11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਜਾਇਦਾਦ ਦੇ ਮਾਮਲੇ ਵਿਚ ਧੋਖਾਧੜੀ ਕਰਨ ਦੇ ਦੋਸ਼ ਤਹਿਤ 6 ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 29-07-2026

ਲੁਧਿਆਣਾ, 28 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਜਾਇਦਾਦ ਦੇ ਮਾਮਲੇ ਵਿਚ 8 ਕਰੋੜ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਮਾਡਲ ਟਾਊਨ ਦੀ ਚਾਰ ਖੰਭਾ ਰੋਡ ’ਤੇ ਰਹਿਣ ਵਾਲੇ ਈਸ਼ਪਾਲ ਸਿੰਘ ਚਾਵਲਾ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਬਰਿੰਦਰ ਮੋਹਨ ਸਿੰਘ ਪੁੱਤਰ ਭੁਪਿੰਦਰ ਸਿੰਘ, ਜਸਮੋਹਿੰਦਰ ਸਿੰਘ ਪੁੱਤਰ ਭੁਪਿੰਦਰ ਸਿੰਘ, ਅਮਰਿੰਦਰ ਸਿੰਘ, ਬਲਪ੍ਰੀਤ ਸਿੰਘ, ਇੰਦਰਜੀਤ ਕੌਰ ਦੀਪ ਮੋਹਨੀ ਪੁੱਤਰੀ ਭੁਪਿੰਦਰ ਸਿੰਘ, ਪ੍ਰੀਤ ਮੋਹਨੀ ਪੁੱਤਰੀ ਭੁਪਿੰਦਰ ਸਿੰਘ ਵਾਸੀ ਸਲੇਮ ਟਾਬਰੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੇ 7 ਏਕੜ ਜ਼ਮੀਨ ਦਾ ਸੌਦਾ ਉਕਤ ਕਥਿਤ ਦੋਸ਼ੀਆਂ ਨਾਲ 53 ਕਰੋੜ 43 ਲੱਖ 75 ਹਜ਼ਾਰ ਰੁਪਏ ਵਿਚ ਕੀਤਾ ਸੀ। ਕਥਿਤ ਦੋਸ਼ੀਆਂ ਨੂੰ ਇਸ ਬਦਲੇ 6 ਕਰੋੜ ਰੁਪਏ ਮਾਲਕਾਂ ਨੂੰ ਅਤੇ ਦੋ ਕਰੋੜ ਰੁਪਏ ਕਮਿਸ਼ਨ ਵਜੋਂ ਦਿੱਤੇ ਗਏ ਸਨ। ਉਨ੍ਹਾਂ ਦੱਸਿਆ ਕਿ ਬਾਅਦ ਵਿਚ ਕਥਿਤ ਦੋਸ਼ੀ ਆਪਣੇ ਇਕਰਾਰ ਤੋਂ ਮੁੱਕਰ ਗਏ, ਜਿਸ ’ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪਿਛਲੀ ਖ਼ਬਰ ਕੈਂਬਰਿਜ ਓਵਰਸੀਜ਼ ਸਕੂਲ ਦੀਆਂ ਵਿਦਿਆਰਥਣਾਂ ਨੇ ਬਾਸਕਟਬਾਲ ਵਿਚ ਮਾਰੀਆਂ ਮੱਲਾਂ ਅਗਲੀ ਖ਼ਬਰ ਮੇਅਰ, ਅਧਿਕਾਰੀਆਂ ’ਤੇ ਦਬਾਅ ਹੇਠ ਕੰਮ ਕਰਨ ਦੇ ਲਗਾਏ ਦੋਸ਼-ਨਗਰ ਨਿਗਮ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।