09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਨੌਜਵਾਨ ਜ਼ਖਮੀ

ਅਜੀਤ ਡੈਸਕ 26-07-2026
ਲੁਧਿਆਣਾ, 25 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਕੋਤਵਾਲੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਵਾਂ ਮੁਹੱਲਾ ਵਿਚ ਬੀਤੀ ਦੇਰ ਰਾਤ ਉਸ ਵਕਤ ਸਥਿਤੀ ਤਣਾਅਪੂਰਨ ਬਣ ਗਈ, ਜਦੋਂ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਹਮਲਾਵਰਾਂ ਵਲੋਂ ਇਕ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ। ਬਾਅਦ ਵਿਚ ਇਨ੍ਹਾਂ ਹਮਲਾਵਰਾਂ ਵਲੋਂ ਉਸ ਦੇ ਘਰ ’ਤੇ ਪਥਰਾਅ ਕੀਤਾ ਅਤੇ ਮੁਹੱਲੇ ਵਿਚ ਖੜੇ ਕਈ ਵਾਹਨਾਂ ਦੀ ਭੰਨਤੋੜ ਕੀਤੀ ਗਈ। ਜਾਣਕਾਰੀ ਅਨੁਸਾਰ ਘਟਨਾ ਦੇਰ ਰਾਤ ਉਸ ਵਕਤ ਵਾਪਰੀ ਜਦੋਂ ਮੁਹੱਲੇ ਦਾ ਰਹਿਣ ਵਾਲਾ ਤਨੁਸ਼ ਆਪਣੀ ਗਲੀ ਵਿਚ ਜਾ ਰਿਹਾ ਸੀ ਕਿ ਉੱਥੇ ਨੌਜਵਾਨ ਸੜਕ ਦੇ ਵਿਚਾਲੇ ਖੜੇ ਸਨ, ਜਦੋਂ ਤਨੁਸ਼ ਨੇ ਉਨ੍ਹਾਂ ਤੋਂ ਰਸਤਾ ਮੰਗਿਆ ਤਾਂ ਇਹਨਾਂ ਨੌਜਵਾਨਾਂ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਬਾਅਦ ਵਿਚ ਕਿਸੇ ਤਰੀਕੇ ਉਹ ਭੱਜ ਕੇ ਘਰ ਆ ਗਿਆ ਪਰ ਇਹ ਹਮਲਾਵਰ ਵੀ ਉਸ ਦੇ ਪਿੱਛੇ ਘਰ ਆ ਗਏ ਤੇ ਘਰ ’ਤੇ ਪਥਰਾਅ ਕਰਨਾ ਸ਼ੁਰੂ ਕਰ ਦਿੱਤਾ। ਹਮਲਾਵਰਾਂ ਵਲੋਂ ਤਨੁਸ਼ ਦੀ ਕੀਤੀ ਕੁੱਟਮਾਰ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਹਮਲਾਵਰਾਂ ਵਲੋਂ ਮੁਹੱਲੇ ਵਿਚ ਖੜੇ ਕਈ ਵਾਹਨਾਂ ਦੀ ਭੰਨਤੋੜ ਕੀਤੀ ਅਤੇ ਕੁੱਝ ਘਰਾਂ ਦੇ ਸ਼ੀਸ਼ੇ ਵੀ ਤੋੜ ਦਿੱਤੇ। ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ। ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੁੱਝ ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ ਹੈ ਜਾਂਚ ਕਰ ਰਹੇ ਥਾਣਾ ਕੋਤਵਾਲੀ ਦੇ ਐਡੀਸ਼ਨਲ ਐਸ.ਐਚ.ਓ. ਹਰਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਜਿਹੜੇ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਵਿਆਹੁਤਾ ‘ਤੇ ਤਸ਼ੱਦਦ ਕਰਨ ਦੇ ਮਾਮਲੇ ’ਚ ਪਤੀ ਸਮੇਤ ਸਹੁਰੇ ਪਰਿਵਾਰ ਦੇ ਪੰਜ ਮੈਂਬਰਾਂ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਬਰਨਾਲਾ ਲਾਠੀਚਾਰਜ ਮਾਮਲੇ ਵਿਚ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਕੀਤਾ ਜਾਵੇ ਨੌਕਰੀ ਤੋਂ ਬਰਖਾਸਤ-ਗੁਰਮੇਲ ਪਹਿਲਵਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।