11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਵੱਖ-ਵੱਖ ਥਾਵਾਂ ’ਤੋਂ ਨਾਜਾਇਜ਼ ਸ਼ਰਾਬ ਬਰਾਮਦ

ਅਜੀਤ ਡੈਸਕ 25-07-2026
ਲੁਧਿਆਣਾ, 24 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸ਼ਹਿਰ ਵਿਚ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰਕੇ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਮੰਗਲਜੀਤ ਉਰਫ਼ ਮੰਗਲ ਵਾਸੀ ਰਜੀਵ ਗਾਂਧੀ ਕਾਲੋਨੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 62 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਪੁਲਿਸ ਨੇ ਉਸ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਦੂਜੇ ਮਾਮਲੇ ਵਿਚ ਪੁਲਿਸ ਨੇ ਸਤਵੰਤ ਸਿੰਘ ਵਾਸੀ ਮੋਗਾ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 156 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਪੁਲਿਸ ਵਲੋਂ ਇਹਨਾਂ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ।
ਪਿਛਲੀ ਖ਼ਬਰ ਸਹੁਰੇ ਅਤੇ ਪਤੀ ਦੀ ਕੁੱਟਮਾਰ ਕਰਨ ਦੇ ਮਾਮਲੇ ’ਚ ਨੂੰਹ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਲੁਧਿਆਣਾ ਜ਼ਿਲ੍ਹੇ ਦੇ 60 ਤੋਂ 65 ਚੋਣ ਹਲਕਿਆਂ ਦੇ ਪੋਲਿੰਗ ਬੂਥਾਂ ’ਤੇ 26 ਜੁਲਾਈ ਐਤਵਾਰ ਨੂੰ ਲੱਗਣਗੇ ਵਿਸ਼ੇਸ਼ ਕੈਂਪ-ਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।