12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਗੁਰੂ ਨਾਨਕ ਪਬਲਿਕ ਸਕੂਲ ਵਿਖੇ ਟ੍ਰੈਫਿਕ ਨਿਯਮ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਅਜੀਤ ਡੈਸਕ 29-07-2026
ਲੁਧਿਆਣਾ, 28 ਜੁਲਾਈ (ਭੁਪਿੰਦਰ ਸਿੰਘ ਬੈਂਸ)-ਗੁਰੂ ਨਾਨਕ ਪਬਲਿਕ ਸਕੂਲ, ਮਾਡਲ ਟਾਊਨ ਐਕਸਟੈਨਸ਼ਨ, ਵਿਖੇ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਦੀ ਮਹੱਤਤਾ ਅਤੇ ਸੜਕਾਂ ‘ਤੇ ਜ਼ਿੰਮੇਵਾਰ ਵਿਵਹਾਰ ਬਾਰੇ ਜਾਗਰੂਕ ਕਰਨ ਲਈ ਟ੍ਰੈਫਿਕ ਨਿਯਮ ਜਾਗਰੂਕਤਾ ਪ੍ਰੋਗਰਾਮ’ ਕਰਵਾਇਆ ਗਿਆ। ਪ੍ਰੋਗਰਾਮ ਦਾ ਸੰਚਾਲਨ ਜਸਵੀਰ ਸਿੰਘ, ਏ.ਐਸ.ਆਈ., ਟ੍ਰੈਫਿਕ ਪੁਲਿਸ ਵਿਭਾਗ ਦੁਆਰਾ ਕੀਤਾ ਗਿਆ। ਉਨ੍ਹਾਂ ਨੇ ਇਕ ਇੰਟਰ ਐਕਟਿਵ ਸੈਸ਼ਨ ਰਾਹੀਂ ਟ੍ਰੈਫਿਕ ਨਿਯਮਾਂ ਦੀ ਪਾਲਣਾ, ਸੜਕੀ ਚਿੰਨ੍ਹਾਂ, ਹੈਲਮਟ ਅਤੇ ਸੀਟ ਬੈਲਟ ਪਹਿਨਣ ਅਤੇ ਸੁਰੱਖਿਅਤ ਸੜਕੀ ਆਦਤਾਂ ਦਾ ਅਭਿਆਸ ਕਰਨ ਦੀ ਮਹੱਤਤਾ ‘ਤੇ ਚਾਨਣਾ ਪਾਇਆ। ਉਨ੍ਹਾਂ ਨੇ ਲਾਇਸੈਂਸ ਤੋਂ ਬਿਨਾਂ ਗੱਡੀ ਨਾ ਚਲਾਉਣ ‘ਤੇ ਵੀ ਜ਼ੋਰ ਦਿੱਤਾ। ਪ੍ਰਿੰਸੀਪਲ ਦਰਸ਼ਪ੍ਰੀਤ ਕੌਰ ਨੇ ਸਾਰਿਆਂ ਨੂੰ ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਕੇ ਜ਼ਿੰਮੇਵਾਰ ਅਤੇ ਕਾਨੂੰਨ ਦੀ ਪਾਲਣਾ ਕਰਨ ਵਾਲੇ ਨਾਗਰਿਕ ਬਣਨ ਲਈ ਉਤਸ਼ਾਹਿਤ ਕੀਤਾ।
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਜਪ ਤਪ ਸਮਾਗਮ ਅਗਲੀ ਖ਼ਬਰ ਕੇਅਰ ਇੰਟਰਪ੍ਰਾਈਜ਼ਿਜ਼ ਨੇ ਅਪਣਾਈ ਐਚ ਆਈ ਇੰਕ ਤਕਨਾਲੋਜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।