10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਸੰਯੁਕਤ ਕਿਸਾਨ ਮੋਰਚਾ ਕਰੇਗਾ ਜੰਤਰ ਮੰਤਰ ਦੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦੇ ਹੱਕ ਵਿਚ 27 ਜੁਲਾਈ ਨੂੰ ਜ਼ਿਲ੍ਹਾ ਕੇਂਦਰਾਂ ’ਤੇ ਸਾਂਝੇ ਮੁਜ਼ਾਹਰੇ

ਅਜੀਤ ਡੈਸਕ 26-07-2026

ਲੁਧਿਆਣਾ, 25 ਜੁਲਾਈ (ਜਸਵਿੰਦਰ ਸਿੰਘ)-ਅੱਜ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਮੀਟਿੰਗ ਦੌਰਾਨ ਹਰਿੰਦਰ ਸਿੰਘ ਲੱਖੋਵਾਲ, ਅੰਗਰੇਜ਼ ਸਿੰਘ ਭਦੌੜ, ਨਛੱਤਰ ਸਿੰਘ ਜੈਤੋ ਅਤੇ ਪਿਰਥਪਾਲ ਸਿੰਘ ਗੁਰਾਇਆ ਨੇ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਜੰਤਰ ਮੰਤਰ ’ਤੇ ਆਪਣੀਆਂ ਹੱਕੀ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ’ਤੇ ਜਬਰ ਕਰਨ ਦਾ ਸਖ਼ਤ ਨੋਟਿਸ ਲਿਆ। ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਵਿਦਿਆਰਥੀ ਅੰਦੋਲਨ ਕੇਂਦਰ ਸਰਕਾਰ ਦੀ ਕੌਮੀ ਸਿੱਖਿਆ ਨੀਤੀ ਅਤੇ ਰੁਜ਼ਗਾਰ ਦਾ ਉਜਾੜਾ ਕਰਨ ਵਾਲੀਆਂ ਕਾਰਪੋਰੇਟ ਪੱਖੀ ਨੀਤੀਆਂ ਦਾ ਲਾਜ਼ਮੀ ਨਤੀਜਾ ਹੈ। ਸੰਯੁਕਤ ਕਿਸਾਨ ਮੋਰਚੇ ਨੇ 27 ਜੁਲਾਈ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਾ ਕੇਂਦਰਾਂ ’ਤੇ ਵਿਦਿਆਰਥੀਆਂ ਦੀ ਹਮਾਇਤ ਵਿਚ ਵਿਦਿਆਰਥੀਆਂ, ਨੌਜਵਾਨਾਂ, ਮਜ਼ਦੂਰਾਂ ਅਤੇ ਹੋਰ ਇਨਸਾਫ਼ ਪਸੰਦ ਤਬਕਿਆਂ ਨਾਲ ਸਾਂਝੇ ਵਿਸ਼ਾਲ ਮਾਰਚ ਵਿਚ ਸਾਰੀਆਂ ਜਥੇਬੰਦੀਆਂ ਨੂੰ ਸ਼ਾਮਿਲ ਹੋਣ ਦਾ ਸੱਦਾ ਦਿੱਤਾ। 28 ਜੁਲਾਈ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਲੀ ਵਿਖੇ ਕਰਵਾਈ ਜਾ ਰਹੀ ਮੁਕਤ ਵਪਾਰ ਸਮਝੌਤੇ ਅਤੇ ਹੋਰ ਮੰਗਾਂ ਲਈ ਕਨਵੈੱਨਸ਼ਨ ਵਿਚ ਪੰਜਾਬ ਵਿਚੋਂ ਭਾਰੀ ਗਿਣਤੀ ਵਿਚ ਕਿਸਾਨ ਸ਼ਾਮਿਲ ਹੋਣਗੇ। 10 ਅਗਸਤ ਨੂੰ ਭਾਰਤ ਛੱਡੋ ਦਿਵਸ ਦੇ ਮੌਕੇ ’ਤੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਵਲੋਂ ਸਾਰੇ ਜ਼ਿਲ੍ਹਾ ਅਤੇ ਤਹਿਸੀਲ ਕੇਂਦਰਾਂ ’ਤੇ ਮਾਰਚ ਕਰ ਕੇ ਮੁਕਤ ਵਪਾਰ ਸਮਝੌਤੇ ਦੇ ਖ਼ਿਲਾਫ਼, ਜੰਤਰ ਮੰਤਰ ’ਤੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ, ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ, ਮਗਨਰੇਗਾ ਕਾਮਿਆਂ ਅਤੇ ਬਰਨਾਲਾ ਵਿਖੇ ਸਫ਼ਾਈ ਸੇਵਕਾਂ ’ਤੇ ਹੋਏ ਜਬਰ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਕੇ ਮੰਗ ਪੱਤਰ ਦੇਵੇਗਾ। ਸੰਯੁਕਤ ਕਿਸਾਨ ਮੋਰਚਾ ਨੇ ਬਿਜਲੀ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ। ਮੀਟਿੰਗ ਵਿਚ ਪ੍ਰਧਾਨਗੀ ਮੰਡਲ ਤੋਂ ਇਲਾਵਾ ਬਲਵੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਮਨਜੀਤ ਸਿੰਘ ਧਨੇਰ, ਬੂਟਾ ਸਿੰਘ ਬੁਰਜ ਗਿੱਲ, ਰਮਿੰਦਰ ਸਿੰਘ ਪਟਿਆਲਾ, ਗੁਰਨਾਮ ਸਿੰਘ ਭੀਖੀ, ਪਵਿੱਤਰ ਸਿੰਘ ਲਾਲੀ, ਸਤਨਾਮ ਸਿੰਘ ਅਜਨਾਲਾ, ਜੰਗਵੀਰ ਸਿੰਘ ਚੌਹਾਨ, ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਬਲਵਿੰਦਰ ਸਿੰਘ ਰਾਜੂ, ਪ੍ਰੇਮ ਸਿੰਘ ਭੰਗੂ, ਕਿਰਨਜੀਤ ਸਿੰਘ ਸੇਖੋਂ, ਰਘਵੀਰ ਸਿੰਘ ਮਿਹਰਵਾਲ, ਜਸਕਰਨ ਸਿੰਘ ਗੋਲੇ ਵਾਲਾ, ਮੇਜਰ ਸਿੰਘ ਭਿੱਖੀ ਵਿੰਡ, ਕੈਪਟਨ ਮੇਜਰ ਸਿੰਘ, ਗੁਰਤੇਜ ਸਿੰਘ ਬੱਲੋਂ, ਕੁਲਵੰਤ ਸਿੰਘ ਮੌਲਵੀ ਵਾਲਾ, ਹਰਪ੍ਰੀਤ ਸਿੰਘ ਭੱਟੋਂ, ਝੰਡਾ ਸਿੰਘ ਜੇਠੂ ਕੇ, ਜਗਮੋਹਨ ਸਿੰਘ ਪਟਿਆਲਾ, ਮੁਕੇਸ਼ ਚੰਦਰ ਸ਼ਰਮਾ, ਅਵਤਾਰ ਸਿੰਘ ਮਹਿਮਾ ਅਤੇ ਬਲਕਾਰ ਸਿੰਘ ਤੋਂ ਇਲਾਵਾ ਹੋਰ ਵੀ ਕਿਸਾਨ ਆਗੂ ਹਾਜ਼ਰ ਸਨ।

ਪਿਛਲੀ ਖ਼ਬਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਪੱਧਰ ’ਤੇ ਪ੍ਰਾਪਤ ਕੀਤੇ ਸਥਾਨ ਅਗਲੀ ਖ਼ਬਰ ਆਟਾ ਚੱਕੀ ਨੂੰ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।