09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਨੌਜਵਾਨਾਂ ਨੇ ਧਰਮ ਨਿਰਪੱਖਤਾ, ਲੋਕਤੰਤਰ ਅਤੇ ਸਮਾਜਿਕ-ਆਰਥਿਕ ਨਿਆਂ ਦੀ ਰੱਖਿਆ ਕੀਤੀ-ਸੀ. ਪੀ. ਆਈ.

ਅਜੀਤ ਡੈਸਕ 26-07-2026
ਲੁਧਿਆਣਾ, 25 ਜੁਲਾਈ (ਜਤਿੰਦਰ ਭੰਬੀ)-ਭਾਰਤੀ ਕਮਿਊਨਿਸਟ ਪਾਰਟੀ (ਸੀ.ਪੀ.ਆਈ.) ਨੇ ਦੇਸ਼ ਦੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੂੰ ਅਸਤੀਫ਼ਾ ਦੇਣ ਲਈ ਮਜਬੂਰ ਕਰਨ ’ਤੇ ਵਧਾਈ ਦਿੱਤੀ ਹੈ। ਭਾਰਤੀ ਨੌਜਵਾਨਾਂ ਨੇ ਇਕ ਵਾਰ ਫਿਰ ਧਰਮ ਨਿਰਪੱਖਤਾ, ਲੋਕਤੰਤਰ ਅਤੇ ਸਮਾਜਿਕ-ਆਰਥਿਕ ਨਿਆਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਹੈ। ਅਸੀਂ ਨੀਟ ਪ੍ਰੀਖਿਆ ਰੱਦ ਹੋਣ ਤੋਂ ਬਾਅਦ ਆਪਣੀ ਜਾਨ ਗੁਆਉਣ ਵਾਲੇ ਵਿਦਿਆਰਥੀਆਂ ਨੂੰ ਸ਼ਰਧਾਂਜਲੀ ਭੇਟ ਕਰਦੇ ਹਾਂ। ਪੁਲਿਸ ਦੀ ਬੇਰਹਿਮੀ ਕਾਰਨ ਜ਼ਖ਼ਮੀ ਹੋਏ ਵਿਦਿਆਰਥੀਆਂ ਪ੍ਰਤੀ ਵੀ ਅਸੀਂ ਡੂੰਘੀ ਚਿੰਤਾ ਪ੍ਰਗਟ ਕਰਦੇ ਹਾਂ। ਇਹ ਬਹੁਤ ਹੀ ਦੁਖਦਾਈ ਗੱਲ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮ੍ਰਿਤਕ ਅਤੇ ਜ਼ਖ਼ਮੀ ਵਿਦਿਆਰਥੀਆਂ ਬਾਰੇ ਇਕ ਵੀ ਸ਼ਬਦ ਨਹੀਂ ਬੋਲੇ। ਕੱਲ੍ਹ ਅੱਧੀ ਰਾਤ ਨੂੰ ਦਿੱਤਾ ਗਿਆ ਉਨ੍ਹਾਂ ਦਾ ਭਾਸ਼ਣ ਇਕ ਹੋਰ ਜੁਮਲਾ, ਝੂਠਾਂ ਦਾ ਪੁਲੰਦਾ ਅਤੇ ਉਨ੍ਹਾਂ ਵਿਦਿਆਰਥੀਆਂ ਪ੍ਰਤੀ ਅਸੰਵੇਦਨਸ਼ੀਲਤਾ ਦਾ ਪ੍ਰਗਟਾਵਾ ਸੀ, ਜੋ ਸਮਾਵੇਸ਼ੀ ਸਿੱਖਿਆ ਨੂੰ ਯਕੀਨੀ ਬਣਾਉਣ ਅਤੇ ਵਿਗਿਆਨਕ ਸੋਚ ਦੇ ਵਿਕਾਸ ਲਈ ਸਿੱਖਿਆ ਪ੍ਰਣਾਲੀ ਵਿਚ ਸੁਧਾਰਾਂ ਦੀ ਮੰਗ ਕਰ ਰਹੇ ਹਨ। ਹੁਣ ਸਮਾਂ ਆ ਗਿਆ ਹੈ ਕਿ ਆਰ.ਐੱਸ.ਐੱਸ.-ਭਾਜਪਾ ਦੇ ਫ਼ਿਰਕੂ ਅਤੇ ਵੰਡ ਪਾਊ ਏਜੰਡੇ ਦਾ ਡਟ ਕੇ ਵਿਰੋਧ ਕੀਤਾ ਜਾਵੇ। ਇਹ ਬਿਆਨ ਕਾਮਰੇਡ ਡੀ.ਪੀ. ਮੌੜ (ਜ਼ਿਲ੍ਹਾ ਸਕੱਤਰ, ਸੀ.ਪੀ.ਆਈ. ਲੁਧਿਆਣਾ), ਡਾ. ਅਰੁਣ ਮਿੱਤਰਾ, ਕਾਮਰੇਡ ਐਮ.ਐਸ. ਭਾਟੀਆ, ਡਾ. ਰਾਜਿੰਦਰਪਾਲ ਸਿੰਘ ਔਲਖ, ਚਮਕੌਰ ਸਿੰਘ, ਰਮੇਸ਼ ਰਤਨ ਅਤੇ ਵਿਜੈ ਕੁਮਾਰ ਵਲੋਂ ਜਾਰੀ ਕੀਤਾ ਗਿਆ ਹੈ।
ਪਿਛਲੀ ਖ਼ਬਰ ਕਾਰੋਬਾਰੀ ਨਾਲ ਧੋਖਾਧੋੜੀ ਕਰਨ ਵਾਲੇ ਲੇਖਾਕਾਰ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਵਿਆਹੁਤਾ ‘ਤੇ ਤਸ਼ੱਦਦ ਕਰਨ ਦੇ ਮਾਮਲੇ ’ਚ ਪਤੀ ਸਮੇਤ ਸਹੁਰੇ ਪਰਿਵਾਰ ਦੇ ਪੰਜ ਮੈਂਬਰਾਂ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।