11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਸਰਕਾਰਾਂ ਕਿਸਾਨਾਂ-ਮਜ਼ਦੂਰਾਂ, ਵਿਦਿਆਰਥੀਆਂ ਤੇ ਨਰੇਗਾ ਵਰਕਰਾਂ ਦੀ ਆਵਾਜ਼ ਨੂੰ ਦਬਾਉਣ ਲੱਗੀਆਂ-ਸੂਬਾ ਪ੍ਰਧਾਨ ਲਾਡੀ

ਅਜੀਤ ਡੈਸਕ 25-07-2026
ਲਾਡੋਵਾਲ, 24 ਜੁਲਾਈ (ਬਲਬੀਰ ਸਿੰਘ ਰਾਣਾ)-ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਦਿੱਲੀ ਦੀ ਸਰਕਾਰ ਵਲੋਂ ਆਏ ਦਿਨ ਕਿਸਾਨਾਂ-ਮਜ਼ਦੂਰਾਂ, ਵਿਦਿਆਰਥੀਆਂ ਅਤੇ ਨਰੇਗਾ ਵਰਕਰਾਂ ’ਤੇ ਜੋ ਬੇਰਹਿਮੀ ਨਾਲ ਪਿਛਲੇ ਦਿਨਾਂ ਤੋਂ ਕੁੱਟਮਾਰ ਕੀਤੀ ਗਈ ਹੈ, ਉਨ੍ਹਾਂ ਦੀਆਂ ਲਟਕਦੀਆਂ ਹੱਕੀ ਮੰਗਾਂ ਨੂੰ ਹੱਲ ਕਰਨ ਦੀ ਬਜਾਏ ਉਨ੍ਹਾਂ ’ਤੇ ਕਹਿਰ ਭਰਿਆ ਜ਼ੁਲਮ ਢਾਹਿਆ ਗਿਆ ਅਤੇ ਲੋਕਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਦੇਣ ਦੀ ਬਜਾਏ ਉਲਟਾ ਉਨ੍ਹਾਂ ’ਤੇ ਕੀਤੇ ਜਾ ਰਹੇ ਤਸ਼ੱਦਦ ਦੀ ਪੁਰਜ਼ੋਰ ਨਿੰਦਾ ਕਰਦੇ ਹਾਂ ਅਤੇ ਸਰਕਾਰਾਂ ਦਾ ਇਹ ਰਵੱਈਆ ਜਨਤਾ ਵਲੋਂ ਕਿਸੇ ਵੀ ਕੀਮਤ ’ਤੇ ਸਹਿਣ ਨਹੀਂ ਕੀਤਾ ਜਾਵੇਗਾ। ਉਕਤ ਵਿਚਾਰ ਟੋਲ ਪਲਾਜ਼ਾ ਵਰਕਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਆਪਣੇ ਇਕ ਬਿਆਨ ਰਾਹੀਂ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਕਿਸਾਨਾਂ-ਮਜ਼ਦੂਰਾਂ ਨੂੰ ਥਾਂ-ਥਾਂ ਸੜਕਾਂ ’ਤੇ ਰੋਕ ਕੇ ਉਨ੍ਹਾਂ ਨੂੰ ਖੱਜਲ ਖ਼ੁਆਰ ਕਰਨਾ ਅਤੇ ਉਨ੍ਹਾਂ ’ਤੇ ਡੰਡਾ ਤੰਤਰ ਦਾ ਇਸਤੇਮਾਲ ਕਰਨਾ ਮਨੁੱਖੀ ਅਧਿਕਾਰਾਂ ਦਾ ਘਾਣ ਕਰਨ ਦੇ ਬਰਾਬਰ ਹੈ ਅਤੇ ਸਾਡੀ ਜਥੇਬੰਦੀ ਤਸ਼ੱਦਦ ਦਾ ਸ਼ਿਕਾਰ ਹੋਏ ਇਨ੍ਹਾਂ ਸਾਥੀਆਂ ਦੇ ਨਾਲ ਖੜੀ ਹੈ। ਸੂਬਾ ਪ੍ਰਧਾਨ ਲਾਡੀ ਨੇ ਕਿਹਾ ਕਿ ਆਪਣੇ ਹੱਕਾਂ ਪ੍ਰਤੀ ਅੰਦੋਲਨ ਕਰ ਰਹੇ ਲੋਕਾਂ ਉੱਪਰ ਸਰਕਾਰਾਂ ਵਲੋਂ ਦਿਨ ਦਿਹਾੜੇ ਅੱਤਿਆਚਾਰ ਕੀਤਾ ਜਾ ਰਿਹਾ ਹੈ, ਨੂੰ ਸਰਕਾਰਾਂ ਬੰਦ ਕਰਨ, ਨਹੀਂ ਤਾਂ ਸਰਕਾਰਾਂ ਨੂੰ ਇਸ ਦਾ ਖ਼ਮਿਆਜ਼ਾ ਬੜੇ ਵੱਡੇ ਪੱਧਰ ’ਤੇ ਭੁਗਤਣਾ ਪਵੇਗਾ।
ਪਿਛਲੀ ਖ਼ਬਰ ਵਿਧਾਇਕ ਸੰਗੋਵਾਲ ਨੇ ਲਾਦੀਆਂ ਕਲਾਂ ਦੀ ਨਵੀਂ ਸੜਕ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਤਹਿਤ 246 ਪੁਲਿਸ ਥਾਣਿਆਂ ਅਤੇ ਧਾਰਮਿਕ ਸਥਾਨਾਂ ’ਤੇ ਐਂਟੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।