02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਸਰਕਾਰ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਤੁਰੰਤ ਮੰਨੇ-ਕੌਂਸਲਰ ਵੀਰੂ

ਢੰਡਾਰੀ ਕਲਾਂ ਵਾਰਡ ਨੰਬਰ 32 ਤੋਂ ਕੌਂਸਲਰ ਜਸਵਿੰਦਰ ਸਿੰਘ ਵੀਰੂ ਨੇ ਕਿਹਾ ਕਿ ਸਰਕਾਰ ਨੂੰ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਪੇਸ਼ ਆ ਰਹੀ ਕੂੜੇ ਦੀ ਗੰਭੀਰ ਸਮੱਸਿਆ ਦਾ ਕੋਈ ਹੱਲ ਹੋ ਸਕੇ । ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ਉਪਰ ਪੁਲਿਸ ਵਲੋਂ ਕੀਤੇ ਤਸ਼ੱਦਦ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਘੱਟ ਹੈ ।

ਅਜੀਤ ਡੈਸਕ 02-08-2026
ਢੰਡਾਰੀ ਕਲਾਂ ਵਾਰਡ ਨੰਬਰ 32 ਤੋਂ ਕੌਂਸਲਰ ਜਸਵਿੰਦਰ ਸਿੰਘ ਵੀਰੂ ਨੇ ਕਿਹਾ ਕਿ ਸਰਕਾਰ ਨੂੰ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਪੇਸ਼ ਆ ਰਹੀ ਕੂੜੇ ਦੀ ਗੰਭੀਰ ਸਮੱਸਿਆ ਦਾ ਕੋਈ ਹੱਲ ਹੋ ਸਕੇ । ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ਉਪਰ ਪੁਲਿਸ ਵਲੋਂ ਕੀਤੇ ਤਸ਼ੱਦਦ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਘੱਟ ਹੈ । ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਵਾਰਡ ਵਿਚ ਕੂੜੇ ਦੇ ਢੇਰ ਲੱਗਣੇ ਸ਼ੁਰੂ ਹੋ ਗਏ ਹਨ ਅਤੇ ਕੂੜੇ ਉਪਰ ਭਿਣਕ ਰਹੇ ਮੱਛਰ ਕਾਰਨ ਗੰਭੀਰ ਬਿਮਾਰੀਆਂ ਫੈਲਣ ਦਾ ਡਰ ਵੀ ਸਤਾਉਣ ਲੱਗ ਪਿਆ ਹੈ । ਉਨ੍ਹਾਂ ਕਿਹਾ ਕਿ ਸਰਕਾਰ ਨੂੰ ਤੁਰੰਤ ਸਫ਼ਾਈ ਕਰਮਚਾਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਦਿਨ ਬ ਦਿਨ ਬੇਕਾਬੂ ਹੋ ਰਹੇ ਹਾਲਾਤਾਂ ’ ਤੇ ਕਾਬੂ ਪਾਇਆ ਜਾ ਸਕੇ ।
ਪਿਛਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਹਲਕਾ ਦੱਖਣੀ ਦੇ ਇਲਾਕਿਆਂ ਵਿਚ ਲੱਗੇ ਕੂੜੇ ਦੇ ਢੇਰ ਅਗਲੀ ਖ਼ਬਰ ਵਕਫ਼ ਬੋਰਡ ਦੇ ਮੁਲਾਜ਼ਮਾਂ ’ਤੇ ਹਮਲਾ ਕਰਨ ਦੇ ਮਾਮਲੇ ’ਚ ਪੰਜ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।