09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਦਿੱਲੀ ਵਿਚ ਭਾਜਪਾ ਦੀ ਸਰਕਾਰ ਨੇ ਵਿਦਿਆਰਥੀਆਂ ਉਪਰ ਅਤੇ ਬਰਨਾਲਾ ਵਿਚ ਆਪ ਦੀ ਸਰਕਾਰ ਨੇ ਸਫ਼ਾਈ ਸੇਵਕਾਂ ’ਤੇ ਕਹਿਰ ਢਾਹਿਆ-ਬਾਵਾ

ਅਜੀਤ ਡੈਸਕ 26-07-2026
ਲੁਧਿਆਣਾ, 25 ਜੁਲਾਈ (ਜਤਿੰਦਰ ਭੰਬੀ)-ਦਿੱਲੀ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਵਿਦਿਆਰਥੀਆਂ ਅਤੇ ਬਰਨਾਲਾ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਫ਼ਾਈ ਸੇਵਕਾਂ ’ਤੇ ਕਹਿਰ ਢਾਹਿਆ, ਜੋ ਜ਼ਾਲਮ ਸਰਕਾਰਾਂ ਨੇ ਅੰਗਰੇਜ਼ ਹਕੂਮਤ ਨੂੰ ਵੀ ਮਾਤ ਪਾ ਦਿੱਤੀ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਕੁਮਾਰ ਬਾਵਾ ਕੋਆਰਡੀਨੇਟਰ ਕੁੱਲ ਹਿੰਦ ਕਾਂਗਰਸ ਇੰਚਾਰਜ (ਓ.ਬੀ.ਸੀ.) ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਦਿੱਲੀ ਵਿਚ ਵਿਦਿਆਰਥੀਆਂ ’ਤੇ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵਲੋਂ ਤਸ਼ੱਦਦ ਢਾਹਿਆ ਗਿਆ ਹੈ। ਬਰਨਾਲਾ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਫ਼ਾਈ ਸੇਵਕਾਂ ’ਤੇ ਡਾਂਗਾਂ ਵਰਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਕੋਨੇ ਕੋਨੇ ਤੋਂ ਆਏ ਲੋਕਾਂ ਵਲੋਂ ਵਿਦਿਆਰਥੀਆਂ ਨਾਲ ਖੜਨਾ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਭਾਰਤੀਆਂ ਅੰਦਰ ਦੇਸ਼ ਭਗਤੀ ਅਤੇ ਦੇਸ਼ ਦੇ ਭਵਿੱਖ ਨੌਜਵਾਨਾਂ ਪ੍ਰਤੀ ਪਿਆਰ ਹੈ। ਉਨ੍ਹਾਂ ਕਿਹਾ ਕਿ ਫੋਰਸ ਵਿਚ ਤਾਇਨਾਤ ਨੌਜਵਾਨਾਂ ਵਲੋਂ ਨੌਕਰੀ ਤੋਂ ਅਸਤੀਫ਼ਾ ਦੇਣਾ ਉਨ੍ਹਾਂ ਦੀ ਜਜ਼ਬਾਤੀ, ਭਾਵਨਾਤਮਕ ਅਤੇ ਸਮਾਜਿਕ ਰਿਸ਼ਤਿਆਂ ਪ੍ਰਤੀ ਸਤਿਕਾਰ, ਪਿਆਰ ਦੀਆਂ ਤੰਦਾਂ ਨੂੰ ਮਜ਼ਬੂਤ ਕਰਨਾ, ਸੱਤਾ ’ਤੇ ਬੈਠੇ ਪੱਥਰ ਦਿਲ ਲੋਕਾਂ ਲਈ ਸੰਦੇਸ਼ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਨੌਜਵਾਨਾਂ ਨਾਲ ਡੱਟ ਕੇ ਖੜਨਾ, ਉਨ੍ਹਾਂ ਦੀ ਸੱਚੀ ਸੁੱਚੀ ਸੋਚ ਦਾ ਪ੍ਰਤੀਕ ਹੈ। ਇਸ ਸਮੇਂ ਬਾਵਾ ਨੇ ਬਰਨਾਲਾ ਵਿਚ ਭਗਵੰਤ ਮਾਨ ਸਰਕਾਰ ਵਲੋਂ ਕੀਤੇ ਸਫ਼ਾਈ ਸੇਵਕਾਂ ’ਤੇ ਤਸ਼ੱਦਦ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਦੋਸ਼ੀ ਅਫ਼ਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।
ਪਿਛਲੀ ਖ਼ਬਰ ਵਿਦਿਆਰਥੀਆਂ ਦੇ ਹੱਕ ਵਿਚ ਯੂਥ ਕਾਂਗਰਸ ਦੇ ਅਹੁਦੇਦਾਰ ਅਤੇ ਵਰਕਰ ਪੁੱਜੇ ਦਿੱਲੀ ਅਗਲੀ ਖ਼ਬਰ ਵਿਧਾਇਕਾ ਛੀਨਾ ਨੇ ਕੀਤਾ ਮਹੱਲਾ ਕਲੀਨਿਕ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।