09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਸ਼ਾਮਿਲ ਬਾਣੀਕਾਰਾਂ ਬਾਰੇ ਪੁਸਤਕਾਂ ਡਾ. ਐਸ.ਪੀ. ਸਿੰਘ ਤੇ ਪ੍ਰਵਾਸੀ ਲੇਖਕ ਗੁਰਬਚਨ ਸਿੰਘ ਨੂੰ ਕੇ. ਕੇ. ਬਾਵਾ ਤੇ ਗੁਰਭਜਨ ਗਿੱਲ ਵਲੋਂ ਭੇਟ

ਅਜੀਤ ਡੈਸਕ 26-07-2026
ਲੁਧਿਆਣਾ, 25 ਜੁਲਾਈ (ਡਾ. ਤਰਲੋਚਨ ਸਿੰਘ)-ਆਦਿ ਗੁਰੂ ਗ੍ਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ”ਦਾ ਵਿਸ਼ਵ ਵਿਆਪੀ ਪਸਾਰ ਕਰਨ ਲਈ ਪੰਜਾਬੀ ਤੋਂ ਬਿਨਾਂ ਹੋਰ ਭਾਰਤੀ ਤੇ ਵਿਦੇਸ਼ੀ ਭਾਸ਼ਾਵਾਂ ਵਿਚ ਵੀ ਕਰਨ ਦੀ ਲੋੜ ਹੈ। ਰਕਬਾ, ਲੁਧਿਆਣਾ ਸਥਿਤ ਬਾਬਾ ਬੰਦਾ ਸਿੰਘ ਬਹਾਦਰ ਭਵਨ ਅੰਦਰ ਬਣੇ ਸ਼ਬਦ ਪ੍ਰਕਾਸ਼ ਅਜਾਇਬ ਘਰ ਵਿਚ ਸੁਭਾਇਮਾਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿਚਲੇ ਬਾਣੀਕਾਰਾਂ ਦੇ ਚਿੱਤਰਾਂ ਸਮੇਤ ਉਘੇ ਸਿੱਖ ਚਿੰਤਕ ਡਾ. ਅਨੁਰਾਗ ਸਿੰਘ ਵਲੋਂ ਪੰਜਾਬੀ, ਹਿੰਦੀ ਤੇ ਅੰਗਰੇਜ਼ੀ ਵਿਚ ਲਿਖੀਆਂ ਦੋ ਸਚਿਤਰ ਪੁਸਤਕ ਇਲਾਹੀ ਗਿਆਨ ਦਾ ਸਾਗਰ ਬਾਬਾ ਬੰਦਾ ਸਿੰਘ ਬਹਾਦਰ ਫਾਊਂਡੇਸ਼ਨ ਦੇ ਚੇਅਰਮੈਨ ਕੇ.ਕੇ. ਬਾਵਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਐਸ.ਪੀ. ਸਿੰਘ ਅਤੇ ਸਿਡਨੀ, ਆਸਟ੍ਰੇਲੀਆ ਵਾਸੀ ਲੇਖਕ ਗੁਰਬਚਨ ਸਿੰਘ ਜਗਪਾਲ ਨੂੰ ਭੇਟ ਕੀਤੀਆਂ। ਇਸ ਮੌਕੇ ਪੁਸਤਕ ਬਾਰੇ ਜਾਣਕਾਰੀ ਦਿੰਦਿਆਂ ਬਾਬਾ ਬੰਦਾ ਸਿੰਘ ਬਹਾਦਰ ਫਾਊਂਡੇਸ਼ਨ ਦੇ ਸਰਪ੍ਰਸਤ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਅੰਗਰੇਜ਼ੀ, ਪੰਜਾਬੀ ਤੇ ਹਿੰਦੀ ਵਿਚ ਪ੍ਰਕਾਸ਼ਿਤ ਇਨ੍ਹਾਂ ਕਿਤਾਬਾਂ ਵਿਚ ਸਾਰੇ ਬਾਣੀਕਾਰਾਂ ਦੇ ਆਰ.ਐਮ. ਸਿੰਘ ਵਲੋਂ ਬਣਾਏ ਮੌਲਿਕ ਚਿੱਤਰ ਵੀ ਸ਼ਾਮਿਲ ਹਨ। ਡਾ. ਐਸ.ਪੀ. ਸਿੰਘ ਨੇ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿਚਲੇ ਬਾਣੀਕਾਰਾਂ ਦੀ ਬਾਣੀ ਦਾ ਅਸਲ ਸੰਦੇਸ਼ ਸਮੂਹ ਮਾਨਵਤਾ ਲਈ ਸਾਰਥਿਕ ਹੈ, ਪਰ ਅਸੀਂ ਅਜੇ ਇਸ ਦੇ ਸੰਦੇਸ਼ ਪੂਰੇ ਸਿੱਖ ਜਗਤ ਵਿਚ ਵੀ ਨਹੀਂ ਪਸਾਰ ਸਕੇ। ਇਸ ਕਾਰਜ ਵਿਚ ਸਭ ਨੂੰ ਅੱਗੇ ਆਉਣ ਦੀ ਲੋੜ ਹੈ। ਗੁਰਬਚਨ ਸਿੰਘ ਜਗਪਾਲ ਨੇ ਕਿਹਾ ਕਿ ਮੇਰੇ ਲਈ ਮਾਣ ਵਾਲੀ ਗੱਲ ਹੈ ਕਿ ਮੇਰਾ ਪਿੰਡ ਬੋਪਾਰਾਏ ਹੈ ਤੇ ਇਸ ਦੇ ਗੁਆਂਢੀ ਪਿੰਡ ਰਕਬਾ ਪਿੰਡ ਵਿਚੋਂ ਹੀ ਮੈਂ ਕੇ.ਕੇ. ਬਾਵਾ ਦੇ ਵੱਡੇ ਵੀਰ ਭਗਵਾਨ ਦਾਸ ਬਾਵਾ ਨਾਲ ਦਸਵੀਂ ਪਾਸ ਕੀਤੀ ਸੀ। ਫਾਊਂਡੇਸ਼ਨ ਦੇ ਚੇਅਰਮੈਨ ਕੇ.ਕੇ. ਬਾਵਾ ਨੇ ਕਿਹਾ ਕਿ ਵਿਸ਼ਵ ਭਾਈਚਾਰੇ ਤੱਕ ਇਹ ਸੁਨੇਹਾ ਪਹੁੰਚਾਉਣਾ ਸਾਡੀ ਸਭ ਦੀ ਜ਼ੁੰਮੇਵਾਰੀ ਹੈ। ਇਹ ਕਾਰਜ ਵਿਦੇਸ਼ ਅਤੇ ਦੇਸ਼ ਵਿਚ ਵੱਸਦੇ ਪੰਜਾਬੀ ਸਮਾਜ ਦੇ ਸਭ ਵਰਗਾਂ ਨੂੰ ਰਲ਼-ਮਿਲ ਕਰਨੇ ਚਾਹੀਦੇ ਹਨ ਕਿਉਂਕਿ ਨਵੀਂ ਨੌਜੁਆਨ ਪੀੜ੍ਹੀ ਨੂੰ ਗੁਰਮਤਿ ਸਰੋਕਾਰ ਸਮਝਣੇ ਤੇ ਸਮਝਾਉਣੇ ਬਹੁਤ ਜ਼ਰੂਰੀ ਹਨ। ਇਸ ਮੌਕੇ ਹਰਸ਼ਰਨ ਸਿੰਘ ਨਰੂਲਾ ਆਨਰੇਰੀ ਜਨਰਲ ਸਕੱਤਰ ਕਾਲਜ ਪ੍ਰਬੰਧਕ ਕਮੇਟੀ ਤੇ ਮੈਂਬਰ ਹਰਦੀਪ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿਚ ਤਿੰਨ ਨਵੇਂ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਆਮ ਆਦਮੀ ਕਲੀਨਿਕਾਂ ਦੇ ਕਰਮਚਾਰੀ ਜਾਣਗੇ 27 ਤੋਂ ਅਣਮਿਥੇ ਸਮੇਂ ਲਈ ਹੜਤਾਲ ’ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।