਾਜ, ਦਵਿੰਦਰਜੀਤ ਸਿੰਘ, ਹਰਪ੍ਰੀਤ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ ਤੋਂ ਇਲਾਵਾ ਇਲਾਕੇ ਦੇ ਪਤਵੰਤੇ ਵਿਅਕਤੀ, ਆਪ ਵਲੰਟੀਅਰ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਅੰਮ੍ਰਿਤਸਰ ’ਚ ਮੀਂਹ ਨੇ ਕੀਤੀ ਜਲਥਲ ਅਗਲੀ ਖ਼ਬਰ ਸਰਕਾਰੀ ਅਦਾਰਿਆਂ ਵਲੋਂ ਕਰਜ਼ਾ ਚੁੱਕਣਾ ਨਿੰਦਣਯੋਗ ਕਾਰਜ-ਐਡਵੋਕੇਟ ਧਾਲੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।