09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਵਿਆਹੁਤਾ ‘ਤੇ ਤਸ਼ੱਦਦ ਕਰਨ ਦੇ ਮਾਮਲੇ ’ਚ ਪਤੀ ਸਮੇਤ ਸਹੁਰੇ ਪਰਿਵਾਰ ਦੇ ਪੰਜ ਮੈਂਬਰਾਂ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 26-07-2026
ਲੁਧਿਆਣਾ, 25 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਵਿਆਹੁਤਾ ‘ਤੇ ਅੰਨ੍ਹਾ ਤਸ਼ੱਦਦ ਕਰਨ ਦੇ ਮਾਮਲੇ ਵਿਚ ਉਸ ਦੇ ਪਤੀ ਸਮੇਤ ਸਹੁਰੇ ਪਰਿਵਾਰ ਦੇ ਪੰਜ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਨਾਮਜ਼ਦ ਦੋਸ਼ੀ ਸ਼ਹਿਰ ਦੇ ਉਘੇ ਕਾਰੋਬਾਰੀ ਹਨ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਪਾਰੁਲ ਆਨੰਦ ਪਤਨੀ ਕੰਵਰ ਅਮਰਿੰਦਰ ਸਿੰਘ ਵਾਸੀ ਜਨਪਤ ਸਾਊਥ ਸਿਟੀ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਉਸ ਦੇ ਪਤੀ ਕੰਵਰ ਅਮਰਿੰਦਰ ਸਿੰਘ, ਸਹੁਰਾ ਭੁਪਿੰਦਰ ਸਿੰਘ ਠੁਕਰਾਲ, ਸੱਸ ਕੁਲਵਿੰਦਰ ਕੌਰ ਉਰਫ਼ ਵੀਨੂੰ ਠੁਕਰਾਲ, ਦੇਵਰ ਸਵਰਾਜ ਕੁਨਾਲ ਸਿੰਘ ਅਤੇ ਦੇਵਰਾਣੀ ਤਨੀਸ਼ਾ ਠੁਕਰਾਲ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤੇ ਹਨ। ਜਾਣਕਾਰੀ ਅਨੁਸਾਰ ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਵਿਆਹ ਕੰਵਰ ਅਮਰਿੰਦਰ ਸਿੰਘ ਨਾਲ 10 ਸਾਲ ਪਹਿਲਾਂ ਹੋਇਆ ਸੀ ਅਤੇ ਉਸ ਦੇ ਦੋ ਬੱਚੇ ਹਨ। ਉਸ ਨੇ ਦੱਸਿਆ ਕਿ ਪਿਛਲੇ ਕੁੱਝ ਸਮੇਂ ਤੋਂ ਉਕਤ ਕਥਿਤ ਦੋਸ਼ੀ ਉਸ ਨੂੰ ਦਾਜ ਖ਼ਾਤਰ ਤੰਗ ਪਰੇਸ਼ਾਨ ਕਰਦੇ ਹਨ ਅਤੇ ਉਸਦੇ ਅੰਨ੍ਹਾ ਤਸ਼ੱਦਦ ਕਰਦੇ ਹਨ। ਉਹ ਦੱਸਿਆ ਕਿ ਬੀਤੇ ਦਿਨ ਇਹਨਾਂ ਕਥਿਤ ਦੋਸ਼ੀਆਂ ਵਲੋਂ ਉਸਦੀ ਕੁੱਟਮਾਰ ਕੀਤੀ ਗਈ ਅਤੇ ਉਸ ਨੂੰ ਘਰੋਂ ਬਾਹਰ ਕੱਢ ਦਿੱਤਾ ਜਿਸ ‘ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੇ ਜਾਣ ਬਾਰੇ ਕਿਹਾ ਜਾ ਰਿਹਾ ਹੈ। ਪੀੜਤ ਔਰਤ ਨੇ ਆਪਣੇ ਸਹੁਰੇ ਅਤੇ ਦੇਵਰ ਉਪਰ ਹੋਰ ਗੰਭੀਰ ਦੋਸ਼ ਵੀ ਲਗਾਏ ਹਨ, ਜਿਸ ਦੀ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਨੌਜਵਾਨਾਂ ਨੇ ਧਰਮ ਨਿਰਪੱਖਤਾ, ਲੋਕਤੰਤਰ ਅਤੇ ਸਮਾਜਿਕ-ਆਰਥਿਕ ਨਿਆਂ ਦੀ ਰੱਖਿਆ ਕੀਤੀ-ਸੀ. ਪੀ. ਆਈ. ਅਗਲੀ ਖ਼ਬਰ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਨੌਜਵਾਨ ਜ਼ਖਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।